Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਪੁਲਿਸ ਨੇ ਅੰਤਰਰਾਜੀ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼, ਦੋ ਭਰਾਵਾਂ ਦੀ…

ਪੁਲਿਸ ਨੇ ਅੰਤਰਰਾਜੀ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼, ਦੋ ਭਰਾਵਾਂ ਦੀ…

ਪਠਾਨਕੋਟ(ਤਰੁਣ / ਅਵਿਨਾਸ਼ /ਰੋਹਿਤ) 

ਪੁਲਿਸ ਨੇ ਅੰਤਰਰਾਜੀ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼, ਦੋ ਭਰਾਵਾਂ ਦੀ ਗ੍ਰਿਫਤਾਰੀ,3 ਕੁਇੰਟਲ ਭੁੱਕੀ ਬਰਾਮਦ

ਭੁੱਕੀ ਦੀਆਂ ਬੋਰੀਆਂ ਟਰੱਕ ਦੀ ਇੱਕ ਖਾਸ ਖੁੱਡ ਵਿੱਚ ਲੁਕੋਈਆਂ ਗਈਆਂ ਸਨ

31 ਅਗਸਤ : ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਿਸ ਨੇ ਬੁੱਧਵਾਰ ਨੂੰ ਪੰਜਾਬ ਵਿੱਚ ਭੁੱਕੀ ਦੀ ਤਸਕਰੀ ਕਰਨ ਵਾਲੇ ਇੱਕ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਦੋ ਭਰਾਵਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਟਰੱਕ ਦੀ ਇੱਕ ਵਿਸ਼ੇਸ਼ ਖੱਡ ਵਿੱਚ ਛੁਪਾਈ ਹੋਈ ਤਿੰਨ ਕੁਇੰਟਲ ਭੁੱਕੀ ਬਰਾਮਦ ਕੀਤੀ ਹੈ।

ਮੁਲਜ਼ਮਾਂ ਦੀ ਪਛਾਣ ਜਗਮੋਹਨ ਸਿੰਘ ਅਤੇ ਸੇਵਾ ਸਿੰਘ ਵਾਸੀ ਪਿੰਡ ਪੁਲਾੜਾ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ।

ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਪਠਾਨਕੋਟ ਵਿੱਚ ਸਰਗਰਮ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਉਨ੍ਹਾਂ ਦੱਸਿਆ ਕਿ ਐਸਪੀ ਮਨੋਜ ਕੁਮਾਰ ਅਤੇ ਡੀਐਸਪੀ ਰਜਿੰਦਰ ਮਿਨਹਾਸ ਦੀ ਅਗਵਾਈ ਵਿੱਚ ਹੋਰ ਪੁਲੀਸ ਅਧਿਕਾਰੀਆਂ ਨਾਲ ਵਿਸ਼ੇਸ਼ ਚੈਕਿੰਗ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਖੱਖ ਨੇ ਅੱਗੇ ਦੱਸਿਆ ਕਿ ਪੁਲਸ ਟੀਮ ਨੇ ਇਲਾਕੇ ਵਿੱਚ ਗਸ਼ਤ ਦੌਰਾਨ ਇਕ ਟਰੱਕ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਅਤੇ ਚੈਕਿੰਗ ਦੌਰਾਨ ਪੁਲਸ ਨੇ ਟਰੱਕ ਦੀ ਸਪੈਸ਼ਲ ਕੈਵਿਟੀ ਵਿੱਚ ਛੁਪਾ ਕੇ ਰੱਖੀ 3 ਕੁਇੰਟਲ ਭੁੱਕੀ ਬਰਾਮਦ ਕਰ ਕੇ ਦੋ ਦੋਸ਼ੀਆਂ ਨੂੰ ਮੌਕੇ ‘ਤੇ ਹੀ ਹਿਰਾਸਤ ਵਿੱਚ ਲਿਆ ਗਿਆ ਹੈ।

ਐਸ.ਐਸ.ਪੀ ਨੇ ਅੱਗੇ ਦੱਸਿਆ ਕਿ ਮੁਢਲੀ ਤਫਤੀਸ਼ ਵਿੱਚ ਇਹ ਸਾਹਮਣੇ ਆਇਆ ਹੈ ਕਿ ਦੋਸ਼ੀ ਪੱਕੇ ਤਸਕਰ ਹਨ ਅਤੇ ਇਹਨਾਂ ਖਿਲਾਫ ਵੱਖ-ਵੱਖ ਥਾਣਿਆਂ ਵਿੱਚ ਦਰਜਨਾਂ ਅਪਰਾਧਿਕ ਮਾਮਲੇ ਦਰਜ ਹਨ। ਉਹ ਜੰਮੂ-ਕਸ਼ਮੀਰ ਤੋਂ ਇਸ ਖੇਪ ਦੀ ਤਸਕਰੀ ਕਰਦੇ ਸਨ ਅਤੇ ਹੁਣ ਉਹ ਇਸ ਦੀ ਡਿਲੀਵਰੀ ਕਰਨ ਲਈ ਇਲਾਕੇ ਵਿੱਚ ਆਪਣੇ ਗਾਹਕਾਂ ਨੂੰ ਬੁਲਾਉਣ ਲੱਗੇ ਸਨ।

ਉਨ੍ਹਾਂ ਦੱਸਿਆ ਇਹ ਸਮੱਗਲਰ ਹਰ ਵਾਰ ਇਨ੍ਹਾਂ ਨਸ਼ਿਆਂ ਨੂੰ ਛੁਪਾਉਣ ਲਈ ਕੋਈ ਨਾ ਕੋਈ ਨਵਾਂ ਢੰਗ ਅਪਣਾਉਂਦੇ ਹਨ।

ਐਸਐਸਪੀ ਨੇ ਦੱਸਿਆ ਕਿ ਇਸ ਤਾਜ਼ਾ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਸਥਾਨਕ ਅਦਾਲਤਾਂ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ ਤਾਂ ਜੋ ਰੈਕੇਟ ਦੇ ਬਾਕੀ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।