Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਸਰਜੀਕਲ ‘ਚ ਸਭ ਤੋਂ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਡਾ.ਰਣਜੀਤ ਰਾਣਾ ਸਨਮਾਨਿਤ

ਸਰਜੀਕਲ ‘ਚ ਸਭ ਤੋਂ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਡਾ.ਰਣਜੀਤ ਰਾਣਾ ਸਨਮਾਨਿਤ

ਗੜ੍ਹਦੀਵਾਲਾ, 2 ਜੁਲਾਈ (ਚੌਧਰੀ )

– ਕੌਮਾਂਤਰੀ ਡਾਕਟਰ ਦਿਵਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਸੂਬੇ ਵਿੱਚੋਂ 10 ਡਾਕਟਰਾਂ ਨੂੰ ਸਨਮਾਨਿਤ ਕੀਤਾ ਗਿਆ। ਜਿਸ ਵਿੱਚ ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਬਲਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਐਸ.ਐਮ.ਓ. ਡਾ. ਹਰਜੀਤ ਸਿੰਘ ਪੀ.ਐੱਚ.ਸੀ. ਭੂੰਗਾ ਵਿਖੇ ਤੈਨਾਤ ਸਰਜੀਕਲ ਸਪੈਸ਼ਲਿਸਟ ਡਾਕਟਰ ਰਣਜੀਤ ਸਿੰਘ ਰਾਣਾ ਨੂੰ ਸੂਬੇ ਵਿੱਚੋਂ ਸਰਜੀਕਲ ਵਿੱਚੋਂ ਸਭ ਤੋਂ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਡਾਕਟਰ ਰਣਜੀਤ ਸਿੰਘ ਜਿੱਥੇ ਮਿਠੜੇ ਸੁਭਾਅ ਦੇ ਮਾਲਕ ਹਨ ਉਥੇ ਹੀ ਉਹ ਬਹੁਤ ਮਿਹਨਤੀ ਡਾਕਟਰ ਹਨ ਜੋ ਕਿ ਸੂਬੇ ਭਰ ਵਿੱਚ ਜ਼ਿਲਾ ਹੁਸ਼ਿਆਰਪੁਰ ਵਿੱਚ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਿਸ਼ੇਸ਼ ਤੌਰ ‘ਤੇ ਸਨਮਾਨੇ ਗਏ ਹਨ । ਉਨਾਂ ਦੇ ਇਸ ਉਪਲੱਬਧੀ ਹਾਸਿਲ ਕਰਨ ਕਰਕੇ ਸੂਬੇ ਭਰ ਵਿੱਚ ਗੜ੍ਹਦੀਵਾਲਾ ਇਲਾਕੇ ਦਾ ਹੀ ਨਹੀਂ ਸਗੋਂ ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਰੋਸ਼ਨ ਹੋਇਆ ਹੈ ਇੱਥੇ ਇਹ ਵੀ ਦੱਸਣਯੋਗ ਹੈ ਕਿ ਡਾਕਟਰ ਰਣਜੀਤ ਸਿੰਘ ਡਿਊਟੀ ਖਤਮ ਹੋਣ ਦੇ ਉਪਰੰਤ ਵੀ ਜਿੰਨੇ ਮਰੀਜ਼ ਉਹਨਾਂ ਕੋਲ ਆਉਂਦੇ ਹਨ ਸਾਰਿਆਂ ਨੂੰ ਪੂਰੀ ਤਰ੍ਹਾਂ ਦੇਖ ਰੇਖ ਕਰਕੇ ਡਿਊਟੀ ਤੋਂ ਫਾਰਗ ਹੁੰਦੇ ਹਨ।