Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing *ਪੁਲਿਸ ਨੇ ਲੁੱਟਾਂ- ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨ ਕੀਤੇ ਕਾਬੂ*

*ਪੁਲਿਸ ਨੇ ਲੁੱਟਾਂ- ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨ ਕੀਤੇ ਕਾਬੂ*

ਫਗਵਾੜਾ 20 ਸਤੰਬਰ (ਲਾਲੀ )

ਤਿੰਨ ਮੋਬਾਇਲ ਫੋਨ ਅਤੇ ਇੱਕ ਮੋਟਰਸਾਇਕਲ ਵੀ ਕੀਤਾ ਬਰਾਮਦ

: ਵਤਸਲਾ ਗੁਪਤਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਸਬ-ਡਵੀਜਨ ਫਗਵਾੜਾ ਅਤੇ ਜਸਪ੍ਰੀਤ ਸਿੰਘ ਉਪ-ਪੁਲਿਸ ਕਪਤਾਨ ਸਬ- ਡਵੀਜਨ ਫਗਵਾੜਾ ਦੇ ਦਿਸ਼ਾ ਨਿਰਦੇਸ਼ਾ ਅਤੇ ਸਬ ਇੰਸਪੈਕਟਰ ਅਮਨਦੀਪ ਕੁਮਾਰ ਮੁੱਖ ਅਫਸਰ ਥਾਣਾ ਸਦਰ ਫਗਵਾੜਾ ਦੀ ਯੋਗ ਅਗਵਾਈ ਹੇਠ ਏ.ਐੱਸ.ਆਈ. ਬਿੰਦਰ ਕੁਮਾਰ ਸਮੇਤ ਪੁਲਿਸ ਪਾਰਟੀ ਨੇ ਮੁੱਕਦਮਾ ਨੰਬਰ 90 ਮਿਤੀ 19.9.24 ਅ/ਧ 304,3(5) BNS ਥਾਣਾ ਸਦਰ ਫਗਵਾੜਾ ਵਿੱਚ ਲੋੜੀਂਦੇ ਦੋਸ਼ੀ ਰਵੀ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਮੰਡਾਲੀ ,ਥਾਣਾ ਬਹਿਰਾਮ, ਜਿਲਾ ਐੱਸ .ਬੀ. ਐੱਸ . ਨਗਰ,ਰਵੀ ਕੁਮਾਰ ਪੁੱਤਰ ਚਮਨ ਲਾਲ ਵਾਸੀ ਮੇਹਲੀ ,ਥਾਣਾ ਬਹਿਰਾਮ, ਜਿਲਾ ਐੱਸ.ਬੀ. ਐੱਸ. ਨਗਰ ਨੁੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ l ਜਿਹਨਾਂ ਕੋਲੋਂ ਲੁੱਟੇ ਹੋਏ 3 ਮੋਬਾਇਲ ਫੋਨ(2 ਵੀਵੋ,1 ਸੈਮਸੰਗ) ਅਤੇ ਇੱਕ ਮੋਟਰਸਾਇਕਲ ਨੰਬਰ ਪੀ. ਬੀ. 78 0392 ਮਾਰਕਾ ਸਪਲੈਡਰ ਰੰਗ ਸਿਲਵਰ ਬਰਾਮਦ ਕੀਤੇ ਹਨ।ਉਕਤਾਨ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 1ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ l ਇੱਥੇ ਜ਼ਿਕਰਯੋਗ ਹੈ ਕਿ ਉਕਤ ਦੋਸ਼ੀਆਂ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਲੁੱਟ – ਖੋਹ ਦੇ ਮੁੱਕਦਮੇ ਦਰਜ ਰਜਿਸਟਰ ਹਨ l ਪੁਲਿਸ ਵੱਲੋਂ ਕੀਤੀ ਜਾ ਰਹੀ ਪੁੱਛਗਿੱਛ ਦੌਰਾਨ ਅਨੇਕਾਂ ਹੋਰ ਸਨਸਨੀ ਖੁਲਾਸੇ ਹੋਣ ਦੀ ਸੰਭਾਵਨਾ ਹੈ l