Prime Punjab Times

Latest news
*ਪਲਸ ਪੋਲੀਓ ਦੇ ਪਹਿਲੇ ਦਿਨ 9500 ਬੱਚਿਆਂ ਨੂੰ ਪਿਆਈਆਂ ਪੋਲੀਓ ਰੋਕੂ ਬੂੰਦਾਂ : SMO ਸੁਦੇਸ਼ ਰਾਜਨ* ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ 'ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ...
ADVERTISEMENT
You are currently viewing ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 60 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 60 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 60 ਵੇਂ ਦਿਨ ਵੀ ਜਾਰੀ 
ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਧਰਨਾਕਾਰੀਆਂ ਨੇ ਕੀਤਾ ਪਿੱਟ ਸਿਆਪਾ 
ਗੜ੍ਹਦੀਵਾਲਾ 23 ਜੁਲਾਈ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਬਾਬਾ ਦੀਪ ਸਿੰਘ ਜੀ ਸੇਵਾਦਾਰ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ,ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੋਹਾਨ,ਕਿਸਾਨ ਮਜਦੂਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ ਦੀ ਅਗਵਾਈ ਹੇਠ ਲਾਇਆ ਪੱਕਾ ਮੋਰਚਾ ਅੱਜ 60 ਵੇਂ ਦਿਨ ਵੀ ਜਾਰੀ ਰਿਹਾ।ਇਸ ਮੌਕੇ ਮਨਜੋਤ ਸਿੰਘ ਤਲਵੰਡੀ, ਜੰਗਵੀਰ ਸਿੰਘ ਚੌਹਾਨ, ਗੁਰਦੀਪ ਸਿੰਘ ਬਰਿਆਣਾ,ਨਵੀਂ ਅਟਵਾਲ ਅਤੇ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਅਤੇ ਵਿਭਾਗ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਉਨ੍ਹਾਂ ਚਿਰ ਇਹ ਸਘਰੰਸ਼ ਇਸੇ ਤਰਾਂ ਜਾਰੀ ਰਹੇਗਾ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਜੋਕਿ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ 60 ਦਿਨਾਂ ਦੇ ਲੰਬੇ ਸਮੇਂ ਤੋਂ ਮਸਤੀਵਾਲ ਨਹਿਰ ਤੇ ਧਰਨਾ ਲਗਾਕੇ ਬੈਠਿਆਂ ਨੂੰ ਹੋ ਚੁੱਕਾ ਹੈ ਪਰ ਅਜੇ ਤੱਕ ਕਿਸਾਨਾਂ ਦੀ ਕੋਈ ਵੀ ਸਾਰ ਨਹੀਂ ਲਈ ਗਈ ।ਇਸ ਮੌਕੇ ਉਨ੍ਹਾਂ ਨਹਿਰੀ ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਜਮਕੇ ਵੀ ਕੀਤੀ ਨਾਅਰੇਬਾਜ਼ੀ ।ਇਸ ਮੌਕੇ ਸਾਬਕਾ ਸਰਪੰਚ ਕੁਲਦੀਪ ਸਿੰਘ, ਬਾਪੂ ਚੰਡੀਗੜ੍ਹੀਆ, ਬਾਪੂ ਅਜੀਤ ਸਿੰਘ, ਸਰਪੰਚ ਕਸ਼ਮੀਰ ਸਿੰਘ,ਗੁਰਦਿਆਲ ਸਿੰਘ,ਉਂਕਾਰ ਸਿੰਘ, ਗੁਰਬਖਸ਼ ਸਿੰਘ, ਕਸ਼ਮੀਰ ਸਿੰਘ,ਪਰਮਜੀਤ ਸਿੰਘ,ਰਾਮ ਲਾਲ,ਪ੍ਰੇਮ ਚੰਦ,ਅਜੀਤ ਸਿੰਘ, ਸਰਬਜੀਤ ਸਿੰਘ, ਅਸ਼ਨੀ ਕੁਮਾਰ,ਪੂਰਨ ਸਿੰਘ, ਨੰਦ ਪ੍ਰਕਾਸ਼,ਮਾਸਟਰ ਹਰਦੀਪ ਸਿੰਘ, ਭੁਪਿੰਦਰ ਸਿੰਘ,ਰਮੇਸ਼ ਕੁਮਾਰ, ਸੁਰਿੰਦਰ ਸਿੰਘ, ਦੌਲਤੀ ਰਾਮ, ਬਲੀ ਸਿੰਘ, ਕੁਲਵੀਰ ਸਿੰਘ, ਮਨਜੀਤ ਸਿੰਘ ਖਾਨਪੁਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਗੁਰਬਾਜ ਸਿੰਘ ਬੰਗਾਲੀਪੁਰ, ਪਰਮਿੰਦਰ ਸਿੰਘ,ਗੁਰਦੇਵ ਸਿੰਘ, ਜਸਵੰਤ ਸਿੰਘ,ਜੋਗਿੰਦਰ ਸਿੰਘ,ਮੋਹਨ ਸਿੰਘ,ਜੱਸਾ,ਸਰਨ, ਪਾਲਾ ,ਜਗਰੂਪ ਤਲਵੰਡੀ, ਨੀਲਮ ਕੁਮਾਰੀ,ਗੁਰਬਖਸ਼ ਕੌਰ, ਜਸਵੀਰ ਕੌਰ, ਸਲਿੰਦਰ ਕੌਰ, ਦਰਸ਼ਨਾਂ ਦੇਵੀ, ਕਮਲਜੀਤ ਕੌਰ,ਜਸਵੀਰ ਕੌਰ, ਗੁਰਬਖਸ਼ ਕੌਰ, ਸ਼ੰਤੌਸ਼ ਕੌਰ ਸਮੇਤ ਹੋਰ ਕਿਸਾਨ ਹਾਜਰ ਸਨ।