Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਚਾਕੂ ਮਾਰ – ਮਾਰ ਕੇ ਨੌਜਵਾਨ ਨੇ ਲੜਕੀ ਦਾ ਬੇਰਹਿਮੀ ਨਾਲ ਕੀਤਾ ਕਤਲ,

ਚਾਕੂ ਮਾਰ – ਮਾਰ ਕੇ ਨੌਜਵਾਨ ਨੇ ਲੜਕੀ ਦਾ ਬੇਰਹਿਮੀ ਨਾਲ ਕੀਤਾ ਕਤਲ,

ਗੜ੍ਹਦੀਵਾਲਾ 29 ਮਈ (ਚੌਧਰੀ /ਪ੍ਰਦੀਪ ਕੁਮਾਰ 

: ਅੱਜ ਦੁਪਿਹਰ 3 ਵਜੇ ਦੇ ਕਰੀਬ ਮਾਨਗੜ੍ਹ ਟੋਲਪਲਾਜਾ ਦੇ ਨਜਦੀਕ ਇੱਕ ਨੌਜਵਾਨ ਵਲੋਂ ਚਾਕੂ ਮਾਰ ਮਾਰ ਕੇ ਇੱਕ ਲੜਕੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਗੁਰਲੀਨ ਕੌਰ (19)ਪੁਤਰੀ ਮਨਜੀਤ ਸਿੰਘ ਵਾਸੀ ਮਾਨਗੜ੍ਹ ਜੋ ਕਿ ਕੰਪਿਊਟਰ ਦੀ ਕਲਾਸ ਲੱਗਾ ਕੇ ਗੜਦੀਵਾਲਾ ਤੋਂ ਆਪਣੇ ਪਿੰਡ ਮਾਨਗੜ੍ਹ ਵਿਖੇ ਪਰਤ ਰਹੀ ਸੀ। ਜਦੋਂ ਉਹ ਮਾਨਗੜ੍ਹ ਟੋਲਪਲਾਜਾ ਦੇ ਨਜ਼ਦੀਕ ਪੁੱਜੀ ਤਾਂ ਇੱਕ ਨੌਜਵਾਨ ਵਲੋਂ ਚਾਕੂ ਮਾਰ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਸੂਤਰਾਂ ਨੇ ਦੱਸਿਆ ਕਿ ਕਤਲ ਕਰਨ ਤੋਂ ਬਾਅਦ ਨੌਜਵਾਨ ਨੇ ਮ੍ਰਿਤਕ ਲੜਕੀ ਦੇ ਨਾਨੇ ਨੂੰ ਫੋਨ ਕਰਕੇ ਲੜਕੀ ਦੇ ਕਤਲ ਕਰਨ ਦੀ ਗੱਲ ਵੀ ਦੱਸੀ।ਇਸ ਸਾਰੀ ਘਟਨਾ ਪਿੱਛੇ ਕੀ ਕਾਰਨ ਰਹੇ ਪੁਲਿਸ ਜਾਂਚ ਵਿੱਚ ਸਾਹਮਣੇ ਆਵੇਗੀ।

 ਕਤਲ ਦੀ ਸੂਚਨਾ ਗੜ੍ਹਦੀਵਾਲਾ ਪੁਲਿਸ ਨੂੰ ਮਿਲਦੇ ਹੀ ਗੜ੍ਹਦੀਵਾਲਾ ਦੇ ਥਾਣਾ ਮੁਖੀ ਹਰਦੇਵਪ੍ਰੀਤ ਸਿੰਘ ਆਪਣੀ ਟੀਮ ਨਾਲ ਘਟਨਾ ਵਾਲੀ ਥਾਂ ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੇ ਮੱਖੀ ਸ ਮਨਜੋਤ ਸਿੰਘ ਤਲਵੰਡੀ ਵੀ ਆਪਣੀ ਟੀਮ ਨਾਲ ਘਟਨਾ ਵਾਲੀ ਥਾਂ ਤੇ ਪਹੁੰਚੇ। ਦੋਸ਼ੀ ਨੌਜਵਾਨ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕਰ ਲਿਆ ਹੈ। ਦੋਸ਼ੀ ਦੀ ਪਛਾਣ ਪਰਮਿੰਦਰ ਸਿੰਘ ਪੁੱਤਰ ਉਂਕਾਰ ਸਿੰਘ ਵਾਸੀ ਹਰਦੋਪੱਟੀ ਵਜੋਂ ਦੱਸੀ ਜਾ ਰਹੀ ਹੈ।ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਦੋਸ਼ੀ ਵਲੋਂ ਕਤਲ ਕਰਨ ਤੋਂ ਬਾਅਦ ਕੋਈ ਜਹਿਰੀਲੀ ਚੀਜ ਨਿਗਲ ਲਈ ਗਈ ਹੈ। ਜਿਸ ਨੂੰ ਦਸੂਹਾ ਦੇ ਸਿਵਿਲ ਹਸਪਤਾਲ ਵਿਖੇ ਲੈ ਜਾਇਆ ਗਿਆ। ਜਿਥੇ ਡਾਕਟਰਾਂ ਵਲੋਂ ਉਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਅੱਗੇ ਰੈਫਰ ਕੀਤਾ ਗਿਆ ਹੈ।ਪ੍ਰਾਈਮ ਪੰਜਾਬ ਟਾਈਮਜ਼ ਵਲੋਂ ਇਸ ਕਤਲ ਦੀ ਪੁਸ਼ਟੀ ਨਹੀਂ ਕੀਤੀ ਜਾਂਦੀ, ਪੁਲਿਸ ਜਾਂਚ ਤੋਂ ਬਾਅਦ ਸਾਰੇ ਤੱਥ ਸਾਹਮਣੇ ਆਉਣਗੇ।

ਪ੍ਰਸ਼ਾਸਨ ਨੂੰ ਅਪੀਲ ਹੈ ਕਿ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜਾ ਦਿੱਤੀ ਜਾਵੇ : ਸ ਮਨਜੋਤ ਸਿੰਘ ਤਲਵੰਡੀ 

ਇਸ ਮੌਕੇ ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੇ ਮੁੱਖੀ ਨੇ ਇਸ ਘਟਨਾ ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਬੇਰਹਿਮੀ ਨਾਲ ਲੜਕੀ ਦਾ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜਾ ਦਿੱਤੀ ਜਾਵੇ ਤਾਂਕਿ ਅੱਗੇ ਤੋਂ ਅਜਿਹੀ ਘਟਨਾ ਨਾ ਵਾਪਰ ਸਕੇ।

ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ : ਐਸ ਐਚ ਓ ਹਰਦੇਵਪ੍ਰੀਤ ਸਿੰਘ 

ਇਸ ਮੌਕੇ ਥਾਣਾ ਮੁਖੀ ਗੜ੍ਹਦੀਵਾਲਾ ਹਰਦੇਵਪ੍ਰੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ। ਜਾਂਚ ਵਿਚ ਪਤਾ ਚਲੇਗਾ ਕਿ ਨੌਜਵਾਨ ਵਲੋਂ ਲੜਕੀ ਦਾ ਕਤਲ ਕਰਨ ਦਾ ਕੀ ਕਾਰਨ ਹੈ।

error: copy content is like crime its probhihated