Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 53 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 53 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 53 ਵੇਂ ਦਿਨ ਵੀ ਜਾਰੀ 
ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਧਰਨਾਕਾਰੀਆਂ ਨੇ ਕੀਤਾ ਪਿੱਟ ਸਿਆਪਾ 
ਗੜ੍ਹਦੀਵਾਲਾ 16 ਜੁਲਾਈ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਬਾਬਾ ਦੀਪ ਸਿੰਘ ਜੀ ਸੇਵਾਦਾਰ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ,ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੋਹਾਨ,ਕਿਸਾਨ ਮਜਦੂਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ ਦੀ ਅਗਵਾਈ ਹੇਠ ਲਾਇਆ ਪੱਕਾ ਮੋਰਚਾ ਅੱਜ 53 ਵੇਂ ਦਿਨ ਵੀ ਜਾਰੀ ਰਿਹਾ।ਇਸ ਮੌਕੇ ਮਨਜੋਤ ਸਿੰਘ ਤਲਵੰਡੀ, ਜੰਗਵੀਰ ਸਿੰਘ ਚੌਹਾਨ, ਗੁਰਦੀਪ ਸਿੰਘ ਬਰਿਆਣਾ,ਨਵੀਂ ਅਟਵਾਲ ਅਤੇ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਅਤੇ ਵਿਭਾਗ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਉਨ੍ਹਾਂ ਚਿਰ ਇਹ ਸਘਰੰਸ਼ ਇਸੇ ਤਰਾਂ ਜਾਰੀ ਰਹੇਗਾ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਜੋਕਿ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ 53 ਦਿਨਾਂ ਦੇ ਲੰਬੇ ਸਮੇਂ ਤੋਂ ਮਸਤੀਵਾਲ ਨਹਿਰ ਤੇ ਧਰਨਾ ਲਗਾਕੇ ਬੈਠਿਆਂ ਨੂੰ ਹੋ ਚੁੱਕਾ ਹੈ ਪਰ ਅਜੇ ਤੱਕ ਕਿਸਾਨਾਂ ਦੀ ਕੋਈ ਵੀ ਸਾਰ ਨਹੀਂ ਲਈ ਗਈ ।ਇਸ ਮੌਕੇ ਉਨ੍ਹਾਂ ਨਹਿਰੀ ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਜਮਕੇ ਵੀ ਕੀਤੀ ਨਾਅਰੇਬਾਜ਼ੀ ।ਇਸ ਮੌਕੇ ਸਰਪੰਚ ਕਸ਼ਮੀਰ ਸਿੰਘ,ਬਾਪੂ ਅਜੀਤ ਸਿੰਘ,ਮਾਸਟਰ ਗੁਰਚਚਨ ਸਿੰਘ ਕਾਲਰਾ ਗੰਨਾ ਸ਼ੰਘਰਸ਼ ਕਮੇਟੀ ਦਸੂਹਾ, ਪ੍ਰੀਤਮ ਸਿੰਘ ਗੁਰਦਿਆਲ ਸਿੰਘ,ਪ੍ਰੇਮ ਚੰਦ, ਜਸਵੰਤ ਸਿੰਘ, ਗੁਰਬਖਸ਼ ਸਿੰਘ,ਪੂਰਨ ਸਿੰਘ, ਰਮੇਸ਼ ਕੁਮਾਰ, ਰਾਜਪਾਲ ਸਿੰਘ ਮਾਂਗਟ,ਸੁਖਵੀਰ ਕੌਰ ਮਾਂਗਟ, ਮਾਸਟਰ ਹਰਦੀਪ ਸਿੰਘ, ਭੁਪਿੰਦਰ ਸਿੰਘ ਸਮੇਤ ਹੋਰ ਕਿਸਾਨ ਹਾਜਰ ਸਨ।