Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਔਰਤ ਨੂੰ ਨੋਚ ਨੋਚ ਕੇ ਮਾਰਿਆ ਆਵਾਰਾ ਕੁੱਤਿਆਂ ਨੇ

ਔਰਤ ਨੂੰ ਨੋਚ ਨੋਚ ਕੇ ਮਾਰਿਆ ਆਵਾਰਾ ਕੁੱਤਿਆਂ ਨੇ

ਗੁਰਦਾਸਪੁਰ, 2 ਮਈ ( ਅਸ਼ਵਨੀ ) :

: ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਕਿਸ਼ਨਪੁਰ ਵਿੱਚ ਆਵਾਰਾ ਕੁੱਤੇਆਂ ਦੇ ਟੋਲੇ ਨੇ ਇੱਕ ਔਰਤ ਨੂੰ ਬੁਰੀ ਤਰ੍ਹਾਂ ਵੱਢ ਲਿਆ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕਾ ਇਨ੍ਹੀਂ ਦਿਨੀਂ ਆਪਣੇ ਪੇਕੇ ਘਰ ਆਈ ਹੋਈ ਸੀ। ਉਹ ਸੈਰ ਕਰਨ ਲਈ ਘਰੋਂ ਨਿਕਲੀ ਸੀ, ਜਿਸ ਦੌਰਾਨ ਉਸ ਨੂੰ ਕੁੱਤਿਆਂ ਨੇ ਘੇਰ ਲਿਆ ਅਤੇ ਹਮਲਾ ਕਰ ਦਿੱਤਾ। ਉਸ ਨੂੰ ਇੰਨੀ ਬੁਰੀ ਤਰ੍ਹਾਂ ਵੱਢਿਆ ਗਿਆ ਕਿ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਵਾਲੀ ਥਾਂ ਪੋਲਟਰੀ ਫਾਰਮ ਦੇ ਨੇੜੇ ਦੱਸੀ ਜਾਂਦੀ ਹੈ। ਇਸ ਸਬੰਧੀ ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕਾ ਦੀ ਪਛਾਣ ਹਰਜੀਤ ਕੌਰ ਪਤਨੀ ਹਰਜਿੰਦਰ ਸਿੰਘ ਵਾਸੀ ਖੋਜਕੀਪੁਰ ਵਜੋਂ ਹੋਈ ਹੈ।

25 ਸਾਲਾ ਹਰਜੀਤ ਕੌਰ ਦੇ ਪਿਤਾ ਪ੍ਰੀਤਮ ਸਿੰਘ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਸ ਦੀ ਲੜਕੀ ਹਰਜੀਤ ਕੌਰ ਦਾ ਵਿਆਹ ਪਿੰਡ ਖੋਜੀਪੁਰ ਦੇ ਰਹਿਣ ਵਾਲੇ ਹਰਜਿੰਦਰ ਸਿੰਘ ਨਾਲ ਹੋਇਆ ਸੀ। ਉਸਦਾ ਪਤੀ ਬੀਐਸਐਫ ਵਿੱਚ ਕੰਮ ਕਰਦਾ ਹੈ। ਉਸ ਦੇ ਅੱਠ ਅਤੇ ਚਾਰ ਸਾਲ ਦੇ ਦੋ ਪੁੱਤਰ ਹਨ।

ਹਰਜੀਤ ਕੌਰ ਪਿਛਲੇ ਕੁਝ ਦਿਨਾਂ ਤੋਂ ਆਪਣੇ ਪੇਕੇ ਘਰ ਆਈ ਹੋਈ ਸੀ। ਉਹ ਅੱਜ ਸਵੇਰੇ ਕਰੀਬ ਪੰਜ ਵਜੇ ਸੈਰ ਕਰਨ ਲਈ ਘਰੋਂ ਨਿਕਲਿਆ ਸੀ। ਕਾਫੀ ਦੇਰ ਤੱਕ ਜਦੋਂ ਉਹ ਵਾਪਸ ਨਹੀਂ ਆਈ ਤਾਂ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਉਸ ਦੀ ਲਾਸ਼ ਪਿੰਡ ਜਾਗੋਵਾਲ ਬੇਟ ਦੇ ਸ਼ਮਸ਼ਾਨਘਾਟ ਕੋਲ ਪਈ ਮਿਲੀ। ਨੇੜੇ ਹੀ ਕੁੱਤਿਆਂ ਦਾ ਟੋਲਾ ਵੀ ਬੈਠਾ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇ ਤਾਂ ਜੋ ਕੋਈ ਹੋਰ ਇਨ੍ਹਾਂ ਦਾ ਸ਼ਿਕਾਰ ਨਾ ਹੋਵੇ। ਪੁਲਸ ਥਾਣਾ ਭੈਣੀ ਮੀਆਂ ਖਾਂ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਹੈ।