ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਹਲਕਾ ਉੜਮੁੜ ਟਾਂਡਾ ਦੇ ਲੋਕਾਂ ਦੀ ਸੇਵਾ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਚੌਧਰੀ ਰਾਜਾ
ਗੜ੍ਹਦੀਵਾਲਾ 3 ਦਸੰਬਰ (ਚੌਧਰੀ) : ਗੜ੍ਹਦੀਵਾਲਾ ਵਿਖੇ ਬਲਾਕ ਪ੍ਰਧਾਨ ਰਜਿੰਦਰ ਸਿੰਘ ਦਾਰਾਪੁਰ ਅਤੇ ਮਨਜੀਤ ਸਿੰਘ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਯੂਥ ਵਾਇਸ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਸ ਮੌਕੇ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ‘ਚ ਬਣਨਾ ਇਸ ਬਾਰ ਤੈਅ ਹੈ, ਜਿਸ ਵਿੱਚ ਯੂਥ ਵਰਗ ਅਹਿਮ ਰੋਲ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਰਾਜਾ ਦੀ ਅਗਵਾਈ ਵਿਚ ਹਲਕਾ ਉੜਮੁੜ ਟਾਂਡਾ ਦੇ ਲੋਕਾਂ ਦੀ ਸੇਵਾ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਕੰਡੀ ਦੇ ਲੋਕਾਂ ਨੂੰ ਵੀ ਕਿਸੇ ਵੀ ਸਹੁਲਤ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ। ਇਸ ਮੌਕੇ ਤੇ ਅਵਤਾਰ ਸਿੰਘ, ਹਰਜੀਤ ਸਿੰਘ, ਕੁਲਦੀਪ ਸਿੰਘ ਮਿੰਟੂ,ਚੌਧਰੀ ਸੁਖਰਾਜ ਸਿੰਘ,ਹੈਪੀ ਕੇਸੋਪੁਰ ,ਸਾਜਨ ਫਤਹਿਪੁਰ, ਮਨੀ ਸਰਹਾਲਾ, ਸੁਨੀਲ ਕਲਿਆਣ ਆਦਿ ਹਾਜ਼ਰ ਸਨ।