Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬਾਲ ਦਿਵਸ ਦਾ ਮਕਸਦ ਬੱਚਿਆਂ ਦੇ ਸੁਪਨਿਆਂ ਨੂੰ ਸਾਂਭਣਾ : ਦੀਪਕ ਜੈਨ

ਬਾਲ ਦਿਵਸ ਦਾ ਮਕਸਦ ਬੱਚਿਆਂ ਦੇ ਸੁਪਨਿਆਂ ਨੂੰ ਸਾਂਭਣਾ : ਦੀਪਕ ਜੈਨ

ਗੜ੍ਹਦੀਵਾਲਾ 14 ਨਵੰਬਰ (ਚੌਧਰੀ / ਯੋਗੇਸ਼ ਗੁਪਤਾ)

: ਸਥਾਨਕ ਕੇ ਆਰ ਕੇ ਡੀ ਏ ਵੀ ਸੀਨੀਅਰ ਸੰਕੈਡਰੀ ਗੜਦੀਵਾਲਾ ਵਿਖੇ ਬਾਲ ਦਿਵਸ ਮਨਾਇਆ ਗਿਆ। ਜਿਸ ਵਿੱਚ ਸਕੂਲ ਪ੍ਰਬੰਧਕ ਕਮੇਟੀ ਮੈਂਬਰ ਅਤੇ ਪ੍ਰਸਿੱਧ ਸਮਾਜ ਸੇਵਕ ਦੀਪਕ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਤਰਸੇਮ ਸਿੰਘ ਨੇ ਦੱਸਿਆ ਕਿ ਬਾਲ ਦਿਵਸ, ਜਿਸਨੂੰ ਚਿਲਡਰਨ’ਸ ਡੇ ਵੀ ਕਿਹਾ ਜਾਂਦਾ ਹੈ, ਹਰ ਸਾਲ 14 ਨਵੰਬਰ ਨੂੰ ਭਾਰਤ ਵਿੱਚ ਮਨਾਇਆ ਜਾਂਦਾ ਹੈ। ਇਹ ਦਿਨ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ, ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਸਮਰਪਿਤ ਹੈ। ਇਸ ਦਿਨ ਦਾ ਮਕਸਦ ਬੱਚਿਆਂ ਦੀ ਮਾਸੂਮੀਅਤ, ਖੁਸ਼ੀਆਂ ਅਤੇ ਉੱਜਵਲ ਭਵਿੱਖ ਵੱਲ ਸਾਨੂੰ ਧਿਆਨ ਦਿਵਾਉਣਾ ਹੈ।ਆਪਣੇ ਪ੍ਰਧਾਨਗੀ ਸੰਬੋਧਨ ਵਿਚ ਦੀਪਕ ਜੈਨ ਨੇ ਕਿਹਾ ਬਾਲ ਦਿਵਸ ‘ਤੇ, ਬੱਚਿਆਂ ਨੂੰ ਉਨ੍ਹਾਂ ਦੇ ਸੁਪਨਿਆਂ ਅਤੇ ਇਛਾਵਾਂ ਨੂੰ ਸਾਂਭਣ ਦੇ ਸੰਕਲਪ ਦੇ ਰੂਪ ਵਿੱਚ ਵੇਖਿਆ ਜਾਂਦਾ ਹੈ ਅਤੇ ਉਨ੍ਹਾਂ ਦੇ ਬਚਪਨ ਦੀਆਂ ਬਚਪਨ ਦੀਆਂ ਯਾਦਾਂ ਨਾਲ ਜੋੜਿਆ ਜਾਂਦਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਸਭਿਆਚਾਰ ਨਾਲ ਜੁੜਣ ਲਈ ਪ੍ਰੇਰਿਤ ਕੀਤਾ ਤਾਂ ਜੋ ਬੱਚੇ ਸਭਿਆਚਾਰ ਰਾਹੀਂ ਆਪਣੇ ਵਿਰਸੇ ਨਾਲ ਜੁੜੇ ਰਹਿਣ । ਇਸ ਮੌਕੇ ਉਹਨਾ ਨੇ ਬੱਚਿਆਂ ਦਾ ਵਧੀਆ ਪ੍ਰੋਗਰਾਮ ਲਈ ਸਕੂਲ ਸਟਾਫ ਦੀ ਵੀ ਪ੍ਰਸੰਸਾ ਕੀਤੀ। ਇਸ ਮੌਕੇ ਬੱਚਿਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸਕੂਲ ਸਟਾਫ ਵਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ ਵੀ ਭੇਂਟ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਸੁਨੀਲ ਦੱਤ, ਪਵਨ ਕੁਮਾਰ, ਅਸ਼ੋਕ ਕੁਮਾਰ, ਸੰਦੀਪ ਕੁਮਾਰ, ਰਣਜੋਧ ਸਿੰਘ, ਗਗਨ ਫਰਵਾਹਾ,ਰਜਨੀ,ਸੰਤੋਸ਼ ਕੁਮਾਰੀ,ਕਮਲੇਸ਼ ਕੁਮਾਰੀ, ਸ਼ਵੇਤਾ, ਸ਼ਰਨਜੀਤ ਕੌਰ, ਮਨਕਿਰਨਜੀਤ, ਨੇਹਾ,ਪ੍ਰਿਆ ਸਹਿਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।