Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਆਜ਼ਾਦੀ ਦਿਵਸ ਮੌਕੇ ਹੋਣ ਵਾਲੇ  ਜ਼ਿਲ੍ਹਾ ਪੱਧਰੀ ਸਮਾਗਮ ਦਾ ਖਾਕਾ ਤਿਆਰ 

ਆਜ਼ਾਦੀ ਦਿਵਸ ਮੌਕੇ ਹੋਣ ਵਾਲੇ  ਜ਼ਿਲ੍ਹਾ ਪੱਧਰੀ ਸਮਾਗਮ ਦਾ ਖਾਕਾ ਤਿਆਰ 

ਆਜ਼ਾਦੀ ਦਿਵਸ ਮੌਕੇ ਹੋਣ ਵਾਲੇ  ਜ਼ਿਲ੍ਹਾ ਪੱਧਰੀ ਸਮਾਗਮ ਦਾ ਖਾਕਾ ਤਿਆਰ 
ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਅਤੇ ਅਮਿਤ ਮਹਾਜਨ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਦਿੱਤੀਆਂ ਲੋੜੀਂਦੀਆਂ ਤਿਆਰੀਆਂ ਲਈ ਹਦਾਇਤਾਂ
 ਹੁਸ਼ਿਆਰਪੁਰ, 26 ਜੁਲਾਈ(ਬਿਊਰੋ) : ਆਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲੀਸ ਲਾਈਨ ਗਰਾਊਂਡ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੇ ਪ੍ਰੋਗਰਾਮ ਦਾ ਖਾਕਾ ਤਿਆਰ  ਕੀਤਾ ਗਿਆ। ਇਸ ਦੌਰਾਨ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਸੌਂਪਦਿਆਂ ਉਨ੍ਹਾਂ ਨੂੰ ਗੰਭੀਰਤਾ ਨਾਲ ਕੰਮ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ।
 ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)  ਸੰਦੀਪ ਕੁਮਾਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ)  ਅਮਿਤ ਮਹਾਜਨ ਨੇ ਸਾਂਝੇ ਤੌਰ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋੜੀਂਦੀਆਂ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ।  ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲੀਸ ਲਾਈਨ ਗਰਾਊਂਡ ਵਿਖੇ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇ।  ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ  ਫਾਇਰ ਬ੍ਰਿਗੇਡ, ਬੈਰੀਕੇਡਿੰਗ, ਪਾਰਕਿੰਗ, ਪੀਣ ਵਾਲੇ ਪਾਣੀ ਦੀ ਵਿਵਸਥਾ, ਮੁੱਢਲੀ ਸਹਾਇਤਾ ਕੇਂਦਰ, ਆਜ਼ਾਦੀ ਘੁਲਾਟੀਆਂ ਲਈ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ।
 ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਅਤੇ ਅਮਿਤ ਮਹਾਜਨ ਨੇ ਦੱਸਿਆ ਕਿ ਸਵੇਰੇ 9 ਵਜੇ ਮੁੱਖ ਮਹਿਮਾਨ ਦੀ ਤਰਫੋਂ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ।  ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ।  ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਪੀ.ਟੀ. ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ  ਕਰਵਾਏ ਜਾਣਗੇ।
 ਇਸ ਮੌਕੇ ਐੱਸ.ਪੀ. ਪਰਮਜੀਤ ਸਿੰਘ, ਐਸ.ਡੀ.ਐਮ ਸ਼ਿਵ ਰਾਜ ਸਿੰਘ ਬੱਲ, ਜਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ਼੍ਰੀ ਨਰਿੰਦਰ ਸਿੰਘ, ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸ਼੍ਰੀ ਨੀਰਜ ਕੁਮਾਰ, ਜਿਲ੍ਹਾ ਲੋਕ ਸੰਪਰਕ ਅਫਸਰ ਸ਼੍ਰੀ ਹਾਕਮ ਥਾਪਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ  ਪ੍ਰੀਤ ਕੋਹਲੀ, ਜਿਲ੍ਹਾ ਸਮਾਜਿਕ ਸੁਰੱਖਿਆ   ਅਫ਼ਸਰ ਸ੍ਰੀ ਮੁਕੇਸ਼ ਗੌਤਮ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
error: copy content is like crime its probhihated