Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਜਲ ਸਪਲਾਈ ਠੇਕਾ ਕਾਮੇ ਕਾਰਜਕਾਰੀ ਇੰਜੀਨੀਅਰ ਦੇ ਦਫਤਰ ਅੱਗੇ ਲਗਾਉਣਗੇ ਰੋਸ ਧਰਨਾ

ਜਲ ਸਪਲਾਈ ਠੇਕਾ ਕਾਮੇ ਕਾਰਜਕਾਰੀ ਇੰਜੀਨੀਅਰ ਦੇ ਦਫਤਰ ਅੱਗੇ ਲਗਾਉਣਗੇ ਰੋਸ ਧਰਨਾ

ਗੜ੍ਹਦੀਵਾਲਾ (ਚੌਧਰੀ) 

21 ਜਨਵਰੀ : ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿਸਟਰ ਨੰਬਰ 26 ਦੀ ਬ੍ਰਾਂਚ ਗੜ੍ਹਦੀਵਾਲਾ ਦੇ ਪ੍ਰਧਾਨ ਸੰਦੀਪ ਕੁਮਾਰ ਠਾਕੁਰ ਅਤੇ ਬ੍ਰਾਚ ਦੇ ਜਰਨਲ ਸਕੱਤਰ ਕੁਲਦੀਪ ਸਿੰਘ ਰਾਣਾ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਲ ਸਪਲਾਈ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ 2 ਵੱਲੋਂ ਠੇਕਾ ਕਾਮਿਆਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਜਿਸ ਸਬੰਧੀ ਕਈ ਵਾਰ ਇਸ ਅਧਿਕਾਰੀ ਨਾਲ ਮੀਟਿੰਗ ਵੀ ਕੀਤੀ ਗਈ ਪਰ ਕੋਈ ਵੀ ਮੰਗ ਦਾ ਹੱਲ ਨਹੀਂ ਕੀਤਾ। ਜਿਸ ਕਾਰਨ ਵਰਕਰਾਂ ਦੇ ਵਿਚ ਰੋਸ ਪਾਇਆ ਜਾ ਰਿਹਾ ਹੈ ਇਸ ਅਧਿਕਾਰੀ ਵਲੋਂ ਮੰਨੀਆ ਮੰਗਾ ਨੂੰ ਵੀ ਲਾਗੂ ਨਹੀ ਕੀਤਾ ਜਾ ਰਿਹਾ ਹੈ।ਦੂਜੇ ਪਾਸੇ ਠੇਕਾ ਵਰਕਰ ਪਹਿਲਾਂ ਹੀ ਨਿਗੁਣਿਆ ਤਨਖਾਹਾਂ ਤੇ ਪੰਜ ਪੰਜ ਪੋਸਟਾਂ ਤੇ ਕੰਮ ਕਰਦੇ ਆ ਰਹੇ ਹਨ ਜ੍ਹਿਨਾਂ ਦਾ ਲਗਾਤਾਰ ਸ਼ੋਸ਼ਣ ਇਸ ਅਧਿਕਾਰੀ ਵਲੋ ਕੀਤਾ ਜਾ ਰਿਹਾ ਹੈ। ਇਸ ਅਧਿਕਾਰੀ ਵਲੋ ਹੈਂਕੜਵਾਜ ਵਤੀਰਾ ਅਪਣਾਇਆ ਗਿਆ ਹੈ। ਇਸ ਵਲੋ ਕੋਈ ਵੀ ਮੰਗ ਨੂੰ ਮੰਨਣ ਤੋਂ ਸਾਫ ਇਨਕਾਰ ਕੀਤਾ ਗਿਆ ਹੈ।ਦੂਜੇ ਪਾਸੇ ਪੂਰੇ ਪੰਜਾਬ ਚ ਦੂਜੇ ਅਧਿਕਾਰੀਆਂ ਵਲੋ ਵਰਕਰਾ ਨੂੰ 10 ਸਾਲ ਦੇ ਬਣਦੇ ਪੈਸੇ ਦਿੱਤੇ ਜਾ ਰਹੇ ਹਨ। ਇਸ ਲਈ ਜੇਕਰ ਕਿਸੇ ਵੀ ਵਰਕਰ ਦੀ ਤਨਖਾਹ ਚ ਦੇਰ ਕੀਤੀ ਜਾਂਦੀ ਹੈ ਤਾਂ ਇਸਦੀ ਸਾਰੀ ਜਿਮੇਵਾਰੀ ਇਸ ਅਧਿਕਾਰੀ ਦੀ ਹੋਵੇਗੀ ਕਿਉਕਿ ਇਸ ਦਫ਼ਤਰ ਦੇ ਕੰਮਾਂ ਦਾ ਬਹੁਤ ਬੁਰਾ ਹਾਲ ਹੋ ਗਿਆ ਹੈ। ਕਈ ਕਈ ਦਿਨ ਵਰਕਰਾਂ ਦੇ ਕੰਮਾਂ ਨੂੰ ਲਟਕਾਇਆ ਜਾਂਦਾ ਹੈ। ਇਸ ਲਈ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ 24ਜਨਵਰੀ ਨੂੰ ਇਸ ਅਧਿਕਾਰੀ ਦੇ ਖਿਲਾਫ ਰੋਸ ਧਰਨਾ ਦਿੱਤਾ ਜਾਵੇਗਾ ਜਿਸ ਦੀ ਸਾਰੀ ਜਿੰਮੇਵਾਰੀ ਇਸ ਅਧਿਕਾਰੀ ਦੀ ਹੋਵੇਗੀ ਇਸ ਸਮੇਂ ਹਾਜਰ ਸਾਥੀ ਜ਼ਿਲ੍ਹਾ ਪ੍ਰਧਾਨ ਦਰਸ਼ਵੀਰ ਸਿੰਘ, ਜਗਦੀਸ਼ ਸਿੰਘ, ਜਗੀਰ ਸਿੰਘ, ਜੋਗਿੰਦਰ ਸਿੰਘ, ਸ਼ਾਮ ਸੁੰਦਰ, ਰਾਵਿੰਦਰ ਕੁਮਾਰ, ਸੰਦੀਪ ਸਿੰਘ ਮਨਿੰਦਰ ਸਿੰਘ, ਕੁਲਜੀਤ ਸਿੰਘ, ਅਜੇ ਕੁਮਾਰ, ਅਨਿਲ ਕੁਮਾਰ ਆਦਿ ਹਾਜ਼ਰ ਸਨ।