Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸੂਬੇ ਅੰਦਰ ਦਿਨੋ ਦਿਨ ਵੱਧ ਰਹੀਆਂ ਲੁੱਟਾਂ ਖੋਹਾ ਅਤੇ ਕਤਲ ਦੀਆ ਵਾਰਦਾਤਾਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ : ਬੇਗਮਪੁਰਾ ਟਾਇਗਰ ਫੋਰਸ

ਸੂਬੇ ਅੰਦਰ ਦਿਨੋ ਦਿਨ ਵੱਧ ਰਹੀਆਂ ਲੁੱਟਾਂ ਖੋਹਾ ਅਤੇ ਕਤਲ ਦੀਆ ਵਾਰਦਾਤਾਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ : ਬੇਗਮਪੁਰਾ ਟਾਇਗਰ ਫੋਰਸ

ਹੁਸ਼ਿਆਰਪੁਰ ( ਤਰਸੇਮ ਦੀਵਾਨਾ )

14 ਜਨਵਰੀ : ਸੂਬੇ ਅੰਦਰ ਦਿਨੋ ਦਿਨ ਵੱਧ ਰਹੀਆ ਲੁੱਟਾ ਖੋਹਾ ਅਤੇ ਕਤਲ ਦੀਆਂ ਵਾਰਦਾਤਾਂ ਅਤੇ ਜਾਨੀ ਮਾਲੀ ਨੁਕਸਾਨ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ । ਸੂਬੇ ਅੰਦਰ ਇਸ ਤਰ੍ਹਾਂ ਦੀ ਵਿਵਸਥਾ ਹੋਣ ਕਾਰਨ ਲੋਕ ਆਪਣੇ ਬੱਚਿਆਂ ਸਮੇਤ ਵਿਦੇਸ਼ਾ ਵਿੱਚ ਜਾਣ ਅਤੇ ਵਿਦੇਸ਼ਾਂ ਵਿੱਚ ਰਹਿਣ ਲਈ ਮਜਬੂਰ ਹੋ ਰਹੇ ਹਨ। ਇਹਨਾ ਗੱਲਾ ਦਾ ਪ੍ਰਗਟਾਵਾ ਬੇਗਮਪੁਰਾ ਟਾਇਗਰ ਫੋਰਸ ਦੇ ਮੁੱਖ ਦਫਤਰ ਭਗਤ ਨਗਰ ਵਿਖੇ ਫੋਰਸ ਦੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਦੀ ਪ੍ਰਧਾਨਗੀ ਵਿੱਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ ਅਤੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਨੇ ਸਾਝੇ ਰੂਪ ਵਿੱਚ ਕੀਤਾ

। ਉਹਨਾ ਕਿਹਾ ਕਿ ਪੰਜਾਬ ਸਰਕਾਰ ਵਲੋ ਕਾਨੂੰਨ ਵਿਵਸਥਾ ਤੇ ਕੋਈ ਵੀ ਠੋਸ ਕਦਮ ਨਹੀ ਚੁੱਕਿਆ ਜਾ ਰਿਹਾ ਅਤੇ ਬੇਰੁਜ਼ਗਾਰੀ ਕਾਰਨ ਪੜ੍ਹੇ ਲਿਖੇ ਨੌਜਵਾਨ ਵਿਦੇਸ਼ ਵਿੱਚ ਧੜਾ ਧੜ ਵਿਦੇਸ਼ ਵਿੱਚ ਰੁਜ਼ਗਾਰ ਪ੍ਰਾਪਤ ਕਰਨ ਜਾ ਰਹੇ ਹਨ ਅਤੇ
ਸਰਕਾਰ ਵਲੋ ਬਾਹਰਲੇ ਸੂਬਿਆ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਰੁਜ਼ਗਾਰ ਦਿੱਤਾ ਜਾ ਰਿਹਾ ਹੈ ਇਹ ਵੀ ਇੱਕ ਚਿੰਤਾ ਦਾ ਵਿਸ਼ਾ ਹੈ । ਉਹਨਾ ਕਿਹਾ ਕਿ ਜਿਵੇ ਭਾਰਤ ਦੇ ਕਈ ਰਾਜਾ ਵਿੱਚ ਕਾਨੂੰਨੀ ਪ੍ਰਕਿਰਿਆ ਹੈ ਉਸੇ ਤਰ੍ਹਾਂ ਪੰਜਾਬ ਸੂਬੇ ਅੰਦਰ ਵੀ ਕਾਨੂੰਨੀ
ਪ੍ਰਕਿਰਿਆ ਲਾਗੂ ਕੀਤੀ ਜਾਵੇ ਕਿ ਪੰਜਾਬ ਸੂਬੇ ਅੰਦਰ ਪੰਜਾਬ ਦੇ ਨੌਜਵਾਨਾਂ ਨੂੰ ਹੀ ਨੌਕਰੀਆ ਦਿੱਤੀਆਂ ਜਾਣ ਨਾ ਕਿ ਬਾਹਰਲੇ ਸੂਬਿਆ ਦੇ ਨੌਜਵਾਨਾਂ ਨੂੰ ਤਾ ਜੋ ਨੌਜਵਾਨਾਂ ਨੂੰ ਬਾਹਰ ਵਿਦੇਸ਼ਾ ਵਿੱਚ ਰੁਜ਼ਗਾਰ ਲੱਭਣ ਲਈ ਨਾ ਜਾਣਾ ਪਵੇ ਉਹਨਾ ਕਿਹਾ ਕਿ ਸੂਬੇ ਅੰਦਰ ਕਤਲ ਦੀਆਂ ਵਾਰਦਾਤਾ ਦਿਨੋ ਦਿਨ ਵੱਧਦੀਆ ਜਾ ਰਹੀਆ ਹਨ ਜਿਹਦੇ ਵਿੱਚ ਬਹੁਤ ਲੋਕਾ ਦੀਆ ਜਾਨਾ ਧੜਾ ਧੜ ਜਾ ਰਹੀਆ ਹਨ ਉਹਨਾ ਕਿਹਾ ਕਿ ਜੇਕਰ ਸਮਾ ਰਹਿੰਦਿਆਂ ਸੂਬਾ ਸਰਕਾਰ ਇਸ ਵੱਲ ਧਿਆਨ ਨਾ ਦਿੱਤਾ ਤਾ ਪੰਜਾਬ ਦੇ ਲੋਕਾ ਨੂੰ ਇਸ ਤੋ ਵੀ ਭੇੜੇ ਹਾਲਤਾ ਵਿੱਚੋ ਗੁਜਰਨਾ ਪੈ ਸਕਦਾ ਹੈ ਇਸ ਕਰਕੇ ਪੰਜਾਬ ਸਰਕਾਰ ਨੂੰ ਪਹਿਲ ਦੇ ਅਧਾਰ ਤੇ ਕਾਨੂੰਨ ਵਿਵਸਥਾ ਵੱਲ ਧਿਆਨ ਦੇਣਾ ਚਾਹੀਦਾ ਹੈ । ਉਹਨਾ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਘੇਰਦਿਆਂ ਕਿਹਾ ਕਿ  ਪੰਜਾਬ ਦੇ ਲੋਕਾਂ ਨੇ  ਆਮ ਆਦਮੀ ਪਾਰਟੀ ਨੂੰ ਉਸ ਦੀ ਕੁਰਬਾਨੀ ਜਾਂ ਲਾਲਚ ਵਿੱਚ ਵੋਟ ਨਹੀਂ ਦਿੱਤਾ ਸੀ, ਪੰਜਾਬ ਦੇ ਲੋਕਾਂ ਨੇ ਇਹ ਵੋਟ ਅਕਾਲੀ-ਭਾਜਪਾ ਅਤੇ ਕਾਂਗਰਸ ਤੋਂ ਦੁਖੀ ਹੋ ਕੇ ਦਿੱਤਾ ਸੀ। ਉਹਨਾ ਕਿਹਾ ਕਿ ਪੰਜਾਬ ਦੇ ਆਮ ਲੋਕ, ਕਿਸਾਨ ਅਤੇ ਸਰਕਾਰੀ ਮੁਲਾਜ਼ਮ  ਤੱਕ ਜਿਨ੍ਹਾਂ ਨੇ ਆਮ ਆਦਮੀ ਪਾਰਟੀ  ਨੂੰ  ਵੋਟ ਦਿੱਤਾ ਸੀ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਹਨਾ  ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਸਮਾਂ ਰਹਿੰਦੇ ਪੰਜਾਬ ਦੇ  ਉਨ੍ਹਾਂ ਮਸਲਿਆਂ ਦਾ ਹੱਲ ਕਰਨ, ਜਿਨ੍ਹਾਂ ਤੇ ਉਨ੍ਹਾਂ ਨੂੰ  ਲੋਕਾਂ ਤੋਂ ਵੋਟਾਂ ਪਾਈਆਂ ਸਨ। ਇਸ ਮੌਕੇ ਹੋਰਨਾ ਤੋ ਇਲਾਵਾ ਨਰੇਸ਼ ਕੁਮਾਰ ਬੱਧਣ ਸੀਨੀਅਰ ਮੀਤ ਪ੍ਰਧਾਨ ਪੰਜਾਬ , ਹਰਨੇਕ ਸਿੰਘ ਬੱਧਣ ਸੀਨੀਅਰ ਮੀਤ ਪ੍ਰਧਾਨ ਦੋਆਬਾ ਮੀਡੀਆ ਚੰਦਨ ਕੁਮਾਰ ਹੈਪੀ ਮੀਡੀਆ ਸਲਾਹਕਾਰ ਪਵਨ ਕੁਮਾਰ ਬੱਧਣ ,ਭੁਪਿੰਦਰ ਕੁਮਾਰ ਬੱਧਣ ਆਦਿ ਸ਼ਾਮਿਲ ਸਨ ।