Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਸਾਲ 2026 ਦੇ ਚੌਥੇ ਅਤੇ ਆਖਰੀ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਲਈ ਸਾਇੰਸ ਵਿਭਾਗ ਦੇ ਮਨਜਿੰਦਰ ਸਿੰਘ ਨੂੰ ਚੁਣਿਆ ਗਿਆ- ਪ੍ਰਿੰਸੀਪਲ ਡਾ. ਮਾਨਵ ਸੈਣੀ

ਸਾਲ 2026 ਦੇ ਚੌਥੇ ਅਤੇ ਆਖਰੀ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਲਈ ਸਾਇੰਸ ਵਿਭਾਗ ਦੇ ਮਨਜਿੰਦਰ ਸਿੰਘ ਨੂੰ ਚੁਣਿਆ ਗਿਆ- ਪ੍ਰਿੰਸੀਪਲ ਡਾ. ਮਾਨਵ ਸੈਣੀ

ਦਸੂਹਾ 16 ਜੂਨ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ, ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸੰਚਾਲਿਤ ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ, ਚੌਧਰੀ ਬੰਤਾ ਸਿੰਘ ਕਲੋਨੀ, ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਸਾਲ 2026 ਦੇ ਚੌਥੇ ਅਤੇ ਆਖਰੀ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਲਈ ਸਮਾਗਮ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਦੇ ਅਕਾਦਮਿਕ ਪ੍ਰਦਰਸ਼ਨ, ਔਖੇ ਅਕਾਦਮਿਕ ਮੁਕਾਬਲਿਆਂ ਅਤੇ ਹੋਰ ਸਹਿ-ਗਤੀਵਿਧੀਆਂ ਦੇ ਆਧਾਰ ’ਤੇ ਅਧਿਆਪਕਾਂ ਵੱਲੋਂ ਇੱਕ ਯੋਗ ਸੂਚੀ ਤਿਆਰ ਕੀਤੀ ਗਈ ਸੀ, ਜਿਸ ਵਿੱਚੋਂ ਜੇਤੂ ਦੀ ਚੋਣ ਕਰਨਾ ਇੱਕ ਚੁਣੌਤੀਪੂਰਨ ਫੈਸਲਾ ਸੀ। ਉਨ੍ਹਾਂ ਦੱਸਿਆ ਕਿ ਸ਼ਾਨਦਾਰ ਅਕਾਦਮਿਕ ਰਿਕਾਰਡ ਅਤੇ ਨਿਰੰਤਰ ਮਿਹਨਤ ਸਦਕਾ ਐਮ.ਐਸ.ਸੀ ਮੈਡੀਕਲ ਮਾਇਕ੍ਰੋਬਾਇਓਲੋਜੀ, ਚੌਥੇ ਸਮੈਸਟਰ ਦੇ ਵਿਦਿਆਰਥੀ ਮਨਜਿੰਦਰ ਸਿੰਘ ਸਪੁੱਤਰ ਸ਼੍ਰੀ ਸਮਿੱਤਰ ਸਿੰਘ, ਵਾਸੀ ਦਸੂਹਾ ਨੂੰ ਇਸ ਅਵਾਰਡ ਲਈ ਚੁਣਿਆ ਗਿਆ। ਸਮਾਗਮ ਦੌਰਾਨ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਮਾਨਵ ਸੈਣੀ ਅਤੇ ਡੀਨ ਅਕੈਡਮਿਕਸ ਡਾ. ਰਾਜੇਸ਼ ਕੁਮਾਰ ਵੱਲੋਂ ਮਨਜਿੰਦਰ ਸਿੰਘ ਨੂੰ ਇੱਕ ਲੈਪਟਾਪ ਭੇਂਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਮਨਜਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਮਾਨਮੱਤੇ ਸਨਮਾਨ ਦੀਆਂ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਸਹੀ ਸਮੇਂ ‘ਤੇ ਸਨਮਾਨਿਤ ਕਰਨਾ ਸੰਸਥਾ ਦਾ ਮੁੱਖ ਉਦੇਸ਼ ਹੈ, ਤਾਂ ਜੋ ਉਹ ਭਵਿੱਖ ਵਿੱਚ ਸਿੱਖਿਆ ਅਤੇ ਸਫ਼ਲਤਾ ਦੇ ਨਵੇਂ ਦਿਸਹੱਦੇ ਸਰ ਕਰ ਸਕਣ। ਇਹ ਅਵਾਰਡ ਕੇਵਲ ਇੱਕ ਇਨਾਮ ਨਹੀਂ, ਬਲਕਿ ਸਵਰਗਵਾਸੀ ਡਾ. ਸ਼ਬਨਮ ਕੌਰ ਜੀ ਦੇ ਵਿਦਿਅੱਕ ਆਦਰਸ਼ਾਂ, ਮਾਨਵਤਾ ਅਤੇ ਨਿਰਸਵਾਰਥ ਸੇਵਾ ਦੀ ਭਾਵਨਾ ਨੂੰ ਜ਼ਿੰਦਾ ਰੱਖਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਮਾਰਗਦਰਸ਼ਨ ਕਰਨ ਦਾ ਇੱਕ ਨਿਮਾਣਾ ਜਿਹਾ ਯਤਨ ਹੈ। ਡੀਨ ਅਕੈਡਮਿਕਸ ਡਾ. ਰਾਜੇਸ਼ ਕੁਮਾਰ ਨੇ ਵੀ ਮਨਜਿੰਦਰ ਸਿੰਘ ਅਤੇ ਉਸਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੀ ਦੂਰਅੰਦੇਸ਼ੀ ਸੋਚ ਨਾਲ ਸ਼ੁਰੂ ਕੀਤੇ ਗਏ ਅਜਿਹੇ ਪ੍ਰੇਰਣਾਦਾਇਕ ਉਪਰਾਲੇ ਨਾ ਸਿਰਫ਼ ਕਾਲਜ ਦੇ ਅਕਾਦਮਿਕ ਮਾਹੌਲ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ, ਸਗੋਂ ਬਾਕੀ ਵਿਦਿਆਰਥੀਆਂ ਵਿੱਚ ਵੀ ਸਫ਼ਲਤਾ ਹਾਸਲ ਕਰਨ ਦਾ ਜਜ਼ਬਾ ਪੈਦਾ ਕਰਦੇ ਹਨ। ਇਸ ਮੌਕੇ ਸਾਇੰਸ ਵਿਭਾਗ ਦੇ ਜਗਰੂਪ ਕੌਰ, ਡਾ. ਨੀਲਮ, ਨਿਕਿਤਾ ਠਾਕੁਰ, ਮੁਸਕਾਨ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ਐਮ.ਐਸ.ਸੀ ਮੈਡੀਕਲ ਮਾਇਕ੍ਰੋਬਾਇਓਲੋਜੀ ਦੇ ਮਨਜਿੰਦਰ ਸਿੰਘ ਨੂੰ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਲਈ ਲੈਪਟਾਪ ਦੇ ਨੇ ਸਨਮਾਨਿਤ ਕਰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਮਾਨਵ ਸੈਣੀ, ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਅਤੇ ਹੋਰ ਫੈਕਲਟੀ ਮੈਂਬਰ।