Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਦਸੂਹਾ ਚ ਰੇਡ ਕਰਨ ਗਈ ਪੁਲਿਸ ਤੇ ਨਸ਼ਾ ਤਸਕਰ ਵਲੋਂ ਹਮਲਾ, ਜਵਾਬੀ ਫਾਇਰਿੰਗ ਚ ਨਸ਼ਾ ਤਸਕਰ ਢੇਰ, ਦੋ ਪੁਲਿਸ ਮੁਲਾਜ਼ਮ ਜਖਮੀ 

ਦਸੂਹਾ ਚ ਰੇਡ ਕਰਨ ਗਈ ਪੁਲਿਸ ਤੇ ਨਸ਼ਾ ਤਸਕਰ ਵਲੋਂ ਹਮਲਾ, ਜਵਾਬੀ ਫਾਇਰਿੰਗ ਚ ਨਸ਼ਾ ਤਸਕਰ ਢੇਰ, ਦੋ ਪੁਲਿਸ ਮੁਲਾਜ਼ਮ ਜਖਮੀ 

ਦਸੂਹਾ 26 ਮਾਰਚ (PPT NEWS) 

: ਅੱਜ ਸਵੇਰੇ ਪਿੰਡ ਮੇਵਾ ਮਿਆਣੀ ਮਨਿਆਦੀਆਂ ਵਿਖੇ ਡੀ. ਐੱਸ. ਪੀ ਦਸੂਹਾ ਜਗਦੀਸ਼ ਰਾਜ ਅੱਤਰੀ ਅਤੇ ਐੱਸ. ਐੱਚ. ਓ. ਹਰਪ੍ਰੇਮ ਸਿੰਘ ਵੱਲੋਂ ਸੂਚਨਾ ਦੇ ਆਧਾਰ ‘ਤੇ ਨਸ਼ਾ ਤਸਕਰ ਸੁੱਚਾ ਸਿੰਘ ਪੁੱਤਰ ਅਵਤਾਰ ਸਿੰਘ ਦੇ ਘਰ ਰੇਡ ਕੀਤੀ ਗਈ। ਪਤਾ ਲੱਗਾ ਹੈ ਕਿ ਨਸ਼ਾ ਤਸਕਰ ਸੁੱਚਾ ਸਿੰਘ ਨੇ ਪੁਲਸ ਪਾਰਟੀ ‘ਤੇ ਹਮਲਾ ਕਰ ਦਿੱਤਾ ਸਿੱਟੇ ਵਜੋਂ ਦਰਵਾਜ਼ੇ ਨਜ਼ਦੀਕ ਪਹੁੰਚੇ ਏ.ਐੱਸ.ਆਈ ਸਤਨਾਮ ਸਿੰਘ ਦੇ ਸਿਰ ‘ਤੇ ਕਹੀ ਮਾਰੀ ਅਤੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ। ਇਸ ਦੌਰਾਨ ਸਿਪਾਹੀ ਗੁਰਿੰਦਰ ਸਿੰਘ ਵੀ ਜ਼ਖਮੀ ਹੋ ਗਿਆ। ਇਸ ਮੌਕੇ ਪੁਲਸ ਵੱਲੋਂ ਆਪਣੇ ਬਚਾਅ ਲਈ ਕੀਤੀ ਫਾਇਰਿੰਗ ਦੌਰਾਨ ਨਸ਼ਾ ਤਸਕਰ ਸੁੱਚਾ ਸਿੰਘ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ।ਇਸ ਦੌਰਾਨ ਗੰਭੀਰ ਜ਼ਖਮੀ ਹੋਏ ਏ.ਐੱਸ.ਆਈ. ਸਤਨਾਮ ਸਿੰਘ ਅਤੇ ਕਾਂਸਟੇਬਲ ਗੁਰਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਮ੍ਰਿਤਕ ਨਸ਼ਾ ਤਸਕਰ ਸੁੱਚਾ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਮੁਰਦਾ ਘਰ ਵਿਚ ਰੱਖ ਦਿੱਤਾ ਗਿਆ ਹੈ। ਇਸ ਮੌਕੇ ਐੱਸ.ਐੱਮ.ਓ ਡਾਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਪੁਲਸ ਮੁਲਾਜ਼ਮਾਂ ਦਾ ਇਲਾਜ ਚੱਲ ਰਿਹਾ ਹੈ ਜਦਕਿ ਮ੍ਰਿਤਕ ਸੁੱਚਾ ਸਿੰਘ ਦੀ ਲਾਸ਼ ਸਿਵਲ ਹਸਪਤਾਲ ਦਸੂਹਾ ਵਿਖੇ ਮੋਰਚਰੀ ਵਿਚ ਪਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਦੇ ਉੱਚ ਅਧਿਕਾਰੀ ਵੀ ਪਹੁੰਚ ਗਏ ਅਤੇ ਉਨ੍ਹਾਂ ਨੇ ਇਸ ਘਟਨਾ ਸਬੰਧੀ ਸਥਿਤੀ ਦਾ ਜਾਇਜ਼ਾ ਲਿਆ।ਪੁਲਿਸ  ਜਾਂਚ ਵਿਚ ਜੁੱਟੀ ਹੋਈ ਹੈ।