Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing *ਪਿੰਡ ਜਲਵਾਹਾ ਵਿਖੇ “ਤੀਆਂ ਦਾ ਤਿਉਹਾਰ” ਸਾਂਝੇ ਤੌਰ ਤੇ ਮਨਾਕੇ ਦਿੱਤਾ ਭਾਈਚਾਰਕ ਸਾਂਝ ਵਧਾਉਣ ਦਾ ਸੰਦੇਸ਼ : ਸਤਨਾਮ ਸਿੰਘ ਜਲਵਾਹਾ*

*ਪਿੰਡ ਜਲਵਾਹਾ ਵਿਖੇ “ਤੀਆਂ ਦਾ ਤਿਉਹਾਰ” ਸਾਂਝੇ ਤੌਰ ਤੇ ਮਨਾਕੇ ਦਿੱਤਾ ਭਾਈਚਾਰਕ ਸਾਂਝ ਵਧਾਉਣ ਦਾ ਸੰਦੇਸ਼ : ਸਤਨਾਮ ਸਿੰਘ ਜਲਵਾਹਾ*

*ਪਿੰਡ ਜਲਵਾਹਾ ਵਿਖੇ “ਤੀਆਂ ਦਾ ਤਿਉਹਾਰ” ਸਾਂਝੇ ਤੌਰ ਤੇ ਮਨਾਕੇ ਦਿੱਤਾ ਭਾਈਚਾਰਕ ਸਾਂਝ ਵਧਾਉਣ ਦਾ ਸੰਦੇਸ਼ : ਸਤਨਾਮ ਸਿੰਘ ਜਲਵਾਹਾ*

ਨਵਾਂਸ਼ਹਿਰ 31 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਪਿੰਡ ਜਲਵਾਹਾ ਦੀ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਪਿੰਡ ਵਿੱਚ “ਤੀਆਂ ਦਾ ਤਿਉਹਾਰ ਸਾਂਝੇ ਤੌਰ ਉੱਤੇ ਬੜੇ ਪਿਆਰ ਸਤਿਕਾਰ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਗ੍ਰਾਮ ਪੰਚਾਇਤ ਵੱਲੋਂ ਕਰਵਾਏ ਸਾਂਝੀਵਾਲਤਾ ਦੇ ਪ੍ਰਤੀਕ ਤੀਆਂ ਦੇ ਤਿਉਹਾਰ ਮੌਕੇ ਸਮੂਹ ਪਿੰਡ ਵਾਸੀਆਂ ਨੂੰ ਇਕੱਠੇ ਕਰਕੇ ਸਾਂਝੇ ਤੌਰ ਉੱਤੇ ਗਿੱਧਾ ਭੰਗੜਾ ਅਤੇ ਹੱਸਣ ਖੇਡਣ ਲਈ ਬੱਚਿਆਂ ਅਤੇ ਨੌਜਵਾਨਾਂ ਦੀ ਪੇਸ਼ਕਾਰੀ ਵਾਲੇ ਪ੍ਰੋਗਰਾਮ ਪੇਸ਼ ਕੀਤੇ। ਇਸ ਮੌਕੇ ਸਾਰੇ ਭਾਈਚਾਰੇ ਦੀਆਂ ਧੀਆਂ ਭੈਣਾਂ ਅਤੇ ਬਹੁ ਬੇਟੀਆਂ ਨੇ ਰਲਕੇ ਗਿੱਧਾ ਅਤੇ ਭੰਗੜਾ ਪਾਇਆ। ਸਮੂਹ ਪਿੰਡ ਵਾਸੀਆਂ ਨੇ ਰਲਕੇ ਬੋਲੀਆਂ ਪਾਈਆਂ ਅਤੇ ਖ਼ੂਬ ਆਨੰਦ ਮਾਣਿਆ। ਇਸ ਪ੍ਰੋਗਰਾਮ ਦਾ ਸਾਰਾ ਪ੍ਰਬੰਧ ਗ੍ਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਵੱਲੋਂ ਰਲਕੇ ਕੀਤਾ ਗਿਆ। ਤੀਆਂ ਦਾ ਤਿਉਹਾਰ ਮਨਾਉਣ ਲਈ ਕੀਤੇ ਪ੍ਰੋਗਰਾਮ ਵਿੱਚ ਮੌਜੂਦਾ ਪੰਚਾਇਤ ਮੈਂਬਰ ਅਤੇ ਆਂਗਣਵਾੜੀ ਵਰਕਰ ਮੈਡਮ ਆਸ਼ਾ ਰਾਣੀ ਨੇ ਮੁੱਖ ਭੂਮਿਕਾ ਨਿਭਾਈ। ਮੈਡਮ ਆਸ਼ਾ ਰਾਣੀ ਨੇ ਸਾਰੇ ਬੱਚਿਆਂ ਅਤੇ ਪਿੰਡ ਦੀਆਂ ਬਹੁ ਬੇਟੀਆਂ ਨੂੰ ਗਿੱਧੇ ਭੰਗੜੇ ਦੀ ਖ਼ਾਸ ਟ੍ਰੇਨਿੰਗ ਦੇਕੇ ਇੱਕ ਹਫ਼ਤਾ ਲਗਾਤਾਰ ਤਿਆਰੀ ਕਰਵਾਈ ਗਈ। ਤੀਆਂ ਦਾ ਤਿਉਹਾਰ ਮਨਾਉਣ ਲਈ ਜਿੱਥੇ ਜਾਗੋ ਕੱਢਕੇ ਗਿੱਧਾ ਅਤੇ ਬੋਲੀਆਂ ਪਾਈਆਂ ਗਈਆਂ,ਉਥੇ ਹੀ ਪ੍ਰੋਗਰਾਮ ਵਿੱਚ ਆਏ ਸਾਰੇ ਨਗਰ ਨਿਵਾਸੀਆਂ ਲਈ ਖਾਣ ਪੀਣ ਅਤੇ ਲੰਗਰ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।ਇਸ ਮੌਕੇ ਪਿੰਡ ਜਲਵਾਹਾ ਦੇ ਨੌਜਵਾਨ ਆਗੂ ਸਤਨਾਮ ਸਿੰਘ ਜਲਵਾਹਾ ਨੂੰ ਗ੍ਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਵੱਲੋਂ ਪਿੰਡ ਦਾ ਨਾਮ ਪੰਜਾਬ ਪੱਧਰ ਉੱਤੇ ਰੌਸ਼ਨ ਕਰਨ ਲਈ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਕੀਤਾ ਗਿਆ। ਸਤਨਾਮ ਸਿੰਘ ਜਲਵਾਹਾ ਨੇ ਸਮੂਹ ਗ੍ਰਾਮ ਪੰਚਾਇਤ ਦਾ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਰੀਬਨ ਕੱਟਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਪਿੰਡ ਜਲਵਾਹਾ ਦੇ ਸਮੂਹ ਨਗਰ ਨਿਵਾਸੀਆਂ ਵੱਲੋਂ ਸਮੁੱਚੇ ਪੰਜਾਬ ਵਾਸੀਆਂ ਨੂੰ ਸਾਂਝੇ ਤੌਰ ਉੱਤੇ ਰਲਮਿਲ ਕੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹੋਏ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਜਾਤ ਪਾਤ ਧਰਮ ਮਜ੍ਹਬ ਦੇ ਪਾੜੇ ਨੂੰ ਖ਼ਤਮ ਕਰਕੇ ਮਜ਼ਬੂਤ ਸਮਾਜ ਸਿਰਜਣ ਦਾ ਚੰਗਾ ਸੁਨੇਹਾ ਦਿੱਤਾ ਹੈ।ਇਸ ਮੌਕੇ ਸਰਪੰਚ ਦੇਸ ਰਾਜ ਮਾਨ,ਪੰਚ ਮੈਡਮ ਆਸ਼ਾ ਰਾਣੀ,ਪੰਚ ਚਾਂਦ ਰਾਣੀ,ਪੰਚ ਪਰਮਜੀਤ ਰਾਮ, ਸਾਬਕਾ ਸਰਪੰਚ ਨਿਰਮਲ ਸਿੰਘ, ਮਹਿੰਦਰਪਾਲ ਸਿੰਘ, ਨੰਬਰਦਾਰ ਮੇਜ਼ਰ ਸਿੰਘ, ਸੁਖਵਿੰਦਰ ਸਿੰਘ ਸੋਨੂੰ, ਬਿੱਲੂ ਡੀਜੇ,ਮੈਡਮ ਬਲਵੀਰ ਕੌਰ, ਕੁਲਵਿੰਦਰ ਕੌਰ ਅਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ।