Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜਾ ਰਿਹਾ ਸ਼ਾਨਦਾਰ

ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ) 

ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜਾ ਰਿਹਾ ਸ਼ਾਨਦਾਰ

20 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਗਿਆ ਬੀ.ਸੀ.ਏ. ਸਮੈਸਟਰ ਦੂਜਾ ਅਤੇ ਬੀ.ਅੱੈਸ.ਸੀ. ਐਗਰੀਕਲਚਰ ਸਮੈਸਟਰ ਅੱਠਵਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ।ਬੀ.ਸੀ.ਏ. ਸਮੈਸਟਰ ਦੂਜਾ ਦੀ ਵਿਦਿਆਰਥਣ ਗਾਮਨੀ 293 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ, ਸ਼ਿਵਾਨੀ ਨੇ 283 ਅੰਕ ਹਾਸਲ ਕਰਕੇ ਦੂਜਾ ਅਤੇ ਗੁਰਸੇਵਕ ਸਿੰਘ ਨੇ 273 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ।
ਇਸੇ ਤਰ੍ਹਾਂ ਬੀ.ਐੱਸ.ਸੀ. ਐਗਰੀਕਲਚਰ ਸਮੈਸਟਰ ਅੱਠਵਾਂ ਵਿੱਚੋਂ ਪ੍ਰੀਤੀ ਚੌਧਰੀ ਨੇ 4186 ਅੰਕ, ਅਮਨਪ੍ਰੀਤ ਸਿੰਘ ਨੇ 4117 ਅਤੇ ਅਨੂ ਸ਼ਰਮਾ ਨੇ 4094 ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਵਾਦ ਦੇਣ ਦੇ ਨਾਲ-ਨਾਲ ਕੰਪਿਊਟਰ-ਸਾਇੰਸ ਅਤੇ ਐਗਰੀਕਲਚਰ ਵਿਭਾਗ ਦੇ ਮੁੱਖੀ ਪ੍ਰੋ. ਕਮਲਜੀਤ ਕੌਰ, ਪ੍ਰੋ. ਦੀਦਾਰ ਸਿੰਘ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।