Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਮਹਿੰਦਰ ਭਗਤ ਨੂੰ ਜਿੱਤਾ ਕੇ ਜਲੰਧਰ ਦੇ ਵੋਟਰਾਂ ਨੇ ਆਪ ਸਰਕਾਰ ਦੇ ਕੰਮਾਂ ‘ਤੇ ਲਾਈ ਮੋਹਰ,ਅਸਤੀਫਾ ਦੇਣ ਵਾਲਿਆਂ ਦੇ ਮੂੰਹ ਤੇ ਵੱਜਾ ਤਮਾਚਾ : ਚੌਧਰੀ ਰਾਜਵਿੰਦਰ ਰਾਜਾ

ਮਹਿੰਦਰ ਭਗਤ ਨੂੰ ਜਿੱਤਾ ਕੇ ਜਲੰਧਰ ਦੇ ਵੋਟਰਾਂ ਨੇ ਆਪ ਸਰਕਾਰ ਦੇ ਕੰਮਾਂ ‘ਤੇ ਲਾਈ ਮੋਹਰ,ਅਸਤੀਫਾ ਦੇਣ ਵਾਲਿਆਂ ਦੇ ਮੂੰਹ ਤੇ ਵੱਜਾ ਤਮਾਚਾ : ਚੌਧਰੀ ਰਾਜਵਿੰਦਰ ਰਾਜਾ

ਜਲੰਧਰ / ਗੜ੍ਹਦੀਵਾਲਾ 13 ਜੁਲਾਈ (ਯੋਗੇਸ਼ ਗੁਪਤਾ)

: ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ, ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਬਹੁਤ ਵੱਡੀ ਲੀਡ ਨਾਲ ਜਿੱਤ ਦਾ ਪ੍ਰਚਮ ਲਹਿਰਾਇਆ ਹੈ । ਇਹ ਲੀਡ ਨਾਲ ਜਲੰਧਰ ਦੇ ਵੋਟਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਜੀ ਵਲੋ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਤੇ ਮੋਹਰ ਲਾਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਪ ਪਾਰਟੀ ਦੇ ਜ਼ਿਲਾ ਹੁਸ਼ਿਆਰਪੁਰ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਗੱਲਬਾਤ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਜਲੰਧਰ ਪੱਛਮੀ ਦੇ ਵੋਟਰਾਂ ਨੇ ਆਪ ਸਰਕਾਰ ਨੂੰ ਵੋਟਾਂ ਪਾ ਕੇ ਇਤਿਹਾਸਿਕ ਜਿੱਤ ਹਾਸਲ ਕਾਰਵਾਈ ਹੈ ਉਹਨਾਂ ਦੱਸਿਆ ਕਿ ਪਿਛਲੇ ਸਮੇਂ ਇਸੇ ਸੀਟ ਤੇ ਆਪ ਪਾਰਟੀ ਨੇ ਸ਼ੀਤਲ ਅੰਗੁਰਲ ਨੂੰ ਵੱਡੀ ਜਿੱਤ ਹਾਸਲ ਕਾਰਵਾਈ ਸੀ ਲੇਕਿਨ ਉਹ ਪਾਰਟੀ ਨੂੰ ਅਸਤੀਫਾ ਦੇ ਕੇ ਆਪਣੇ ਪੈਰ1 ਤੇ ਆਪ ਹੀ ਕੁਲਹਾੜੀ ਮਾਰਨ ਵਾਲਾ ਕੰਮ ਕਰ ਗਿਆ ਸੀ । ਓਹਨਾ ਦੱਸਿਆ ਕਿ ਇੱਥੋਂ ਸਾਫ ਜਾਹਰ ਹੁੰਦਾ ਹੈ ਕੇ ਲੋਗ ਪਾਰਟੀ ਦੇ ਕੰਮਾਂ ਨੂੰ ਵੋਟ ਪਾਉਂਦੇ ਹਨ । ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਜਨਤਾ ਦੀ ਭਲਾਈ ਦੇ ਕੰਮਾਂ ਨੂੰ ਦੇਖਦਿਆਂ ਮਹਿੰਦਰ ਭਗਤ ਨੂੰ ਵੋਟਾਂ ਪਾਈਆਂ ਨੇ । ਮੁੱਖ ਮੰਤਰੀ ਭਗਵੰਤ ਮਾਨ ਤੇ ਮਹਿੰਦਰ ਭਗਤ ਜਲੰਧਰ ਪੱਛਮੀ ਦੇ ਲੋਕਾਂ ਦੇ ਰੁਕੇ ਹੋਏ ਕੰਮ ਪਹਿਲ ਦੇ ਆਧਾਰ ਤੇ ਕਰਨਗੇ। ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵਲੋਂ ਵੋਟਰਾਂ ਸਪੋਟਰਾ ਤੇ ਦਿਨ ਰਾਤ ਮਿਹਨਤ ਕਰਨ ਵਾਲੇ ਵਰਕਰਾਂ ਦਾ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਚੌਧਰੀ ਰਾਜਾ ਨੇ ਫੁੱਲਾਂ ਦਾ ਬੁੱਕਾ ਦੇ ਕੇ ਮੋਹਿੰਦਰ ਭਗਤ ਨੂੰ ਜਿੱਤ ਦੀ ਵਧਾਈ ਦਿੱਤੀ , ਇਸ ਮੌਕੇ ਓਹਨਾ ਨਾਲ ਆਪ ਆਗੂ ਪ੍ਰਿੰਸੀਪਲ ਕਰਨੈਲ ਸਿੰਘ ਕਲਸੀ ਤੇ ਹੋਰ ਆਪ ਆਗੂ ਵੀ ਹਾਜਰ ਸਨ ।