Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨੌਜਵਾਨ ਦੀ ਸ਼ੱਕੀ ਹਲਾਤਾਂ ‘ਚ ਦਰੱਖ਼ਤ ਨਾਲ ਲਟਕਦੀ ਮਿਲੀ ਲਾ+ਸ਼,ਪੁਲਿਸ…

ਨੌਜਵਾਨ ਦੀ ਸ਼ੱਕੀ ਹਲਾਤਾਂ ‘ਚ ਦਰੱਖ਼ਤ ਨਾਲ ਲਟਕਦੀ ਮਿਲੀ ਲਾ+ਸ਼,ਪੁਲਿਸ…

ਦਸੂਹਾ 19 ਜੂਨ (ਪ੍ਰਾਈਮ ਪੰਜਾਬ ਟਾਈਮਜ਼)

ਪੁਲਿਸ ਜਾਂਚ ਵਿੱਚ ਚ ਜੁੱਟੀ,ਪੋਸਟਮਾਰਟਮ ਤੋਂ ਬਾਅਦ ਸਾਹਮਣੇ ਆਵੇਗੀ ਮੌਤ ਦੀ ਅਸਲ ਸਚਾਈ 

 : ਅੱਜ ਹਲਕਾ ਦਸੂਆ ਦੇ ਪਿੰਡ ਖੁਣਖੁਣ ਖੁਰਦ ਵਿਖੇ ਇੱਕ ਨੌਜਵਾਨ ਦੀ ਲਾਸ਼ ਭੇਦਭਰੇ ਹਲਾਤਾਂ ਵਿੱਚ ਦਰੱਖ਼ਤ ਨਾਲ ਲਟਕਦੀ ਮਿਲੀ ਹੈ।ਸੂਚਨਾ ਮਿਲਦੇ ਦਸੂਹਾ ਪੁਲਿਸ ਦੇ ਕਰਮਚਾਰੀ ਏ ਐਸ ਆਈ ਦਿਲਦਾਰ ਸਿੰਘ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਏ ਐਸ ਆਈ ਦਿਲਦਾਰ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਨੂੰ ਸੁਚਿਤ ਕਰਨ ਤੇ ਪਰਿਵਾਰ ਵਲੋਂ ਮ੍ਰਿਤਕ ਦੀ ਪਹਿਚਾਣ ਕੀਤੀ ਗਈ ।

ਮ੍ਰਿਤਕ ਨੌਜਵਾਨ ਦੀ ਪਛਾਣ ਜਸਕਰਨਵੀਰ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਬੇਰੀ ਥਾਣਾ ਕਾਹਨੂੰਵਾਲ ਜ਼ਿਲਾ ਗੁਰਦਾਸਪੁਰ ਵਜੋ ਹੋਈ ।ਲਾਸ ਦੇ ਨਜ਼ਦੀਕ ਤੋਂ ਇੱਕ ਮੋਟਰਸਾਈਕਲ ਪੀ ਬੀ 06 ਏ ਪੀ 0173 ਵੀ ਬਰਾਮਦ ਹੋਇਆ ਹੈ।

ਇਸ ਸਬੰਧੀ ਏ ਐਸ ਆਈ ਦਿਲਦਾਰ ਸਿੰਘ ਨੇ ਕਿਹਾ ਕਿ ਫਿਲਹਾਲ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਮੋਰਚਰੀ ਵਿੱਚ ਰਖਵਾ ਦਿੱਤਾ ਹੈ ਤੇ ਪੋਸਟਮਾਰਟਮ ਹੋਣ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਮ੍ਰਿਤਕ ਨੌਜਵਾਨ ਦੀ ਮੌਤ ਦੇ ਕਿਨ੍ਹਾਂ ਕਾਰਣਾ ਕਰਕੇ ਹੋਈ ਹੈ।ਪੋਸਟਮਾਰਟਮ ਦੇ ਬਾਅਦ ਨੌਜਵਾਨ ਦੀ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ ਤੇ ਪਰਿਵਾਰ ਦੇ ਬਿਆਨਾਂ ਦੇ ਅਧਾਰ ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।