Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਸਾਲ 2023 ਬਟਾਲਾ ਤਹਿਸੀਲ ਵਿਚ ਹੋਈਆਂ ਰਜਿਸਟਰੀਆਂ ਦੀ ਚਲ ਰਹੀ ਜਾਂਚ ਨੂੰ ਕੀਤਾ ਜਾਵੇ ਸਰਵਜਨਿਕ

ਸਾਲ 2023 ਬਟਾਲਾ ਤਹਿਸੀਲ ਵਿਚ ਹੋਈਆਂ ਰਜਿਸਟਰੀਆਂ ਦੀ ਚਲ ਰਹੀ ਜਾਂਚ ਨੂੰ ਕੀਤਾ ਜਾਵੇ ਸਰਵਜਨਿਕ

ਬਟਾਲਾ 6 ਫਰਵਰੀ (ਅਵਿਨਾਸ਼ ਸ਼ਰਮਾ) 

ਜਿਹੜੇ ਵਸੀਕਾ ਨਵੀਸ ਅਤੇ ਤਹਿਸੀਲ ਕਰਮਚਾਰੀ ਝੂਠੀਆਂ ਐਨ ਓ ਸੀ ਲਗਵਾ ਕੇ ਰਜਿਸਟਰੀਆਂ ਕਰਵਾ ਰਹੇ ਹਨ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ : ਰਮੇਸ ਨਈਅਰ

: ਅੱਜ ਸ਼ਿਵ ਸੈਨਾ ਬਾਲ ਠਾਕਰੇ (ਉਧਵ ) ਦੀ ਇੱਕ ਮੀਟਿੰਗ  ਰਮੇਸ਼ ਨਈਅਰ ਪੰਜਾਬ ਮੀਤ ਪ੍ਰਧਾਨ ਦੀ ਅਗਵਾਈ ਹੇਠ ਦਫ਼ਤਰ ਸ਼ਿਵ ਸੈਨਾ ਸਿਨੇਮਾ ਰੋਡ ਬਟਾਲਾ ਵਿਖੇ ਹੋਈ । ਮੀਟਿੰਗ ਵਿੱਚ ਰਮੇਸ਼ ਨਈਅਰ ਨੇ ਕਿਹਾ ਕਿ ਤਹਿਸੀਲ ਬਟਾਲਾ ਵਿੱਚ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿੱਚ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਹਨਾਂ ਕਿਹਾ ਕਿ ਸਾਲ 2023 ਦੌਰਾਨ ਤਹਿਸੀਲ ਦੀਆਂ ਰਜਿਸਟਰੀਆਂ ਕਰਨ ਸਮੇਂ ਜਾਅਲੀ ਐਨ.ਓ.ਸੀ. ਦੇ ਦਸਤਾਵੇਜ਼ ਲਗਾਏ ਗਏ ਹਨ ਅਤੇ ਇੱਥੇ ਕੰਮ ਕਰਦੇ ਕੁਝ ਵਸੀਕਾ ਨਵੀਸਾਂ ਅਤੇ ਤਹਿਸੀਲ ਦੇ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਇਹ ਸਾਰੇ ਗਲਤ ਕੰਮ ਹੋ ਰਹੇ ਹਨ ਅਤੇ ਐਸਡੀਐਮ ਬਟਾਲਾ ਦੇ ਪੁਰਾਣੇ ਦਫ਼ਤਰ ਵਿੱਚ ਪਿਛਲੇ ਤਹਿਸੀਲਦਾਰ ਦੇ ਕਾਰਜਕਾਲ ਦੌਰਾਨ ਹੋਈਆਂ ਰਜਿਸਟਰੀਆਂ ਵਿੱਚ ਹੋਏ ਭ੍ਰਿਸ਼ਟਾਚਾਰ ਸਬੰਧੀ ਜਾਂਚ ਵੀ ਚੱਲ ਰਹੀ ਹੈ। ਸ਼ਿਵ ਸੈਨਾ ਮੰਗ ਕਰਦੀ ਹੈ ਕਿ ਇਸ ਜਾਂਚ ਦੀ ਰਿਪੋਰਟ ਜਨਤਕ ਕੀਤੀ ਜਾਵੇ, ਗਲਤ ਕੰਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਚੱਲ ਰਹੇ ਭ੍ਰਿਸ਼ਟਾਚਾਰ ਨੂੰ ਰੋਕਿਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਸਕੇ। ਨਈਅਰ ਨੇ ਅੱਗੇ ਕਿਹਾ ਕਿ ਜੇਕਰ ਤਹਿਸੀਲ ਦਫ਼ਤਰ ਬਟਾਲਾ ਵਿੱਚ ਭ੍ਰਿਸ਼ਟਾਚਾਰ ਨੂੰ ਨਾ ਰੋਕਿਆ ਗਿਆ ਤਾਂ ਸ਼ਿਵ ਸੈਨਾ ਠਾਕਰੇ ਪਾਰਟੀ ਵੱਲੋਂ ਇਨ੍ਹਾਂ ਵਿਰੁੱਧ ਰੋਸ ਪ੍ਰਦਰਸ਼ਨ/ਪ੍ਰਦਰਸ਼ਨ ਦੀ ਯੋਜਨਾ ਬਣਾਈ ਜਾਵੇਗੀ। ਪ੍ਰਧਾਨ ਰਮੇਸ਼ ਨਈਅਰ ਨੇ ਮਾਨਯੋਗ ਡੀ.ਸੀ. ਗੁਰਦਾਸਪੁਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਭ੍ਰਿਸ਼ਟ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਤੇ ਸ਼ਮੀ ਨਾਇਰ, ਅਵਤਾਰ ਕਾਲਾ, ਰਾਕੇਸ਼ ਮਹਾਜਨ, ਰਾਹੁਲ ਮਹਿਰਾ, ਸੰਜੇ ਕੁਮਾਰ, ਹਨਸਾ ਸਿੰਘ ਫੌਜੀ, ਮੰਗਲ ਦਾਸ ਆਦਿ ਹਾਜ਼ਰ ਸਨ।