Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸੰਗੀਤ ਵਿਭਾਗ ਦੇ ਵਿਦਿਆਰਥੀਆਾਂ ਨੇ ਮਾਤ-ਭਾਸਾਂ ਨਾਲ ਸੰਬੰਧਿਤ ਗੀਤ ਗਾ ਕੇ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ 

ਸੰਗੀਤ ਵਿਭਾਗ ਦੇ ਵਿਦਿਆਰਥੀਆਾਂ ਨੇ ਮਾਤ-ਭਾਸਾਂ ਨਾਲ ਸੰਬੰਧਿਤ ਗੀਤ ਗਾ ਕੇ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ 

ਸੰਗੀਤ ਵਿਭਾਗ ਦੇ ਵਿਦਿਆਰਥੀਆਾਂ ਨੇ ਮਾਤ-ਭਾਸਾਂ ਨਾਲ ਸੰਬੰਧਿਤ ਗੀਤ ਗਾ ਕੇ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ 
ਗੜ੍ਹਦੀਵਾਲਾ 13 ਅਪ੍ਰੈਲ (ਚੌਧਰੀ ) : ਖ਼ਾਲਸਾ ਕਾਲਜ ਗੜ੍ਹਦੀਵਾਲਾ (ਹੁਸ਼ਿਆਰਪੁਰ) ਵਿਖੇ ਪ੍ਰਿੰਸੀਪਲ ਡਾ. ਮਲਕੀਤ ਸਿੰਘ ਦੀ ਅਗਵਾਈ ਹੇਠ “ਮਾਂ ਬੋਲੀ ਪੰਜਾਬੀ” ਵਿਸ਼ੇ ਨਾਲ ਸੰਬੰਧਿਤ ਡਾ.ਸੋਮਪਾਲ ਹੀਰਾ ਦਾ ਲਿਖਿਆ ਨਾਟਕ “ਭਾਸ਼ਾ ਵਹਿੰਦਾ ਦਰਿਆ” ਪੇਸ਼ ਕੀਤਾ ਗਿਆ। ਇਹ ਨਾਟਕ ਭਗਤ ਨਾਮਦੇਵ ਸੋਸਾਇਟੀ ਘੁਮਾਣ ਦੇ ਡਾਇਰੈਕਟਰ ਅਤੇ ਐਕਟਰ ਸ. ਪ੍ਰਤਿਪਾਲ ਸਿੰਘ ਵੱਲੋਂ ਇੱਕ ਸੋਲੋ ਨਾਟਕ ਦੇ ਰੂਪ ਵਿੱਚ ਪੇਸ਼ ਕੀਤਾ ਗਿਆ।ਸੰਗੀਤ ਵਿਭਾਗ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਕੀਤੇ ਉੱਦਮ ਸਦਕਾ ਰੰਗ ਮੰਚ ਦਾ ਇਹ ਪ੍ਰੋਗਰਾਮ ਉਲੀਕਿਆ ਗਿਆ। ਇਸ ਮੌਕੇ ਸੰਗੀਤ ਵਿਭਾਗ ਦੇ ਵਿਦਿਆਰਥੀਆਾਂ ਨੇ ਮਾਤ-ਭਾਸਾਂ ਨਾਲ ਸੰਬੰਧਿਤ ਗੀਤ ਗਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਨਾਟਕ ਰਾਹੀਂ ਮਾਤ-ਭਾਸ਼ਾ ਪੰਜਾਬੀ ਪ੍ਰਤੀ ਲੋਕਾਂ ਦੀ ਬਦਲ ਰਹੀ ਨਾਂਹ-ਪੱਖੀ ਮਾਨਸਿਕਤਾ ਕਾਰਨ ਮਾਤ-ਭਾਸ਼ਾ ਨੂੰ ਲੱਗ ਰਹੀ ਢਾਅ ਅਤੇ ਦਰਪੇਸ਼ ਸਮੱਸਿਆਵਾਂ ਪ੍ਰਤੀ ਵਿਦਿਆਰਥੀਆਂ ਨੂੰ ਜਾਣੂੰ ਕਰਵਾਉੰਦੇ ਹੋਏ ਉਹਨਾਂ ਨੂੰ ਇਸ ਪ੍ਰਤੀ ਸੁਚੇਤ ਅਤੇ ਜਾਗਰੂਕ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਇਸ ਨਾਟਕ ਦੀ ਪੇਸ਼ਕਾਰੀ ਸਮੇਂ ਸ. ਪ੍ਰਤਿਪਾਲ ਸਿੰਘ ਦੇ ਸਹਿਯੋਗੀ ਸੁਮਨਦੀਪ ਕੌਰ ਨੇ ਸੰਗੀਤ ਸਹਿਯੋਗੀ ਵਜੋਂ ਭੂਮਿਕਾ ਨਿਭਾਈ।ਡਾ. ਮਲਕੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਇਸ ਸੋਲੋ ਨਾਟਕ ਤੋਂ ਮਿਲੇ ਸੰਦੇਸ਼ ਉੱਪਰ ਅਮਲ ਕਰਨ ਅਤੇ ਵਿਦਿਆਰਥੀਆਂ ਨੂੰ ਆਪਣੀ ਮਾਤ-ਭਾਸ਼ਾ ਨੂੰ ਬਚਾਉਣ ਲਈ ਇਸ ਨਾਟਕ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੱਤਾ। ਸੰਗੀਤ ਵਿਭਾਗ ਦੇ ਪ੍ਰੋ. ਗੁਰਪਿੰਦਰ ਸਿੰਘ ਨੇ ਸਟੇਜ ਦੀ ਭੂਮਿਕਾ ਨਿਭਾਈ। ਇਸ ਮੌਕੇ ਪ੍ਰਿੰਸੀਪਲ ਡਾ. ਮਲਕੀਤ ਸਿੰਘ, ਰਿਟਾਇਰਡ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ , ਪ੍ਰੋ.
ਸੰਜੀਵ ਸਿੰਘ. ਪ੍ਰੋ. ਗੁਰਪਿੰਦਰ ਸਿੰਘ ਨੇ ਸ. ਪ੍ਰਤਿਪਾਲ ਸਿੰਘ ਤੇ ਸਹਿਯੋਗੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕਾਲਜ ਦਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸਨ।