Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਸਿਹਤ ਵਿਭਾਗ ਦੀ ਟੀਮ ਵੱਲੋਂ ਮੀਟ ਦੀਆਂ ਦੁਕਾਨਾਂ ਦੀ ਅਚਨਚੇਤ ਸਫਾਈ ਵਿਵਸਥਾ ਦੀ ਕੀਤੀ ਚੈਕਿੰਗ

ਸਿਹਤ ਵਿਭਾਗ ਦੀ ਟੀਮ ਵੱਲੋਂ ਮੀਟ ਦੀਆਂ ਦੁਕਾਨਾਂ ਦੀ ਅਚਨਚੇਤ ਸਫਾਈ ਵਿਵਸਥਾ ਦੀ ਕੀਤੀ ਚੈਕਿੰਗ

ਸਿਹਤ ਵਿਭਾਗ ਦੀ ਟੀਮ ਵੱਲੋਂ ਮੀਟ ਦੀਆਂ ਦੁਕਾਨਾਂ ਦੀ ਅਚਨਚੇਤ ਸਫਾਈ ਵਿਵਸਥਾ ਦੀ ਕੀਤੀ ਚੈਕਿੰਗ

ਪਠਾਨਕੋਟ 19 ਜੁਲਾਈ (ਅਵਿਨਾਸ਼ ਸ਼ਰਮਾ) ਸਿਹਤ ਵਿਭਾਗ ਦੀ ਟੀਮ ਵੱਲੋਂ ਢਾਕੀ ਇਲਾਕੇ ਵਿੱਚ ਸਥਿਤ ਮੀਟ ਦੀਆਂ ਦੁਕਾਨਾਂ ਦੀ ਅਚਨਚੇਤ ਸਫਾਈ ਵਿਵਸਥਾ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈਲਥ ਇੰਸਪੈਕਟਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਸਥਾਨਕ ਲੋਕਾਂ ਵੱਲੋਂ ਸਿਹਤ ਵਿਭਾਗ ਨੂੰ ਲਿਖਤੀ ਸ਼ਿਕਾਇਤ ਭੇਜੀ ਗਈ ਸੀ ਕਿ ਉਕਤ ਮੀਟ ਦੀਆਂ ਦੁਕਾਨਾਂ ਦੇ ਆਲੇ-ਦੁਆਲੇ ਸਫਾਈ ਦਾ ਬੁਰਾ ਹਾਲ ਹੈ। ਜਿਸ ਕਾਰਨ ਬਦਬੂ ਫੈਲਦੀ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਡੀ.ਐਚ.ਓ. ਸੁਨੀਤਾ ਸ਼ਰਮਾ ਦੀਆਂ ਹਦਾਇਤਾਂ ਅਨੁਸਾਰ ਜਦੋਂ 5 ਦੁਕਾਨਾਂ ਦਾ ਦੌਰਾ ਕਰਕੇ ਜਾਂਚ ਕੀਤੀ ਗਈ ਤਾਂ ਉੱਥੇ ਅਸਲ ਵਿੱਚ ਬਦਬੂ ਆ ਰਹੀ ਸੀ, ਜਿਸ ਕਾਰਨ ਸਾਰੀਆਂ ਦੁਕਾਨਾਂ ਦੇ ਮਾਲਕਾਂ ਅਤੇ ਉਨ੍ਹਾਂ ਦੇ ਕਰਮਚਾਰੀਆਂ ਨੂੰ ਸਾਫ਼-ਸਫ਼ਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇ. ਜੇਕਰ ਦੁਬਾਰਾ ਗੰਦਗੀ ਨੂੰ ਪਾਇਆ ਗਿਆ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਨੇ ਵਿਭਾਗ ਨੂੰ ਲਿਖਤੀ ਤੌਰ ‘ਤੇ ਦਿੱਤਾ ਹੈ ਕਿ ਉਹ ਸਫ਼ਾਈ ਵਿਵਸਥਾ ਦਾ ਪੂਰਾ ਧਿਆਨ ਰੱਖਣਗੇ ਤਾਂ ਜੋ ਬਦਬੂ ਕਾਰਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
,

error: copy content is like crime its probhihated