Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਡਾ ਉਬਰਾਏ ਵੱਲੋਂ ਦੇਸ਼-ਵਿਦੇਸ਼ ਚ ਕੀਤੇ ਜਾ ਰਹੇ ਕਾਰਜ….

ਡਾ ਉਬਰਾਏ ਵੱਲੋਂ ਦੇਸ਼-ਵਿਦੇਸ਼ ਚ ਕੀਤੇ ਜਾ ਰਹੇ ਕਾਰਜ….

ਬਟਾਲਾ ( ਅਵਿਨਾਸ਼ ਸ਼ਰਮਾ )

ਡਾ ਉਬਰਾਏ ਵੱਲੋਂ ਦੇਸ਼-ਵਿਦੇਸ਼ ਚ ਕੀਤੇ ਜਾ ਰਹੇ ਕਾਰਜ ਲਾਮਿਸਾਲ : ਮੇਅਰ ਸੁੱਖ ਤੇਜਾ

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਵੰਡੇ ਸਹਾਇਤਾ ਰਾਸ਼ੀ ਦੇ ਚੈਕ

29 ਸਤੰਬਰ :  ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਤੇ ਦੁਬਈ ਦੇ ਉੱਘੇ ਸਰਦਾਰ ਕਾਰੋਬਾਰੀ ਡਾ ਐੱਸ ਪੀ ਸਿੰਘ ਓਬਰਾਏ ਵੱਲੋਂ ਸਮਾਜ ਸੇਵੀ ਖੇਤਰ ਦੇ ਵਿਚ ਕੀਤੇ ਜਾ ਰਹੇ ਨੇਕ ਤੇ ਪਰਉਪਕਾਰੀ ਕਾਰਜਾਂ ਦੇ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਗਰੀਬ, ਲੋੜਵੰਦ ਅਤੇ ਅਪਾਹਜ ਬੇਸਹਾਰਾ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਲਈ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਦੀ ਪ੍ਰਧਾਨਗੀ ਹੇਠ ਟਾਊਨ ਹਾਲ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ । ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਨਗਰ ਨਿਗਮ ਬਟਾਲਾ ਦੇ ਮੇਅਰ ਸੁਖਦੀਪ ਸਿੰਘ ਸੁੱਖ ਤੇਜਾ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਨਾਲ ਸਬੰਧਤ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਪੈਨਸ਼ਨ ਦੀ ਵਿੱਤੀ ਚੈੱਕ ਭੇਟ ਕੀਤੇ। ਉਨ੍ਹਾਂ ਕਿਹਾ ਕਿ ਡਾ ਉਬਰਾਏ ਵੱਲੋਂ ਦੇਸ਼-ਵਿਦੇਸ਼ ਦੇ ਅੰਦਰ ਸਮਾਜ ਸੇਵੀ ਖੇਤਰ ਵਿੱਚ ਨੇਕ ਕਾਰਜ ਕੀਤੇ ਜਾ ਰਹੇ ਹਨ, ਜਦ ਕਿ ਹਰ ਲੋੜਵੰਦ ਦੀ ਸਹਾਇਤਾ ਲਈ ਸਭ ਤੋਂ ਪਹਿਲਾਂ ਡਾ ਉਬਰਾਏ ਦੇ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਹਿਲਕਦਮੀ ਕੀਤੀ ਜਾ ਰਹੀ ਹੈ। ਮੇਅਰ ਸੁੱਖ ਤੇਜਾ ਨੇ ਕਿਹਾ ਕਿ ਡਾ ਓਬਰਾਏ ਵੱਲੋਂ ਆਪਣੀ ਨੇਕ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ ਲੋੜਵੰਦਾਂ ਦੇ ਉੱਪਰ ਦਾਨ ਪੁੰਨ ਕਰਦਿਆਂ ਖਰਚ ਕਰਨਾ ਅਜੋਕੇ ਸਮਾਜ ਦੇ ਅੰਦਰ ਬਹੁਤ ਵੱਡਾ ਮਿਸਾਲ ਕਾਰਜ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਅੰਦਰ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਸਮੁੱਚੀ ਟੀਮ ਵੱਲੋਂ ਵੱਧ ਚੜ੍ਹ ਕੇ ਲੋੜਵੰਦਾਂ ਦੀ ਸੇਵਾ ਕੀਤੀ ਜਾ ਰਹੀ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਾਰਜ਼ ਹੈ । ਇਸ ਮੌਕੇ ਅਤੇ ਵਿਸ਼ੇਸ਼ ਮਹਿਮਾਨ ਵਜੋਂ ਕੌਂਸਲਰ ਸੁਖਦੇਵ ਸਿੰਘ ਬਾਜਵਾ, ਕੌਂਸਲਰ ਗੁਰਪ੍ਰੀਤ ਸਿੰਘ ਸਾਨਾ , ਸਰਪੰਚ ਰਜਿੰਦਰ ਸਿੰਘ ਰਾਜੂ , ਟਰੱਸਟ ਦੇ ਜਰਨਲ ਸਕੱਤਰ ਹਰਮਿੰਦਰ ਸਿੰਘ , ਰਾਜਿੰਦਰ ਸਿੰਘ ਹੈਪੀ, ਸੁੱਖ ਛਾਪਿਆਵਾਲੀ, ਅਜੇਪਾਲ ਸਿੰਘ ਤੇ ਹੋਰ ਵੀ ਆਗੂ ਹਾਜਰ ਸਨ।

ਕੈਪਸ਼ਨ,,,,ਮੇਅਰ ਸੁੱਖ ਤੇਜਾ, ਪ੍ਰਧਾਨ ਰਵਿੰਦਰ ਮਠਾਰੂ,ਕੌਸ਼ਲਰ ਬਾਜਵਾ ਤੇ ਹੋਰ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਭੇਂਟ ਕਰਦੇ ਹੋਏ ।