ਬਟਾਲਾ (ਅਵਿਨਾਸ਼ ਸ਼ਰਮਾ)
ਪੱਤਰਕਾਰ ਭਾਈਚਾਰੇ ਵੱਲੋਂ ਦਿਉਲ ਹਸਪਤਾਲ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਇਆ
: ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਤੇ ਪ੍ਰਾਚੀਨ ਸ਼ਿਵ ਮੰਦਿਰ ਕਲਾਨੌਰ ਵਿਖੇ ਸ਼ਿਵਰਾਤਰੀ ਦਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ, ਰਾਤ 12 ਵਜੇ ਤੋਂ ਸ਼ਿਵ ਭਗਤਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ ਲੱਖਾਂ ਦੀ ਤਾਦਾਦ ਵਿੱਚ ਦੇਸ਼ ਵਿਦੇਸ਼ ਤੋਂ ਆਈਆਂ ਸੰਗਤਾਂ ਨੇ ਪ੍ਰਭੂ ਭੋਲੇਨਾਥ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ, ਜਿਸ ਵਿੱਚ ਕਲਾਨੌਰ ਪ੍ਰੈਸ ਕਲੱਬ ਵੱਲੋਂ ਦਿਓਲ ਹਸਪਤਾਲ ਗੁਰਦਾਸਪੁਰ ਦੇ ਸਹਿਯੋਗ ਨਾਲ ਫਰੀ ਮੈਡੀਕਲ ਕੈਂਪ ਲਗਾਇਆ ਗਿਆ, ਮਾਹਿਰ ਡਾਕਟਰਾਂ ਦੀ ਟੀਮ ਨੇ ਵੱਖ-ਵੱਖ ਮਰੀਜ਼ਾਂ ਨੂੰ ਚੈਕਅਪ ਕਰਕੇ ਲੋੜਵੰਦ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡੇਰਾ ਬਾਬਾ ਨਾਨਕ ਅਤੇ ਚੇਅਰਮੈਨ ਪੰਜਾਬ ਗੁਰਦੀਪ ਸਿੰਘ ਰੰਧਾਵਾ ਸ਼੍ਰੋਮਣੀ ਅਕਾਲੀ ਦਲ ਦੇ ਰਵੀਕਰਨ ਸਿੰਘ ਕਾਹਲੋ, ਐਮ,ਐਲ,ਏ ਡੇਰਾ ਬਾਬਾ ਨਾਨਕ ਸੁਖਜਿੰਦਰ ਸਿੰਘ ਰੰਧਾਵਾ ਦੀ ਧਰਮਪਤਨੀ ਮੈਡਮ ਜਤਿੰਦਰ ਕੌਰ ਰੰਧਾਵਾ ਅਤੇ ਗੁਰਦਾਸਪੁਰ ਦੇ ਐਮ,ਐਲ,ਏ ਬਰਿੰਦਰਜੀਤ ਸਿੰਘ ਪਾਹੜਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਸ਼ਿਵ ਮੰਦਿਰ ਵਿਖੇ ਮੱਥਾ ਟੇਕਿਆ ਭਗਵਾਨ ਸ਼ਿਵਜੀ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਕਲਾਨੌਰ ਪੁਲਿਸ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ ਇਸ ਮੌਕੇ ਤੇ ਪੱਤਰਕਾਰ ਇਕਬਾਲ ਸਿੰਘ ਵਾਲੀਆ, ਬਲਵੀਰ ਸਿੰਘ ਘੁੰਮਣ,ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੇ ਬਟਾਲਾ ਪ੍ਰਧਾਨ ਇੰਦਰ ਮੋਹਨ ਸਿੰਘ ਸੋਢੀ, ਪੰਜਾਬ ਉਪ ਪ੍ਰਧਾਨ ਭੂਪਿੰਦਰ ਸਿੰਘ ਸੋਢੀ ਗੁਰਦੇਵ ਸਿੰਘ ਰਜਾਦਾ,ਲਵਪ੍ਰੀਤ ਸਿੰਘ ਖੁਸ਼ੀਪੁਰ, ਅਸ਼ੋਕ ਜਰੇਵਾਲ ਸੁਨੀਲ ਕੁਮਾਰ ਬਟਾਲਵੀ ਨੀਰਜ ਸ਼ਰਮਾ,ਮਨਦੀਪ ਕੋਹਲੀ ,ਮਨਮੋਹਨ ਬੇਦੀ , ਰੋਹਿਤ ਕੁਮਾਰ ਭਾਰਤਵਾਜ, ਡਿੰਪਲ ਕੁਮਾਰ, ਕਵਲਜੀਤ ਸਿੰਘ ਮੁਸਤਫਾਪੁਰ, ਆਦਿ ਹਾਜ਼ਰ ਸਨ