Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਮਕਾਨ ਦੀ ਛੱਤ ਡਿੱਗਣ ਨਾਲ ਮਲਵੇ ਥੱਲੇ ਆਈ ਔਰਤ ਦੀ ਹੋਈ ਮੌ+ਤ

ਮਕਾਨ ਦੀ ਛੱਤ ਡਿੱਗਣ ਨਾਲ ਮਲਵੇ ਥੱਲੇ ਆਈ ਔਰਤ ਦੀ ਹੋਈ ਮੌ+ਤ

ਮੁਕੇਰੀਆਂ / ਦਸੂਹਾ (ਚੌਧਰੀ) 

: ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਵਰਖਾ ਦੇ ਚਲਦਿਆਂ ਉਪਮੰਡਲ ਮੁਕੇਰੀਆਂ ਦੇ ਪਿੰਡ ਪੁਰਾਣਾ ਭੰਗਾਲਾ ਵਿਖੇ ਇੱਕ ਮਕਾਨ ਦੀ ਛੱਤ ਡਿੱਗਣ ਨਾਲ ਇੱਕ ਔਰਤ ਦੀ ਮੌਤ ਹੋ ਗਈ ।ਇਸ ਸਬੰਧੀ ਜਾਣਕਾਰੀ ਦਿੰਦੀ ਹੈ ਮ੍ਰਿਤਕਾ ਕਸ਼ਮੀਰੋ देवी (46) ਪਤਨੀ ਸਵਰਗੀ ਸੋਮਰਾਜ ਦੀ ਬੇਟੀ ਨੇ ਦੱਸਿਆ ਕਿ ਉਸ ਦੀ ਭੈਣ  ਗੁਆਂਢ ਵਿਚ ਕਿਸੇ ਨੂੰ ਘਰ ਗਈ ਹੋਈ ਸੀ ਅਤੇ ਉਹਨਾਂ ਦੇ ਮਾਂ ਘਰ ਵਿੱਚ ਇਕੱਲੀ ਸੀ। ਜਦੋਂ ਕਿਸੇ ਨੇ ਉਨ੍ਹਾਂ ਦੇ ਘਰ ਦੀ ਛੱਤ ਡਿੱਗਣ ਦੀ ਸੂਚਨਾ ਦਿੱਤੀ ਤਾਂ ਅਸੀਂ ਦੋਵੇਂ ਭੈਣਾਂ ਤੁਰੰਤ ਘਰ ਪਹੁੰਚੀ। ਜਦੋਂ ਅਸੀਂ ਘਰ ਪਹੁੰਚੇ ਤਾਂ ਗੁਆਢੀਂ ਪਹਿਲਾਂ ਹੀ ਮੋਰੀ ਮਾਂ ਨੂੰ ਛੱਤ ਦੇ ਮਲਵੇ ਥੱਲਿਓਂ ਕੱਢ ਰਹੇ ਸੀ। ਕਾਫੀ ਮੁਸ਼ੱਕਤ ਤੋਂ ਬਾਅਦ ਉਨ੍ਹਾਂ ਨੂੰ ਮਲਵੇ ਥਲਿਓਂ ਕੱਢਿਆ ਗਿਆ ਅਤੇ ਉਸ ਸਮੇਂ ਉਨ੍ਹਾਂ ਦੀ ਹਾਲਤ ਬਹੁਤ ਨਾਜੁਕ ਸੀ। ਮੌਕੇ ਤੇ ਇਕੱਠੇ ਲੋਕਾਂ ਨੇ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਪਹੁੰਚਿਆ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ।

ਉਸਦੀ ਬੇਟੀ ਨੇ ਦੱਸਿਆ ਕਿ ਉਸ ਦਾ ਭਰਾ ਕੁੱਝ ਮਹੀਨੇ ਪਹਿਲਾ ਹੀ ਸੈਨਾ ਵਿੱਚ ਭਰਤੀ ਹੋਇਆ ਸੀ।ਉਨ੍ਹਾਂ ਦੱਸਿਆ ਕਿ ਘਰ ਦੀ ਛੱਤ ਬਹੁਤ ਪੁਰਾਣੀ ਅਤੇ ਮਿੱਟੀ ਦੀ ਬਣੀ ਹੋਈ ਸੀ। ਘਰ ਵਿਚ ਆਰਥਿਕ ਤੰਗੀ ਦੇ ਚਲਦਿਆਂ ਉਹ ਇਸ ਦੀ ਮੁਰੰਮਤ ਨਹੀਂ ਕਰਵਾ ਸਕੇ। ਜਿਸ ਕਰਕੇ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਨੂੰ ਆਰਥਿਕ ਮਦਦ ਲਈ ਪੁਰਜੋਰ ਅਪੀਲ ਕੀਤੀ ਹੈ।

ਫੋਟੋ : ਡਿੱਗੇ ਹੋਏ ਮਕਾਨ ਦੀ ਛਤ ਦਾ ਦ੍ਰਿਸ਼।