Prime Punjab Times

Latest news
ਸੋਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਲਾਮਿਸਾਲ ਨੇਕ ਕਾਰਜ : ਬਲਬੀਰ ਬਿੱਟੂ 105 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ KMS ਕਾਲਜ ਦੇ ਐਮ.ਸੀ.ਏ ਫਾਈਨਲ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ - ਪ੍ਰਿੰਸੀਪਲ ਡਾ. ਸ਼ਬਨਮ ਕੌਰ PIS एथलेटिक अकादमी दसूहा के खिलाड़ियों ने शानदार प्रदर्शन जंगलात वर्कर यूनियन द्वारा अपनी समस्याओं संबंधी बैठक हुई जिलाधीश होशियारपुर के आदेशों की पालना करते हुए की वाहनों की चेकिंग रेलवे स्टेशन दसूहा के शिव शनि मंदिर में शिवलिंग की गई स्थापना ਚੋਆ/ਦਰਿਆਵਾਂ ਦੇ ਨੇੜੇ ਜਾਣ 'ਤੇ ਪਾਬੰਦੀਆਂ -

Home

You are currently viewing ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 65 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 65 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 65 ਵੇਂ ਦਿਨ ਵੀ ਜਾਰੀ 
ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਧਰਨਾਕਾਰੀਆਂ ਨੇ ਕੀਤਾ ਪਿੱਟ ਸਿਆਪਾ 
ਗੜ੍ਹਦੀਵਾਲਾ 28 ਜੁਲਾਈ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਬਾਬਾ ਦੀਪ ਸਿੰਘ ਜੀ ਸੇਵਾਦਾਰ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ,ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੋਹਾਨ,ਕਿਸਾਨ ਮਜਦੂਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ ਦੀ ਅਗਵਾਈ ਹੇਠ ਲਾਇਆ ਪੱਕਾ ਮੋਰਚਾ ਅੱਜ 65 ਵੇਂ ਦਿਨ ਵੀ ਜਾਰੀ ਰਿਹਾ।ਇਸ ਮੌਕੇ ਮਨਜੋਤ ਸਿੰਘ ਤਲਵੰਡੀ, ਜੰਗਵੀਰ ਸਿੰਘ ਚੌਹਾਨ, ਗੁਰਦੀਪ ਸਿੰਘ ਬਰਿਆਣਾ,ਨਵੀਂ ਅਟਵਾਲ ਅਤੇ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਅਤੇ ਵਿਭਾਗ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਉਨ੍ਹਾਂ ਚਿਰ ਇਹ ਸਘਰੰਸ਼ ਇਸੇ ਤਰਾਂ ਜਾਰੀ ਰਹੇਗਾ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਜੋਕਿ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ 65 ਦਿਨਾਂ ਦੇ ਲੰਬੇ ਸਮੇਂ ਤੋਂ ਮਸਤੀਵਾਲ ਨਹਿਰ ਤੇ ਧਰਨਾ ਲਗਾਕੇ ਬੈਠਿਆਂ ਨੂੰ ਹੋ ਚੁੱਕਾ ਹੈ ਪਰ ਅਜੇ ਤੱਕ ਕਿਸਾਨਾਂ ਦੀ ਕੋਈ ਵੀ ਸਾਰ ਨਹੀਂ ਲਈ ਗਈ ।ਇਸ ਮੌਕੇ ਉਨ੍ਹਾਂ ਨਹਿਰੀ ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਜਮਕੇ ਵੀ ਕੀਤੀ ਨਾਅਰੇਬਾਜ਼ੀ ।ਇਸ ਮੌਕੇ ਗੁਰਦੀਪ ਸਿੰਘ ਕਿਸਾਨ ਯੂਨੀਅਨ ਕਮੇਟੀ ਹਰਿਆਣਾ,ਬਾਪੂ ਚੰਡੀਗੜੀਆ, ਬਾਪੂ ਅਜੀਤ ਸਿੰਘ, ਨਵੀਂ ਅਟਵਾਲ, ਸਾਬਕਾ ਸਰਪੰਚ ਕੁਲਦੀਪ ਸਿੰਘ, ਕਰਨੈਲ ਸਿੰਘ,ਸਰਪੰਚ ਕਸ਼ਮੀਰ ਸਿੰਘ,ਗੁਰਦਿਆਲ ਸਿੰਘ,ਕਸ਼ਮੀਰ ਸਿੰਘ,ਮਾਸਟਰ ਗੁਰਚਚਨ ਸਿੰਘ ਕਾਲਰਾ ਗੰਨਾ ਸ਼ੰਘਰਸ਼ ਕਮੇਟੀ ਦਸੂਹਾ,ਬਲਵਿੰਦਰ ਸਿੰਘ, ਅਮਰਜੀਤ ਸਿੰਘ, ਸੁਖਦੇਵ ਸਿੰਘ, ਪੂਰਨ ਸਿੰਘ, ਰਮੇਸ਼ ਕੁਮਾਰ, ਪ੍ਰੀਤਮ ਸਿੰਘ, ਰਾਮ ਲਾਲ,ਪ੍ਰੇਮ ਚੰਦ, ਜਸਵਿੰਦਰ ਸਿੰਘ, ਨੰਦ ਪ੍ਰਕਾਸ, ਮਾਸਟਰ ਹਰਦੀਪ ਸਿੰਘ,ਬਹਾਦਰ ਸਿੰਘ, ਸੱਚਾ ਸਿੱਖ, ਗੁਰਬਖਸ਼ ਸਿੰਘ,ਬਲੀ ਸਿੰਘ,ਦਲਵੀਰ ਸਿੰਘ, ਕੁਲਵੀਰ ਸਿੰਘ, ਦੌਲਤੀ ਰਾਮ, ਜਸਵੀਰ ਸਿੰਘ,ਪਰਮਿੰਦਰ ਸਿੰਘ, ਹਰਮੇਸ਼ ਸਿੰਘ,ਕਮਲਜੀਤ ਕੌਰ, ਗੁਰਬਖਸ਼ ਕੌਰ,ਜਸਵੀਰ ਕੌਰ,ਸਵਰਨ ਕੌਰ, ਕ੍ਰਿਸ਼ਨਾ ਦੇਵੀ, ਸ਼ੰਤੌਸ਼ ਕੁਮਾਰੀ ਸਮੇਤ ਭਾਰੀ ਗਿਣਤੀ ਵਿੱਚ ਲੋਕ ਹਾਜਰ ਸਨ।
error: copy content is like crime its probhihated