Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਸੋਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਸੋਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਗੜ੍ਹਦੀਵਾਲਾ 10 ਅਪ੍ਰੈਲ (ਚੌਧਰੀ)

: ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਅੱਜ 110 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸੁਸਾਇਟੀ ਵੱਲੋਂ ਲਗਭਗ 300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਸ ਰਾਸ਼ਨ ਵੰਡ ਸਮਾਰੋਹ ਵਿਚ ਐਨ ਆਰ ਆਈ ਗੁਰਿੰਦਰ ਸਿੰਘ ਮੈਲਬੋਰਨ, ਹਰਜੀਤ ਸਿੰਘ ਕਨੇਡਾ ਤੇ ਮੈਲਬੋਰਨ ਦੀ ਸੰਗਤ ਦਾ ਵਿਸ਼ੇਸ਼ ਸਹਿਯੋਗ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਵੀਰ ਰਣਜੀਤ ਸਿੰਘ ਤੇ ਹਰਜੀਤ ਸਿੰਘ ਵਲੋਂ ਪਿਛਲੇ ਦਿਨਾਂ ਵਿੱਚ ਚਾਰ ਲੋੜਵੰਦ ਪਰਿਵਾਰਾਂ ਦੇ ਮਕਾਨ ਬਣਾ ਕੇ ਦਿੱਤੇ ਗਏ ਅਤੇ ਇਸ ਪਰਿਵਾਰ ਨੂੰ ਬੋਰ ਵੀ ਕਰਵਾ ਕੇ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਸਮੂਹ ਐਨ ਆਰ ਆਈ ਪਰਿਵਾਰ ਦਾ ਧੰਨਵਾਦ ਕੀਤਾ ਤੇ ਉਨ੍ਹਾਂ  ਦੀ ਚੜਦੀਕਲਾ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਸੁਸਾਇਟੀ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਦਲਜੀਤ ਸਿੰਘ ਕਨੇਡਾ, ਮਨਿੰਦਰ ਸਿੰਘ,ਜਸਵਿੰਦਰ ਸਿੰਘ, ਜਸਪਾਲ ਸਿੰਘ, ਰਿੰਕੂ, ਜਗਰੂਪ ਸਿੰਘ, ਬਿੱਟੂ, ਲਖਵਿੰਦਰ ਸਿੰਘ, ਲਵਦੀਪ ਸਿੰਘ, ਮਨਜੀਤ ਸਿੰਘ, ਰਵਿੰਦਰ ਸਿੰਘ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।