Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ੍ਰੀ ਅਚਲੇਸ਼ਵਰ ਧਾਮ ਦੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂ ਹੋਈ

ਸ੍ਰੀ ਅਚਲੇਸ਼ਵਰ ਧਾਮ ਦੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂ ਹੋਈ

ਬਟਾਲਾ 2 ਫਰਵਰੀ (ਅਵਿਨਾਸ਼ ਸ਼ਰਮਾ‌)

: ਭਗਵਾਨ ਸ਼ਿਵ ਦੇ ਸਪੁੱਤਰ ਸੁਆਮੀ ਕਾਰਤਿਕ ਜੀ ਦੀ ਤਪੋ ਭੂਮੀ ਅਤੇ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਸ੍ਰੀ ਅਚਲੇਸ਼ਵਰ ਧਾਮ ਦੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂ ਹੋ ਗਈ। ਇਸ ਸੇਵਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ । ਸ੍ਰੀ ਅਚਲੇਸ਼ਵਰ ਧਾਮ ਮੰਦਰ ਕਾਰ ਸੇਵਾ ਟਰੱਸਟ ਦੇ ਮੁੱਖ ਸੇਵਾਦਾਰ ਪਵਨ ਕੁਮਾਰ ਪੰਮਾ ਅਤੇ ਸਮੂਹ ਟਰੱਸਟੀਆਂ ਦੀ ਹਾਜ਼ਰੀ ‘ਚ ਪਵਿੱਤਰ ਸਰੋਵਰ ਦੀ ਕਾਰ ਸੇਵਾ ਸ਼ੁਰੂ ਹੋਈ। ਸਭ ਤੋਂ ਪਹਿਲਾਂ ਹਵਨ ਯੱਗ ਕੀਤਾ ਗਿਆ। ਉਪਰੰਤ ਕਾਰ ਸੇਵਾ ਸ਼ੁਰੂ ਕਰਨ ਤੋਂ ਪਹਿਲਾਂ ਆਰਤੀ ਅਤੇ ਮੰਤਰਾਂ ਦਾ ਉਚਾਰਨ ਕੀਤਾ ਗਿਆ । ਪਵਿੱਤਰ ਸਰੋਵਰ ਦੀ ਕਾਰ ਸੇਵਾ ਨੂੰ ਲੈ ਕੇ ਸੰਗਤ ‘ਚ ਉਤਸ਼ਾਹ ਦੇਖਣ ਯੋਗ ਸੀ ਅਤੇ ਸੰਗਤ ਦੇ ਵਿੱਚ ਵੱਡੀ ਗਿਣਤੀ ‘ਚ ਬੀਬੀਆਂ ਵੀ ਸ਼ਾਮਿਲ ਸਨ। ਸੰਗਤ ਉਤਸ਼ਾਹ ਅਤੇ ਚਾਅ ਦੇ ਨਾਲ ਸੇਵਾ ‘ਚ ਜੁਟੀਆਂ ਹੋਈਆਂ ਹਨ । ਇੱਥੇ ਇਹ ਜ਼ਿਕਰਯੋਗ ਹੈ ਕਿ ਸ੍ਰੀ ਅਚਲੇਸ਼ਵਰ ਧਾਮ ਦੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਸ਼ੋਅ ਪ੍ਰਾਪਤ ਸਿੱਧ ਗੋਸ਼ਟ ਅਸਥਾਨ ਗੁਰਦੁਆਰਾ ਅਚਲ ਸਾਹਿਬ ਵੀ ਸੁਸ਼ੋਭਿਤ ਹੈ ਅਤੇ ਦੋਨਾਂ ਸਥਾਨਾਂ ਦਾ ਸਰੋਵਰ ਸਾਂਝਾ ਹੈ ਜ਼ੋ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ । ਅੱਜ ਅਚਲੇਸ਼ਵਰ ਧਾਮ ਹਰਿ ਹਰਿ ਮਹਾਂਦੇਵ ਦੇ ਜੈਕਾਰਿਆਂ ਦੇ ਨਾਲ ਆਕਾਸ਼ ਗੂੰਜ ਉੱਠਿਆ , ਇਸ ਤਰ੍ਹਾਂ ਮਹਿਸੂਸ ਹੋ ਰਿਹਾ ਸੀ ਕਿ ਭਗਵਾਨ ਖੁਦ ਇਸ ਜਗ੍ਹਾ ਤੇ ਆ ਕੇ ਆਪਣੇ ਸੇਵਕਾਂ ਕੋਲੋਂ ਸੇਵਾ ਲੈ ਰਹੇ ਹਨ। ਮੁੱਖ ਟਰੱਸਟੀ ਪਵਨ ਕੁਮਾਰ ਪੰਮਾ ਨੇ ਦੱਸਿਆ ਕਿ ਕਰੀਬ 25 ਸਾਲ ਬਾਅਦ ਪਵਿੱਤਰ ਸਰੋਵਰ ਦੀ ਸੇਵਾ ਮੁੜ ਸ਼ੁਰੂ ਹੋਈ ਹੈ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ‘ਚ ਭਾਰੀ ਉਤਸ਼ਹ ਵੇਖਣ ਨੂੰ ਮਿਲ ਰਿਹਾ ਹੈ ।