Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਥਾਣਾ ਗੜ੍ਹਦੀਵਾਲਾ ਦੇ ਪੁਲਿਸ ਇੰਸਪੈਕਟਰ ਸ.ਸਤਵਿੰਦਰ ਸਿੰਘ ਧਾਲੀਵਾਲ ਨੇ ਵਿਦਿਆਰਥਣਾਂ ਨੂੰ….

ਥਾਣਾ ਗੜ੍ਹਦੀਵਾਲਾ ਦੇ ਪੁਲਿਸ ਇੰਸਪੈਕਟਰ ਸ.ਸਤਵਿੰਦਰ ਸਿੰਘ ਧਾਲੀਵਾਲ ਨੇ ਵਿਦਿਆਰਥਣਾਂ ਨੂੰ….

ਥਾਣਾ ਗੜ੍ਹਦੀਵਾਲਾ ਦੇ ਪੁਲਿਸ ਇੰਸਪੈਕਟਰ ਸ.ਸਤਵਿੰਦਰ ਸਿੰਘ ਧਾਲੀਵਾਲ ਨੇ ਵਿਦਿਆਰਥਣਾਂ ਨੂੰ ਮੋਬਾਇਲ ਦੀ ਵਰਤੋਂ ਪ੍ਰਤੀ ਕੀਤਾ ਸੁਚੇਤ

23  ਸਤੰਬਰ : ਥਾਣਾ ਗੜ੍ਹਦੀਵਾਲਾ ਦੇ ਪੁਲਿਸ ਇੰਸਪੈਕਟਰ ਸ. ਸਤਵਿੰਦਰ ਸਿੰਘ ਧਾਲੀਵਾਲ ਨੇ ਅੱਜ ਖ਼ਾਲਸਾ ਕਾਲਜ ਗੜ੍ਹਦੀਵਾਲਾ ਅਤੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਮੋਬਾਇਲ ਦੀ ਸਹੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਵਰਤਮਾਨ ਸਮੇਂ ਵਿੱਚ ਮੋਬਾਇਲ ਦੀਆਂ ਵੱਖੋ-ਵੱਖ ਐਪਸ ਕਾਰਨ ਜੋ ਸਮਾਜਕ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ, ਉਹਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਸ. ਸਤਵਿੰਦਰ ਸਿੰਘ ਨੇ ਵਿਦਿਆਰਥਣਾਂ ਨੂੰ ਸੁਚੇਤ ਕੀਤਾ ਕਿ ਕਿਸੇ ਵੀ ਅਣਜਾਣ ਇਨਸਾਨ ਨੂੰ ਫੇਸਬੁੱਕ ਫਰੈਂਡ ਨਹੀਂ ਬਣਾਉਣਾ ਚਾਹੀਦਾ ਅਤੇ ਨਾ ਹੀ ਫੇਸਬੁੱਕ ਤੇ ਆਪਣੀ ਕੋਈ ਫੋਟੋ ਜਾਂ ਵੀਡੀਉ ਸ਼ੇਅਰ ਕਰਨੀ ਚਾਹੀਦੀ ਹੈ ਉਹਨਾਂ ਕਿਹਾ ਕਿ ਆਪਣਾ ਮੋਬਾਇਲ ਕਿਸੇ ਵੀ ਦੁਜੇ ਵਿਅਕਤੀ ਨੂੰੁੰ ਵਰਤਣ ਲਈ ਨਹੀਂ ਦੇਣਾ ਚਾਹੀਦਾ। ਪੰਜਾਬ ਵਿੱਚ ਮੋਬਾਇਲ ਦੀ ਬੇਸਮਝੀ ਨਾਲ ਵਰਤੋਂ ਕਾਰਨ ਪਿਛਲੇ ਦਿਨਾਂ ਵਿੱਚ ਵਾਪਰੀਆਂ ਘਟਨਾਵਾਂ ਪ੍ਰਤੀ ਸੁਚੇਤ ਕਰਦਿਆਂ ਧਾਲੀਵਾਲ ਨੇ ਵਿਦਿਆਰਥੀਆਂ ਨੰੂ ਦੱਸਿਆ ਕਿ ਕਿਸੇ ਇੱਕ ਦੀ ਗਲਤੀ ਕਾਰਨ ਵੱਡੀਆਂ-ਵੱਡੀਆਂ ਸੰਸਥਾਵਾਂ ਨੂੰ ਵੀ ਸੰਕਟ ਦਾ ਸ਼ਿਕਾਰ ਹੋਣਾ ਪੈ ਸਕਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਮੋਬਾਇਲ ਵਿੱਚ ਬਹੁਤ ਸਾਰੀਆਂ ਚੰਗਾ ਗਿਆਨ ਦੇਣ ਵਾਲੀਆਂ ਐਪਸ ਵੀ ਹਨ ਜਿਹਨਾਂ ਦੀ ਵਰਤੋਂ ਕਰਕੇ ਵਿਦਿਆਰਥੀ ਚੰਗੀ ਜਾਣਕਾਰੀ ਹਾਸਲ ਕਰ ਸਕਦੇ ਹਨ। ਉਹ ਇਸ ਗੱਲ ਉੱਤੇ ਚਿੰਤਾ ਜ਼ਾਹਰ ਕੀਤੀ ਕੀ ਅਗਿਆਨਤਾ ਅਤੇ ਆਪਣੇ ਭੋਲੇਪਣ ਕਾਰਨ ਬਹੁਤ ਸਾਰੀਆਂ ਲੜਕੀਆਂ ਮੋਬਾਇਲ ਉੱਤੇ ਅਣਜਾਣ ਲੋਕਾਂ ਦੇ ਸੰਪਰਕ ਵਿੱਚ ਆ ਜਾਦੀਆਂ ਹਨ , ਜਿਹੜੇ ਬਾਅਦ ਵਿੱਚ ਉਹਨਾਂ ਨੇ ਭੋਲੇਪਣ ਦਾ ਫ਼ਾਇਦਾ ਉਠਾ ਕੇ ਉੁਹਨਾਂ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੰਦੇ ਹਨ। ੳਹਨਾਂ ਵਿਦਿਆਰਥਣਾਂ ਨੂੰ ਆਪਣਾ ਸਾਰਾ ਧਿਆਨ ਪੜ੍ਹਾਈ ਉੱਤੇ ਕੇਂਦਰਿਤ ਕਰਕੇ ਆਪਣੇ ਮਾਪਿਆਂ ਅਤੇ ਸੰਸਥਾ ਦਾ ਨਾ ਰੌਸ਼ਨ ਕਰਨ ਉੱਤੇ ਜ਼ੋਰ ਦਿੱਤਾ।
ਵਿਦਿਆਰਥਣਾਂ ਨੂੰੁੰ ਸੰਬੋਧਨ ਕਰਨ ਉਪਰੰਤ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸ. ਸਤਵਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੁੰ ਬਹੁਮੁੱਲੀ ਜਾਣਕਾਰੀ ਦੇਣ ਲਈ ਉਹਨਾਂ ਦਾ ਧੰਂਵਾਦ ਕੀਤਾ ਅਤੇ ਉਹਨਾਂ ਨੁੰ ਕਾਲਜ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਐੱਚ.ਐੱਚ.ੳ. ਸ. ਸਤਪਾਲ ਸਿੰਘ ਜਲੋਟਾ ਵੀ ਸਨ। ਕਾਲਜ ਸਟਾਫ਼ ਵਿੱਚ ਡਾ. ਮਲਕੀਤ ਸਿੰਘ, ਪ੍ਰੋ. ਸੁਖਵਿੰਦਰ ਕੁਮਾਰ, ਪ੍ਰੋ. ਸੀਮਾ ਕੁਮਾਰੀ ਅਤੇ ਸ. ਜਸਵਿੰਦਰ ਸਿੰਘ ਦਾ ਇਸ ਸਮੇਂ ਹਾਜ਼ਰ ਰਹੇ।