Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਦੁਬਈ ‘ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਜਾਰੀ : ਡਾ. ਰਵਜੋਤ ਸਿੰਘ

ਦੁਬਈ ‘ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਜਾਰੀ : ਡਾ. ਰਵਜੋਤ ਸਿੰਘ

ਹੁਸ਼ਿਆਰਪੁਰ 1 ਮਾਰਚ ( ਪ੍ਰਾਈਮ ਪੰਜਾਬ ਟਾਈਮਜ) 

– ਪੰਜਾਬ ਦੇ ਐਨ ਆਰ ਆਈ ਮਾਮਲਿਆਂ ਦੇ ਮੰਤਰੀ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਐਮਰਜੈਂਸੀ ਮੀਟਿੰਗ ਦੀ ਕੀਤੀ ਮੰਗ

: ਈਰਾਨ-ਅਮਰੀਕਾ ਟਕਰਾਅ ਅਤੇ ਮੱਧ ਪੂਰਬ ਵਿੱਚ ਵਧ ਰਹੇ ਤਣਾਅ ਦੇ ਕਾਰਨ, ਪੰਜਾਬ ਸਰਕਾਰ ਸੰਯੁਕਤ ਅਰਬ ਅਮੀਰਾਤ, ਖਾਸ ਕਰਕੇ ਦੁਬਈ ਦੇ ਵੱਖ-ਵੱਖ ਹਵਾਈ ਅੱਡਿਆਂ ‘ਤੇ ਫਸੇ ਪੰਜਾਬੀਆਂ ਦੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੈ। ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਫਸੇ ਵਿਅਕਤੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਦੀ ਸੁਰੱਖਿਅਤ ਭਾਰਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਠੋਸ ਯਤਨ ਕਰ ਰਹੀ ਹੈ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਦੁਬਈ ਅਤੇ ਯੂਏਈ ਦੇ ਹੋਰ ਹਵਾਈ ਅੱਡਿਆਂ ‘ਤੇ ਫਸੇ ਪੰਜਾਬ ਦੇ ਸੈਲਾਨੀਆਂ ਅਤੇ ਪ੍ਰਵਾਸੀਆਂ ਨਾਲ ਟੈਲੀਫੋਨ ‘ਤੇ ਗੱਲ ਕੀਤੀ। ਉਨ੍ਹਾਂ ਨੇ ਮੌਜੂਦਾ ਸਥਿਤੀ ਅਤੇ ਉੱਥੇ ਆ ਰਹੀਆਂ ਸਮੱਸਿਆਵਾਂ ਬਾਰੇ ਪੁੱਛਗਿੱਛ ਕਰਨ ਲਈ ਐੱਸ.ਐੱਸ.ਡੀ. ਗਰਲਜ਼ ਕਾਲਜ, ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ ਨਾਲ ਵੀ ਵਿਸ਼ੇਸ਼ ਤੌਰ ‘ਤੇ ਗੱਲ ਕੀਤੀ।

ਉਨ੍ਹਾਂ ਕਿਹਾ ਕਿ ਰੁਜ਼ਗਾਰ ਜਾਂ ਸੈਰ-ਸਪਾਟੇ ਲਈ ਵਿਦੇਸ਼ ਗਏ ਪੰਜਾਬੀਆਂ ਦੀ ਸੁਰੱਖਿਆ ਸੂਬਾ ਸਰਕਾਰ ਦੀ ਪਹਿਲੀ ਤਰਜੀਹ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਭਾਵਿਤ ਲੋਕਾਂ ਦੀ ਸੁਰੱਖਿਅਤ ਅਤੇ ਜਲਦੀ ਵਾਪਸੀ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਅਤੇ ਸਬੰਧਤ ਭਾਰਤੀ ਦੂਤਾਵਾਸਾਂ ਨਾਲ ਨਿਰੰਤਰ ਤਾਲਮੇਲ ਵਿੱਚ ਹੈ।

ਇਸ ਨਾਜ਼ੁਕ ਸਥਿਤੀ ਦੇ ਮੱਦੇਨਜ਼ਰ ਡਾ. ਰਵਜੋਤ ਸਿੰਘ ਨੇ ਭਾਰਤ ਦੇ ਵਿਦੇਸ਼ ਮੰਤਰੀ, ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਤੁਰੰਤ ਮੀਟਿੰਗ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਮੱਧ ਪੂਰਬ ਵਿੱਚ ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਵਧਦੇ ਟਕਰਾਅ ਨੂੰ ਬਹੁਤ ਚਿੰਤਾਜਨਕ ਦੱਸਦਿਆਂ ਕਿਹਾ ਦੱਸਿਆ ਕਿ ਇਸ ਖੇਤਰ ਵਿੱਚ ਰਹਿਣ ਵਾਲੇ ਬਹੁਤ ਸਾਰੇ ਪੰਜਾਬ ਦੇ ਨਾਗਰਿਕਾਂ ਨੂੰ ਮੌਜੂਦਾ ਹਾਲਾਤਾਂ ਵਿੱਚ ਤੁਰੰਤ ਸਹਾਇਤਾ ਅਤੇ ਸੰਭਾਵਿਤ ਨਿਕਾਸੀ ਦੀ ਲੋੜ ਹੋ ਸਕਦੀ ਹੈ।

ਉਨ੍ਹਾਂ ਨੇ ਵਿਦੇਸ਼ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਇਸ ਮੁੱਦੇ ‘ਤੇ ਜਲਦੀ ਮੀਟਿੰਗ ਤਹਿ ਕਰਨ ਤਾਂ ਜੋ ਕੇਂਦਰ ਅਤੇ ਰਾਜ ਪੱਧਰ ‘ਤੇ ਇੱਕ ਤਾਲਮੇਲ ਕਾਰਜ ਯੋਜਨਾ ਤਿਆਰ ਕਰਕੇ ਪੰਜਾਬ ਦੇ ਨਾਗਰਿਕਾਂ ਦੀ ਸੁਰੱਖਿਆ ਅਤੇ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇ।

ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਉਂਦੇ ਹੋਏ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਹਾਲਾਤ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਅਤੇ ਸਨਮਾਨਜਨਕ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।