Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ਰੈਗੂਲਰ ਹੋਣ ਦਾ ਹੱਕ ਮੰਗ ਰਹੇ ਅਧਿਆਪਕਾਂ ਉਪਰ ਕੀਤਾ ਤਸ਼ੱਦਦ ਨਿੰਦਣਯੋਗ : ਬਲਦੇਵ ਸਿੰਘ ਧੁੱਗਾ

ਰੈਗੂਲਰ ਹੋਣ ਦਾ ਹੱਕ ਮੰਗ ਰਹੇ ਅਧਿਆਪਕਾਂ ਉਪਰ ਕੀਤਾ ਤਸ਼ੱਦਦ ਨਿੰਦਣਯੋਗ : ਬਲਦੇਵ ਸਿੰਘ ਧੁੱਗਾ

ਗੜ੍ਹਦੀਵਾਲਾ (PPT NEWS) 

2 ਜੁਲਾਈ –ਗਜ਼ਟਿਡ ਅਤੇ ਨਾਨ ਗਜ਼ਟਿਡ ਐਸ. ਸੀ.ਬੀ.ਸੀ. ਇੰਪਲਾਈਜ਼ ਵੈੱਲਫ਼ੇਅਰ ਫ਼ੈਡਰੇਸ਼ਨ ਦੇ ਸੂਬਾ ਚੈਅਰਮੈਨ ਜਸਵੀਰ ਸਿੰਘ ਪਾਲ, ਸੂਬਾ ਵਾਈਸ ਚੇਅਰਮੈਨ ਬਲਰਾਜ ਕੁਮਾਰ ਅਤੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਅੰਬੇਡਕਰ ਮਿਸ਼ਨ ਕਲੱਬ ਦੇ ਸੂਬਾ ਇੰਚਾਰਜ ਅਤੇ ਗਜ਼ਟਿਡ ਅਤੇ ਨਾਨ ਗਜ਼ਟਿਡ ਐਸ. ਸੀ.ਬੀ.ਸੀ. ਇੰਪਲਾਈਜ਼ ਵੈੱਲਫ਼ੇਅਰ ਫ਼ੈਡਰੇਸ਼ਨ ਇਕਾਈ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਧੁੱਗਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਆਪਣੇ ਰੈਗੂਲਰ ਦਾ ਹੱਕ ਮੰਗ ਰਹੇ 8736 ਅਧਿਆਪਕਾਂ ਉਪਰ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਖਿੱਚ ਧੂਅ ਦੀ ਫੈਡਰੇਸ਼ਨ ਨਿੰਦਾ ਅਤੇ ਵਿਰੋਧ ਕਰਦੀ ਹੈ। ਬਲਦੇਵ ਸਿੰਘ ਧੁੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਜੋ ਸੰਗਰੂਰ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 8736 ਅਧਿਆਪਕ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸਨ, ਪਰ ਪੁਲਸ ਵੱਲੋਂ ਉਨ੍ਹਾਂ ਨੂੰ ਰਸਤੇ ਵਿਚ ਹੀ ਰੋਕ ਕੇ ਉਨ੍ਹਾਂ ਉਪਰ ਭਾਰੀ ਲਾਠੀਚਾਰਜ ਕੀਤਾ ਗਿਆ। ਮਹਿਲਾ ਅਧਿਆਪਕਾਂ ਦੀ ਬਹੁਤ ਬੁਰੇ ਤਰੀਕੇ ਨਾਲ ਕੁੱਟਮਾਰ ਕੀਤੀ ਗਈ ਅਤੇ ਉਹਨਾਂ ਨੂੰ ਵਾਲਾਂ ਤੋਂ ਫੜ ਕੇ ਘੜੀਸਿਆ ਗਿਆ । ਪੁਰਸ਼ ਅਧਿਆਪਕਾਂ ਦੀ ਭਾਰੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਹਨਾਂ ਅਧਿਆਪਕਾਂ ਉਪਰ ਲਾਠੀਆਂ ਵਰਸਾਉਣ ਦੀ ਥਾਂ ਅਤੇ ਸਿਰਫ ਤਨਖਾਹ ਵਿੱਚ ਵਾਧਾ ਕਰਕੇ ਰੈਗੂਲਰ ਕਰਨ ਦੀ ਥਾਂ ਪੂਰੇ ਸਕੂਲਾਂ ਤੇ ਪੱਕੇ ਕਰਨਾ ਚਾਹੀਦਾ ਹੈ ਜੋ ਕਿ ਇਹਨਾਂ ਦੀ ਜਾਇਜ਼ ਹੱਕੀ ਮੰਗ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਡੇਢ ਸਾਲ ਤੋਂ ਇਹਨਾਂ ਅਧਿਆਪਕਾਂ ਨੂੰ ਪੱਕੇ ਕਰਨ ਦੇ ਫਲੈਕਸ ਬੋਰਡ ਲਗਾ ਕੇ ਲਗਾਤਾਰ ਪ੍ਰਚਾਰ ਕੀਤਾ ਜਾ ਰਿਹਾ ਹੈ ਜਦਕਿ ਸੱਚਾਈ ਇਹ ਹੈ ਕਿ ਇਨ੍ਹਾਂ ਦੀ ਸਿਰਫ ਤਨਖਾਹ ਵਿੱਚ ਵਾਧਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜੱਥੇਬੰਦੀ 8736 ਅਧਿਆਪਕਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਕਰਦੀ ਹੈ ਤੇ ਉਹਨਾਂ ਦੇ ਨਾਲ ਖੜੀ ਹੈ।

error: copy content is like crime its probhihated