Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਸ਼ੱਕੀ ਨੌਜਵਾਨ ਨੇ ਪੁਲਿਸ ‘ਤੇ ਚਲਾਈਆਂ ਗੋਲੀਆਂ,ਜਵਾਬੀ ਕਾਰਵਾਈ ‘ਚ ਲੱਤ ਤੇ ਲੱਗੀ ਗੋਲੀ

ਸ਼ੱਕੀ ਨੌਜਵਾਨ ਨੇ ਪੁਲਿਸ ‘ਤੇ ਚਲਾਈਆਂ ਗੋਲੀਆਂ,ਜਵਾਬੀ ਕਾਰਵਾਈ ‘ਚ ਲੱਤ ਤੇ ਲੱਗੀ ਗੋਲੀ

ਗੁਰਦਾਸਪੁਰ / ਬਟਾਲਾ , 22 ਜੁਲਾਈ (ਅਵਿਨਾਸ਼ ਸ਼ਰਮਾ)

: ਅੱਜ ਸਵੇਰੇ ਗੁਰਦਾਸਪੁਰ ਵਿੱਚ ਇੱਕ ਸ਼ੱਕੀ ਨੌਜਵਾਨ ਨੇ ਪੁਲਿਸ ਰੋਕੇ ਜਾਣ ‘ਤੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਫਿਰ ਜਦ ਪੁਲਿਸ ਨੇ ਉਸ ਦਾ ਪਿੱਛਾ ਕੀਤਾ ਤਾਂ ਉਸ ਵੱਲੋਂ ਪੁਲਿਸ ਉੱਤੇ ਗੋਲੀਆਂ ਚਲਾਈਆਂ ਗਈਆਂ। ਹਾਲਾਤਾਂ ਦੇ ਤੁਰੰਤ ਜਵਾਬ ਵਜੋਂ ਪੁਲਿਸ ਨੇ ਵੀ ਜਵਾਬੀ ਫਾਇਰਿੰਗ ਕੀਤੀ, ਜਿਸ ਦੌਰਾਨ ਨੌਜਵਾਨ ਦੀ ਲੱਤ ‘ਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ।

ਗੁਰਦਾਸਪੁਰ ਦੇ ਐੱਸ.ਐੱਸ.ਪੀ. ਅਦਿਤਿਆ ਨੇ ਦੱਸਿਆ ਕਿ, ਮੁਲਜ਼ਮ ਦੀ ਪਹਿਚਾਣ ਰਾਹੁਲ ਗਿੱਲ ਵਜੋਂ ਹੋਈ ਹੈ ਜੋ ਕਿ ਇੱਕ ਗੰਭੀਰ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ‘ਚ ਸੀ। ਅਧਿਕਾਰੀ ਅਨੁਸਾਰ, ਰਾਹੁਲ ਗਿੱਲ ਉਹੀ ਨੌਜਵਾਨ ਹੈ ਜਿਸ ਨੇ ਕੁਝ ਦਿਨ ਪਹਿਲਾਂ ਸ਼ਹਿਰ ਦੇ ਮਸ਼ਹੂਰ ਘੜੀਆਂ ਅਤੇ ਮੋਬਾਈਲ ਫੋਨ ਦੇ ਵਪਾਰੀ ਦੀ ਦੁਕਾਨ ‘ਤੇ ਫਾਇਰਿੰਗ ਕੀਤੀ ਸੀ। ਉਸ ਵਾਰਦਾਤ ਮਗਰੋਂ ਪੁਲਿਸ ਇਸ ਦੀ ਭਾਲ ਕਰ ਰਹੀ ਸੀ।

ਐੱਸ.ਐੱਸ.ਪੀ. ਅਦਿਤਿਆ ਨੇ ਕਿਹਾ, “ਇਹ ਇੱਕ ਵੱਡੀ ਸਫਲਤਾ ਹੈ। ਅਸੀਂ ਇੱਕ ਸੰਭਾਵਿਤ ਵਾਰਦਾਤ ਨੂੰ ਰੋਕਣ ਵਿੱਚ ਕਾਮਯਾਬ ਹੋਏ ਹਾਂ। ਜ਼ਖ਼ਮੀ ਆਰੋਪੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਠੀਕ ਹੋਣ ਤੋਂ ਬਾਅਦ ਅੱਗੇ ਪੁੱਛਗਿੱਛ ਕੀਤੀ ਜਾਵੇਗੀ। ਹੋਰ ਵੀ ਵੱਡੇ ਖੁਲਾਸਿਆਂ ਦੀ ਉਮੀਦ ਹੈ।”

ਇਸ ਘਟਨਾ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਪਰ ਪੁਲਿਸ ਦੀ ਸਚੇਤਤਾ ਅਤੇ ਤਤਪਰਤਾ ਕਾਰਨ ਇੱਕ ਵੱਡੀ ਅਪਰਾਧਕ ਘਟਨਾ ਤੋਂ ਬਚਾਵ ਹੋ ਗਿਆ।

error: copy content is like crime its probhihated