ਮਿਰਜ਼ਾਪੁਰ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਗੜ੍ਹਦੀਵਾਲਾ 8 ਜੁਲਾਈ (ਚੌਧਰੀ) : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10 ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ। ਜਿਸ ਵਿੱਚ ਸਰਕਾਰੀ ਹਾਈ ਸਕੂਲ ਮਿਰਜਾਪੁਰ ਨਤੀਜਾ 100 ਫੀਸਦੀ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਹੈੱਡਮਾਸਟਰ ਲਖਵੀਰ ਸਿੰਘ ਨੇ ਦੱਸਿਆ ਕਿ ਸਕੂਲ ਵਿਚੋਂ ਜਸਲੀਨ ਕੌਰ ਨੇ 581 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਰਜਨੀਸ਼ ਸਿੰਘ ਨੇ 579 ਅੰਕ ਅਤੇ ਕੁਲਦੀਪ ਕੌਰ ਨੇ 543 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਦੂਜਾ ਅਤੇ ਤੀਸਰਾ ਸਥਾਨ ਹਾਸਲ ਕੀਤਾ ਹੈ। ਸਕੂਲ ਹੈਡਮਾਸਟਰ ਨੇ ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਆਖਿਆ ਕਿ ਇਸ ਕਾਮਯਾਬੀ ਦਾ ਸਿਹਰਾ ਵਿਦਿਆਰਥੀਆਂ,ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਕੂਲ ਸਟਾਫ ਨੂੰ ਜਾਂਦਾ ਹੈ। ਇਸ ਮੌਕੇ ਤੇ ਸਰਬਜੀਤ ਸਿੰਘ, ਸੁਮਨ ਕਜਲਾ, ਬਲਵਿੰਦਰ ਸਿੰਘ, ਰਮਨਦੀਪ ਕੌਰ ,ਮਦਨ ਲਾਲ, ਭੁਪਿੰਦਰ ਕੌਰ, ਹਰਜਿੰਦਰ ਸਿੰਘ, ਹਰਪ੍ਰੀਤ ਕੌਰ ਅਤੇ ਰੋਹਿਤ ਸਹੋਤਾ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭ ਇੱਛਾਵਾਂ ਦਿੱਤੀਆਂ।
ਫੋਟੋ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਹੈਡਮਾਸਟਰ ਅਤੇ ਸਮੂਹ ਅਧਿਆਪਕ।