Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing “ਦ ਟ੍ਰੀਨਿਟੀ ਸਕੂਲ ਅਸਲਪੁਰ ਦਾ ਨਤੀਜਾ ਸੌ ਪ੍ਰਤੀਸ਼ਤ ਛੱਡ ਰਿਹਾ 

“ਦ ਟ੍ਰੀਨਿਟੀ ਸਕੂਲ ਅਸਲਪੁਰ ਦਾ ਨਤੀਜਾ ਸੌ ਪ੍ਰਤੀਸ਼ਤ ਛੱਡ ਰਿਹਾ 

“ਦ ਟ੍ਰੀਨਿਟੀ ਸਕੂਲ ਅਸਲਪੁਰ ਦਾ ਨਤੀਜਾ ਸੌ ਪ੍ਰਤੀਸ਼ਤ ਛੱਡ ਰਿਹਾ 

ਹੁਸ਼ਿਆਰਪੁਰ 20 ਜੁਲਾਈ ( ਤਰਸੇਮ ਦੀਵਾਨਾ )  ਨਜ਼ਦੀਕੀ ਪਿੰਡ ਅਸਲਪੁਰ ਦੇ  “ਦ ਟ੍ਰੀਨਿਟੀ ਸਕੂਲ ਹੁਸ਼ਿਆਰਪੁਰ ਦੇ ਸੈਸ਼ਨ 2021-2022 ਆਈ. ਸੀ. ਐਸ .ਸੀ. ਦਸਵੀਂ ਜਮਾਤ ਦਾ ਨਤੀਜਾ 17 ਜੁਲਾਈ,2022 ਨੂੰ ਐਲਾਨਿਆ ਗਿਆ। ਸਕੂਲ ਦੀ ਪ੍ਰਿੰਸੀਪਲ ਅਨੀਤਾ ਲਾਰੈਂਸ ਅਤੇ ਸਕੂਲ ਦੇ ਸਟਾਫ ਨੇ ਦੱਸਿਆ ਕਿ  ਇਹ ਦੱਸਦੇ ਬੇਹੱਦ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਨਤੀਜਾ ਸੌ ਪ੍ਰਤੀਸ਼ਤ ਰਿਹਾ ਸਭ ਤੋਂ ਵੱਧ ਪ੍ਰਤੀਸ਼ਤ ਅੰਕ 98%  ਰਹੀ। ਤਾਲਾਬੰਦੀ ਤੋਂ ਬਾਅਦ ਦੀਆਂ ਚੁਣੌਤੀਆਂ ਵਿੱਚੋਂ ਲੰਘੇ ਇਨ੍ਹਾਂ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਦਾ ਸਿੱਕਾ ਜਮ੍ਹਾਂ ਦਿੱਤਾ। ਸਕੂਲ ਦੇ ਡਾਇਰੈਕਟਰ- ਪ੍ਰਿੰਸੀਪਲ  ਦੀਆਂ ਲਗਾਤਾਰ ਕੋਸ਼ਸ਼ਾਂ , ਮਾਪਿਆਂ ਤੇ ਵਿਦਿਆਰਥੀਆਂ ਦੇ ਨਾਲ ਲਗਾਤਾਰ ਸੰਪਰਕ ਅਤੇ ਸੁਯੋਗ ਅਗਵਾਈ ਕਾਰਨ ਇਹ ਨਤੀਜਾ ਪ੍ਰਾਪਤ ਹੋਇਆ ਹੈ। ਸਕੂਲ ਦੇ ਹੋਣਹਾਰ ਵਿਦਿਆਰਥੀ ਪ੍ਰੀਸਾ਼ ਮਲਹੋਤਰਾ(98%), ਮਾਧਵ ਗੁਪਤਾ (98%) , ਰਜਤ ਰਾਮਪਾਲ (97.2%), ਅਨਿਰੁੱਧ ਪਰਾਸ਼ਰ (97.2%), ਕਾਰਤੀਕੇ ਖੁੱਲਰ(96.8%) ਅਤੇ ਹੁਤਾਸ਼ ਸ਼ਰਮਾ ,(96.6) ਨੇ ਬੇਹਤਰੀਨ ਕਾਰਗੁਜ਼ਾਰੀ ਦਿਖਾਈ। ਇਹਨਾਂ ਇਮਤਿਹਾਨਾਂ ਵਿੱਚ ਬੈਠੇ ਵਿਦਿਆਰਥੀਆਂ ਵਿੱਚੋਂ 49% ਬੱਚਿਆਂ ਦੇ 90 ਪ੍ਰਤੀਸ਼ਤ ਤੋਂ ਜ਼ਿਆਦਾ ਅੰਕ ਆਏ ਹਨ ਅਤੇ 30 % ਬੱਚਿਆਂ ਦੇ 80 ਪ੍ਰਤੀਸ਼ਤ ਤੋਂ ਵੱਧ ਅੰਕ ਆਏ ਹਨ। ਉਨ੍ਹਾਂ ਕਿਹਾ ਕਿ  ਇਸ ਬੇਮਿਸਾਲ ਨਤੀਜੇ ਲਈ “ਦ ਟ੍ਰੀਨਿਟੀ ਸਕੂਲ  ਮਾਪਿਆਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਾ ਹੈ।