Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਵਿਜ਼ੀਲੈਂਸ ਬਿਊਰੋ ਦੀ ਟੀਮ ਨੇ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਕੀਤਾ ਗ੍ਰਿਫਤਾਰ

ਵਿਜ਼ੀਲੈਂਸ ਬਿਊਰੋ ਦੀ ਟੀਮ ਨੇ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਕੀਤਾ ਗ੍ਰਿਫਤਾਰ

ਹੁਸ਼ਿਆਰਪੁਰ :- (PPT BUREAU) ਵਿਜੀਲੈਂਸ ਬਿਊਰੋ ਦੀ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਟੀਮ ਨੇ ਜ਼ੀਰਕਪੁਰ ਤੋਂ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸ੍ਰੀ ਅਰੋੜਾ ਨੂੰ ਵਿਜੀਲੈਂਸ ਦੀ ਟੀਮ ਨੇ ਵਿਜੀਲੈਂਸ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਅਰੋੜਾ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਿਹਾ ਸੀ। ਇਸ ਮਾਮਲੇ ਵਿੱਚ ਉਸ ਨੂੰ ਦੋ ਵਾਰ ਚੰਡੀਗੜ੍ਹ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਸੀ।ਸੂਤਰਾਂ ਅਨੁਸਾਰ ਅਰੋੜਾ ਨੇ ਜਾਂਚ ਨੂੰ ਦਬਾਉਣ ਲਈ ਵਿਜੀਲੈਂਸ ਦੇ ਐਸਐਸਪੀ ਨਾਲ ਗੱਲਬਾਤ ਕੀਤੀ।

ਸੌਦਾ ਪੰਜਾਹ ਲੱਖ ਰੁਪਏ ਵਿੱਚ ਤੈਅ ਹੋ ਗਿਆ। ਇਸੇ ਐਸਐਸਪੀ ਨੇ ਜ਼ੀਰਕਪੁਰ ਨੇੜਿਓਂ ਜਾਲ ਵਿਛਾ ਕੇ ਅਰੋੜਾ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਦੱਸ ਦੇਈਏ ਕਿ ਅਰੋੜਾ ਪਿਛਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਕੈਬਨਿਟ ਮੰਤਰੀ ਸਨ। ਕਾਂਗਰਸ ਸਰਕਾਰ ਦੇ ਤਖਤਾਪਲਟ ਤੋਂ ਬਾਅਦ ਜਦੋਂ ਚਰਨਜੀਤ ਸਿੰਘ ਨੂੰ ਮੁੱਖ ਮੰਤਰੀ ਬਣਾਇਆ ਗਿਆ ਤਾਂ ਅਰੋੜਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਇਸੇ ਸਾਲ ਅਰੋੜਾ ਹੁਸ਼ਿਆਰਪੁਰ ਵਿਧਾਨ ਸਭਾ ਤੋਂ ਵਿਧਾਨ ਸਭਾ ਚੋਣ ਹਾਰ ਗਏ ਸਨ। ਅਰੋੜਾ ਕੁਝ ਸਮਾਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋਏ ਸਨ।