Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਡਾ ਉਬਰਾਏ ਵੱਲੋਂ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਕਾਰਜ ਉੱਤਮ ਤੇ ਨੇਕ : ਸੰਜੀਵ ਸ਼ਰਮਾ

ਡਾ ਉਬਰਾਏ ਵੱਲੋਂ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਕਾਰਜ ਉੱਤਮ ਤੇ ਨੇਕ : ਸੰਜੀਵ ਸ਼ਰਮਾ

ਬਟਾਲਾ ( ਅਵਿਨਾਸ਼ ਸ਼ਰਮਾ )

ਡਾ ਉਬਰਾਏ ਵੱਲੋਂ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਕਾਰਜ ਉੱਤਮ ਤੇ ਨੇਕ : ਸੰਜੀਵ ਸ਼ਰਮਾ

ਸਰਬੱਤ ਦਾ ਭਲਾ ਟਰੱਸਟ ਨੇ ਡੈਡ ਬਾਡੀ ਫਰੀਜ਼ਰ ਮਸ਼ੀਨਾਂ ਦੀ ਗੱਡੀ ਕੀਤੀ ਰਵਾਨਾ

23 ਸਤੰਬਰ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਤੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਡਾ ਐੱਸ ਪੀ ਸਿੰਘ ਓਬਰਾਏ ਵੱਲੋਂ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਪਰ ਉਪਕਾਰੀ ਕਾਰਜਾਂ ਦੇ ਤਹਿਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਅੰਦਰ ਡੈਡ ਬਾਡੀ ਰੱਖਣ ਵਾਲੀਆਂ ਫਰੀਜ਼ਰ ਮਸ਼ੀਨਾਂ ਦੀ ਕੀਤੀ ਜਾ ਰਹੀ ਸਪਲਾਈ ਦੇ ਤਹਿਤ ਡਾ ਉਬਰਾਏ ਦੀ ਯੋਗ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਬਲਾਕ ਕਾਂਗਰਸ ਕਮੇਟੀ ਸਿਟੀ ਬਟਾਲਾ ਦੇ ਪ੍ਰਧਾਨ ਅਤੇ ਸੀਨੀਅਰ ਕੌਂਸਲਰ ਸੰਜੀਵ ਸ਼ਰਮਾ , ਨੋਜਵਾਨ ਸਰਪੰਚ ਰਜਿੰਦਰ ਸਿੰਘ ਰਾਜੂ ਰੰਗੀਲਪੁਰ , ਟਰੱਸਟ ਦੇ ਜਰਨਲ ਸਕੱਤਰ ਹਰਮਿੰਦਰ ਸਿੰਘ ਬੱਬੂ, ਲਵਪ੍ਰੀਤ ਸਿੰਘ ਵੱਲੋਂ ਬਟਾਲਾ ਤੋਂ ਡੈਡ ਬਾਡੀ ਫਰੀਜਰ ਮਸ਼ੀਨਾਂ ਦੀ ਇੱਕ ਗੱਡੀ ਜਿਲ੍ਹਾ ਫਿਰੋਜ਼ਪੁਰ ਦੇ ਕਸਬਾ ਮੁੱਦਕੀ ਅਤੇ ਕਸਬਾ ਮਮਦੋਦ ਦੇ ਲਈ ਰਵਾਨਾ ਕੀਤੀ ਗਈ। ਇਸ ਮੌਕੇ ਸਿਟੀ ਕਾਂਗਰਸ ਦੇ ਪ੍ਰਧਾਨ ਤੇ ਕੌਂਸਲਰ ਸੰਜੀਵ ਸ਼ਰਮਾ ਅਤੇ ਸਰਪੰਚ ਰਜਿੰਦਰ ਸਿੰਘ ਰਾਜੂ ਨੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ ਐੱਸ ਪੀ ਸਿੰਘ ਓਬਰਾਏ ਵੱਲੋਂ ਵੱਡੇ ਪੱਧਰ ਤੇ ਦੇਸ਼ ਅਤੇ ਵਿਦੇਸ਼ ਦੇ ਅੰਦਰ ਰਾਹਤ ਕਾਰਜ ਚਲਾਏ ਜਾ ਰਹੇ ਹਨ।
ਜਦ ਕਿ ਸਮਾਜ ਸੇਵਾ ਦੇ ਖੇਤਰ ਵਿੱਚ ਡਾ ਉਬਰਾਏ ਵੱਲੋਂ ਦੇਸ਼ ਵਿਦੇਸ਼ ਦੀਆਂ ਸਰਹੱਦਾਂ ਅਤੇ ਜਾਤ ਪਾਤ ਦੇ ਫਰਕ ਨੂੰ ਇਕ ਪਾਸੇ ਕਰਦਿਆਂ ਮਨੁੱਖਤਾ ਨੂੰ ਬਚਾਉਣ ਦੇ ਲਈ ਹਮੇਸ਼ਾਂ ਹੀ ਪਹਿਲ ਕਦਮੀ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਕੁਝ ਦਿਨ ਪਹਿਲਾਂ ਪਾਕਿਸਤਾਨ ਦੇ ਅੰਦਰ ਆਏ ਹੜ ਦੇ ਕਾਰਨ ਪ੍ਰਭਾਵਿਤ ਹੋਏ ਹੜ ਪੀੜਤ ਲੋਕਾਂ ਦੇ ਲਈ ਲੱਗਭੱਗ ਇਕ ਕਰੋੜ ਰੁਪਏ ਦੀ ਰਾਸ਼ਨ ਦੀ ਖੇਪ ਡਾ ਐੱਸ ਪੀ ਸਿੰਘ ਉਬਰਾਏ ਵੱਲੋਂ ਪਾਕਿਸਤਾਨ ਵਿਚ ਭੇਜੀ ਗਈ ਹੈ । ਉਹਨਾਂ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਵੱਲੋਂ ਇਨਸਾਨੀਅਤ ਦੇ ਭਲੇ ਦੇ ਲਈ ਬਹੁਤ ਹੀ ਉੱਤਮ ਤੇ ਨੇਕ ਕਾਰਜ ਕੀਤੇ ਜਾ ਰਹੇ ਹਨ।

ਕੈਪਸ਼ਨ : ਡੈਡ ਬਾਡੀ ਫਰੀਜ਼ਰ ਮਸ਼ੀਨਾਂ ਦੀ ਗੱਡੀ ਰਵਾਨਾ ਕਰਦੇ ਹੋਏ ਪ੍ਰਧਾਨ ਰਵਿੰਦਰ ਮਠਾਰੂ , ਕੌਂਸਲਰ ਸੰਜੀਵ ਸ਼ਰਮਾ , ਸਰਪੰਚ ਰਾਜੂ ਤੇ ਹੋਰ।