Prime Punjab Times

Latest news
ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ
ADVERTISEMENT
You are currently viewing ਪਾਵਰਕਾਮ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਸਮੁੱਚੇ ਪੰਜਾਬ ਵਿੱਚ ਫੂਕੀਆਂ…….

ਪਾਵਰਕਾਮ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਸਮੁੱਚੇ ਪੰਜਾਬ ਵਿੱਚ ਫੂਕੀਆਂ…….

*ਪਾਵਰਕਾਮ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਸਮੁੱਚੇ ਪੰਜਾਬ ਵਿੱਚ ਫੂਕੀਆਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਅਰਥੀਆਂ*

20 ਅਗੱਸਤ ਨੂੰ ਬਿਜਲੀ ਮੰਤਰੀਹਰਭਜਨ ਸਿੰਘ ਈ ਟੀ ਓ ਦੇ ਸ਼ਹਿਰ ਝੰਡਾ ਮਾਰਚ ਕਰਕੇ ਕੋਠੀ ਦਾ ਘਿਰਾਓ ਕੀਤਾ ਜਾਵੇਗਾ*

ਹੁਸ਼ਿਆਰਪੁਰ  ( ਤਰਸੇਮ ਦੀਵਾਨਾ )

 8 ਅਗਸਤ : ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਠੇਕਾ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਸੱਦੇ ਪਾਵਰਕਾਮ ਐੰਡ ਟ੍ਰਾਸਕੋੰ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਬੈਨਰ ਹੇਠ ਸਮੁੱਚੇ ਪੰਜਾਬ ਵਿੱਚ ਪਾਵਰਕਾਮ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਟੀ.ਐੱਸ.ਯੂ.(ਭੰਗਲ) ਨਾਲ਼ ਸਾਂਝੇ ਤੌਰ ਤੇ (ਵੱਖ ਵੱਖ ਸਹਿਰਾਂ ਚ ਦਫਤਰਾਂ ) ਮਾਰਚ ਕਰਨ ਉਪਰੰਤ ਰੈਲੀ ਕਰਕੇ ਫੂਕੀਆਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਅਰਥੀਆਂ,ਇਸ ਸਮੇਂ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਹੁਸ਼ਿਆਰਪੁਰ ਸਰਕਲ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ, ਮੀਤ ਪ੍ਰਧਾਨ ਸ਼ਿਵ ਕੁਮਾਰ, ਕਿਹਾ ਕਿ ਕੇਂਦਰ ਦੀ ਫਾਸ਼ੀਵਾਦੀ ਮੋਦੀ ਹਕੂਮਤ ਵੱਲੋੰ ਪਾਰਲੀਮੈਂਟ ਵਿੱਚ ਨਵੇਂ ਬਿਜਲੀ ਐਕਟ 2022 ਦੇ ਖਰੜੇ ਨੂੰ ਪੇਸ਼ ਕਰਕੇ ਨਿੱਜੀਕਰਨ ਦੇ ਹੱਲੇ ਨੂੰ ਅੱਗੇ ਵਧਾਉਣ ਨੂੰ ਅੱਗੇ ਵਧਾਉਣ ਜ਼ਾ ਰਹੀ ਹੈ ਅਤੇ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਕਦਮ ਚਿੰਨਾਂ ਤੇ ਚੱਲਦਿਆਂ ਹੋਇਆ ਪਾਵਰਕਾਮ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਨਜ਼ਰ ਅੰਦਾਜ਼ ਕਰਕੇ 1690 ਸਹਾਇਕ ਲਾਇਨਮੈਨਾਂ ਦੀ ਨਵੀਂ ਸਿੱਧੀ ਕਰਨ ਜਾ ਰਹੀ ਹੈ,ਜਿੱਥੇ ਨਵੇਂ ਬਿਜਲੀ ਐਕਟ 2022 ਦੇ ਲਾਗੂ ਹੋਣ ਨਾਲ਼ ਸਮੁੱਚੇ ਦੇਸ ਦੇ ਬਿਜਲੀ ਢਾਂਚਾ ਨਿੱਜੀਕਰਨ ਹੋ ਜਾਵੇਗਾ ਅਤੇ ਦੇਸ ਦੇ ਲੋਕ ਮਹਿੰਗੀ ਬਿਜਲੀ ਖਰੀਦਣ ਲਈ ਮਜ਼ਬੂਰ ਹੋਣਗੇ,ਉੱਥੇ ਰੁਜ਼ਗਾਰ ਦਾ ਵੀ ਵੱਡੇ ਪੱਧਰ ਤੇ ਉਜਾੜਾ ਹੋਵੇਗਾ,ਦੂਜੇ ਪਾਸੇ ਪੰਜਾਬ ਸਰਕਾਰ ਪਾਵਰਕਾਮ ਵਿੱਚ 1690 ਸਹਾਇਕ ਲਾਈਨਮੈਨਾਂ ਦੀ ਬਾਹਰੋਂ ਸਿੱਧੀ ਭਰਤੀ ਕਰਨ ਦੇ ਬੇਤੁਕਾ ਫ਼ੈਸਲਾ ਲੈ ਰਹੀ ਹੈ ਜਦੋਂ ਕਿ ਸਰਕਾਰੀ ਥਰਮਲ ਪਲਾਟਾਂ,ਹਾਈਡਲ ਪ੍ਰੋਜੈਕਟਾਂ,ਗਰਿੱਡਾਂ,ਬਿਜਲੀ ਦਫਤਰਾਂ ਸਮੇਤ ਸਮੁੱਚੇ ਪਾਵਰਕਾਮ ਵਿੱਚ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਖਾਲੀ ਆਸਾਮੀਆਂ ਦੇ ਵਿਰੁੱਧ ਬਤੌਰ ਅਨਸਕਿਲਡ,ਸਕਿਲਡ,ਜੇ.ਪੀ.ਏ.ਐੱਸ.ਐੱਸ.ਏ.,ਸਹਾਇਕ ਲਾਇਨਮੈਨ,ਆਦਿ
ਦੇ ਅਹੁਦਿਆਂ ਤੇ ਸੇਵਾਵਾਂ ਦੇ ਰਹੇ ਹਨ,ਇਹਨਾਂ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਭਰਤੀ ਪਾਵਰ ਕਾਰਪੋਰੇਸ਼ਨ ਦੀ ਮੰਗ ਤੇ ਵੱਖ-ਵੱਖ ਠੇਕੇਦਾਰਾਂ,ਕੰਪਨੀਆਂ ਅਤੇ ਪੈਸਕੋ ਕੰਪਨੀ ਦੁਬਾਰਾ ਬਕਾਇਦਾ ਖਾਲੀ ਅਸਾਮੀਆਂ ਵਿਰੁੱਧ ਕੀਤੀ ਹੋਈ ਹੈ ਅਤੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਕੋਲ ਯੋਗਤਾ ਦੇ ਰੂਪ ਵਿੱਚ ਪੜਾਈ ਦੇ ਨਾਲ-ਨਾਲ ਪਾਵਰਕਾਮ ਵਿੱਚ ਸਾਲਾਂ-ਬੱਧੀ ਕੰਮ ਦਾ ਤਜ਼ਰਬਾ ਵੀ ਹੈ,ਇਸ ਸਭ ਦੇ ਬਾਵਜੂਦ ਪਾਵਰਕਾਮ ਵਿੱਚ ਬਾਹਰੋਂ ਸਿੱਧੀ ਭਰਤੀ ਕਰਨਾ ਪਾਵਰਕਾਮ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨਾਲ ਸਰਾਸ਼ਰ ਨੰਗਾ-ਚਿੱਟਾ ਧੋਖਾ ਹੈ,ਇਸ ਸਮੇਂ ਹਾਜ਼ਿਰ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਪਾਵਰਕਾਮ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨਾਲ ਹੋ ਰਹੀ ਇਸ ਬੇ-ਇਨਸਾਫੀ ਵੱਲ ਧਿਆਨ ਦੇਕੇ ਪਾਵਰਕਾਮ ਵਿੱਚ ਬਾਹਰੋਂ ਸਿੱਧੀ ਭਰਤੀ ਤੋਂ ਪਹਿਲਾਂ ਸਮੁੱਚੇ ਪਾਵਰਕਾਮ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਪਾਵਰਕਾਮ ਵਿੱਚ ਰੈਗੂਲਰ ਕੀਤਾ ਜਾਵੇ,ਜੇਕਰ ਪੰਜਾਬ ਸਰਕਾਰ ਨੇ ਆਊਟਸੋਰਸ਼ਡ ਠੇਕਾ ਮੁਲਾਜਮਾਂ ਨੂੰ ਰੈਗੂਲਰ ਨਾ ਕੀਤਾ ਤਾਂ ਪਾਵਰਕਾਮ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਸੰਘਰਸ਼ ਨੂੰ ਹੋਰ ਤਿੱਖਾ ਅਤੇ ਤੇਜ਼ ਕਰਨਗੇ ਅਤੇ 15 ਅਗਸਤ ਨੂੰ ਆਜ਼ਾਦੀ ਦਿਵਸ਼ ਮੌਕੇ “ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ)” ਦੇ ਬੈਨਰ ਹੇਠ ਜ਼ਿਲਾ ਹੈੱਡ ਕੁਆਟਰਾਂ ਤੇ ਵਿਸ਼ਾਲ ਇਕੱਠ ਕਰਕੇ ਆਜ਼ਾਦੀ ਦਿਵਸ਼ ਨੂੰ ਵਿਰੋਧ ਦਿਵਸ਼ ਵਜੋਂ ਮਨਾਉਣਗੇ ਤੇ 20 ਅਗੱਸਤ ਨੂੰ ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਦੇ ਸ਼ਹਿਰ ਜੰਡਿਆਲਾ ਗੁਰੂ ਵਿਖੇ ਝੰਡਾ ਮਾਰਚ ਕੀਤਾ ਜਾਵੇਗਾ ਤੇ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ।
ਫੋਟੋ ਮੁਨੀਰ

error: copy content is like crime its probhihated