Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਸਿੱਧੂ ਜੋੜੇ ਨੇ 24ਵੀਂ ਵਾਰ ਇਕੱਠਿਆਂ ਖੂਨਦਾਨ ਕੀਤਾ 

ਸਿੱਧੂ ਜੋੜੇ ਨੇ 24ਵੀਂ ਵਾਰ ਇਕੱਠਿਆਂ ਖੂਨਦਾਨ ਕੀਤਾ 

ਸਿੱਧੂ ਜੋੜੇ ਨੇ 24ਵੀਂ ਵਾਰ ਇਕੱਠਿਆਂ ਖੂਨਦਾਨ ਕੀਤਾ 

ਗੜ੍ਹਦੀਵਾਲਾ 3 ਜੂਨ (ਚੌਧਰੀ) : ਹੁਸ਼ਿਆਰਪੁਰ ਜਿਲ੍ਹੇ ਵਿੱਚ ਵਿਲੱਖਣ ਪਹਿਚਾਣ ਬਣਾ ਚੁੱਕੇ ਅਤੇ ਸਟਾਰ ਕੱਪਲ ਡੋਨਰ ਦੇ ਨਾਮ ਨਾਲ ਜਾਣੇ ਜਾਂਦੇ ਕੱਪਲ ਡੋਨਰ ਬਹਾਦਰ ਸਿੰਘ ਸਿੱਧੂ ਅਤੇ ਜਤਿੰਦਰ ਕੌਰ ਸਿੱਧੂ ਨੇ ਅੱਜ ਭਾਈ ਘਨੱਈਆ ਜੀ ਬਲੱਡ ਬੈਂਕ ਹੁਸ਼ਿਆਰਪੁਰ ਵਿਖੇ ਪਹੁੰਚ ਕੇ ਇਕੱਠਿਆਂ 24ਵੀਂ ਵਾਰ ਖੂਨਦਾਨ ਕੀਤਾ। ਇਸ ਜੌੜੇ ਨੂੰ ਹੁਸ਼ਿਆਰਪੁਰ ਜਿਲ੍ਹੇ ਦੇ ਪਹਿਲੇ ਨੌਜਵਾਨ ਖੂਨਦਾਨੀ ਜੌੜੇ ਹੋਣ ਦਾ ਮਾਣ ਹਾਸਿਲ ਹੈ । ਹੁਣ ਤੱਕ ਇਹ ਜੌੜਾ ਤਕਰੀਬਨ 17 ਲੀਟਰ ਖੂਨ-ਦਾਨ ਕਰ ਚੁੱਕਾ ਹੈ। ਨਿੱਜੀ ਤੌਰ ਤੇ ਬਹਾਦਰ ਸਿੰਘ ਸਿੱਧੂ ਨੇ 59ਵੀਂ ਵਾਰ ( ਹੁਣ ਤੱਕ ਤਕਰੀਬਨ 23 ਲੀਟਰ ) ਅਤੇ ਜਤਿੰਦਰ ਕੌਰ ਸਿੱਧੂ ਨੇ ਨਿੱਜੀ ਤੌਰ ਤੇ 24ਵੀਂ ਵਾਰ ( ਹੁਣ ਤੱਕ ਤਕਰੀਬਨ 9 ਲੀਟਰ ) ਖੂਨ-ਦਾਨ ਕੀਤਾ। ਜਿਕਰਯੋਗ ਹੈ ਕਿ ਦੋਵੇਂ ਪਤੀ-ਪਤਨੀ ਬਹੁਤ ਸਾਰੀਆਂ ਸਮਾਜਿਕ ਸੰਸਥਾਵਾਂ ਨਾਲ ਜੁੜੇ ਹੋਏ ਹਨ ਲਗਾਤਾਰ ਸਮਾਜ ਭਲਾਈ ਕਾਰਜਾਂ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਇਸ ਮੌਕੇ ਭਾਈ ਘਨੱਈਆ ਜੀ ਬਲੱਡ ਬੈਂਕ ਹੁਸ਼ਿਆਰਪੁਰ ਦੇ ਇੰਚਾਰਜ ਸ. ਦਿਲਬਾਗ ਸਿੰਘ ਜੀ ਨੇ ਸਿੱਧੂ ਜੋੜੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਨੂੰ ਵੀ ਸਿੱਧੂ ਜੋੜੇ ਤੋਂ ਪ੍ਰੇਰਣਾ ਲੈਂਦੇ ਹੋਏ ਸਮਾਜ ਭਲਾਈ ਦੇ ਕਾਰਜਾਂ ਲਈ ਅੱਗੇ ਆਉਣਾ ਚਾਹੀਦਾ ਹੈ।

error: copy content is like crime its probhihated