Prime Punjab Times

Latest news
ਤਨਖਾਹ ਨਾ ਮਿਲਣ ਕਰਕੇ ਮੁਲਾਜਮ ਪਰੇਸ਼ਾਨ : ਆਗੂ ਪ੍ਰਿੰਸ ਪਲਿਆਲ ਸਿਵਲ ਸਰਜਨ ਹੁਸ਼ਿਆਰਪੁਰ ਵੱਲੋਂ ਪੀ.ਐਚ.ਸੀ. ਭੂੰਗਾ ਦੀ ਅਚਨਚੇਤ ਚੈਕਿੰਗ ਸੋਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ ਖਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ ਜਾਰੀ, ਡਿਪਟੀ ਕਮਿਸ਼ਨਰ ਵੱਲੋਂ ਸਮੇਂ ਸਿਰ ਟੀਕਾਕਰਨ ਦੀ ਅਪੀਲ *ਜ਼ਰੂਰੀ ਮੁਰੰਮਤ ਕਾਰਨ 11 ਮਾਰਚ ਨੂੰ ਬਿਜਲੀ ਸਪਲਾਈ ਬੰਦ ਰਹੇਗੀ* ਚੌਲਾਂਗ ਟੋਲ ਪਲਾਜ਼ਾ ਨੇੜੇ ਵਾਪਰੇ ਹਾਦਸੇ ਚ KMS ਕਾਲਜ ਦੇ ਪ੍ਰਿੰਸੀਪਲ ਡਾ ਸ਼ਬਨਮ ਕੌਰ,ਬੇਟੇ ਤੁਸ਼ਾਂਤ ਸਮੇਤ ਤਿੰਨ ਦੀ ਮੌ+ਤ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਬਟਾਲਾ ਪੁਲਿਸ ਦੀ ਪ੍ਰਾਥਮਿਕਤਾ: ਐਸਐਸਪੀ ਡਾ. ਮਹਿਤਾਬ ਸਿੰਘ ਨੇ ਥਾਣਿਆਂ ਨੂ... *ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦ... ਖ਼ਾਲਸਾ ਕਾਲਜ ਵਿਖੇ ‘ਰਾਸ਼ਟਰੀ ਵਿਗਿਆਨ ਦਿਵਸ’ ਮਨਾਇਆ
ADVERTISEMENT
You are currently viewing ਸੋਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਸੋਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਗੜ੍ਹਦੀਵਾਲਾ 10 ਮਾਰਚ (ਚੌਧਰੀ) 

: ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੋਸਾਇਟੀ ਗੜਦੀਵਾਲਾ ਵੱਲੋਂ ਅੱਜ 120 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸੋਸਾਇਟੀ ਵੱਲੋਂ ਲਗਭਗ 300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ  ਵਲੋਂ ਸਮੂਹ ਐਨ ਆਰ ਆਈ ਵੀਰਾਂ ਦਾ ਧੰਨਵਾਦ ਕੀਤਾ ਗਿਆ ਜੋ ਹਰ ਮਹੀਨੇ ਆਪਣੀ ਨੇਕ ਕਮਾਈ ਵਿੱਚੋਂ ਦਸਬੰਧ ਕੱਢ ਕੇ ਇਸ ਰਾਸ਼ਨ ਵੰਡ ਸਮਾਰੋਹ ਵਿਚ ਸਹਿਯੋਗ ਪਾਉਂਦੇ ਹਨ। ਜਿਨਾਂ ਵਿਚ ਵੀਰ ਹਰਜੀਤ ਸਿੰਘ ਕਨੇਡਾ,ਗੁਰਿੰਦਰ ਸਿੰਘ ਮੈਲਬੋਰਨ ਤੇ ਮੈਲਬੋਰਨ ਦੀ ਸਮੂਹ ਸੰਗਤ ਦਾ ਵਿਸ਼ੇਸ਼ ਸਹਿਯੋਗ ਰਹਿੰਦਾ ਹੈ। ਇਸ ਮੌਕੇ ਉਨ੍ਹਾਂ ਹੋਰ ਸਮੂਹ ਸੰਗਤਾਂ ਦਾ ਧੰਨਵਾਦ ਵੀ ਕੀਤਾ ਜੋ ਸੋਸਾਇਟੀ ਵਲੋਂ ਹੋਰ ਕੀਤੇ ਜਾ ਰਹੇ ਕਾਰਜਾਂ ਵਿੱਚ ਸਹਿਯੋਗ ਪਾਉਂਦੇ ਹਨ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਮਨਿੰਦਰ ਸਿੰਘ,ਸਰਬ ਬੁੱਟਰ, ਬਿੱਟੂ ਬਾਹਗਾ,ਪ੍ਰਿੰਸ ਕੁਮਾਰ,ਕਮਲਜੀਤ ਸਿੰਘ ਭਟੋਆ,ਰਿੰਕੂ ਹੁਸ਼ਿਆਰਪੁਰ, ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।

error: copy content is like crime its probhihated