Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਯੁਵਕ ਸੇਵਾਵਾਂ ਵਿਭਾਗ ਨੇ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਵਾਤਾਵਰਣ ਦੀ ਸ਼ੁੱਧਤਾ ਦਾ ਚੁੱਕਿਆ ਬੀੜਾ

ਯੁਵਕ ਸੇਵਾਵਾਂ ਵਿਭਾਗ ਨੇ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਵਾਤਾਵਰਣ ਦੀ ਸ਼ੁੱਧਤਾ ਦਾ ਚੁੱਕਿਆ ਬੀੜਾ

ਯੁਵਕ ਸੇਵਾਵਾਂ ਵਿਭਾਗ ਨੇ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਵਾਤਾਵਰਣ ਦੀ ਸ਼ੁੱਧਤਾ ਦਾ ਚੁੱਕਿਆ ਬੀੜਾ

–ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ ਦੇ ਐਨ.ਐਸ. ਐਸ.ਵਲੰਟੀਅਰ ਸਫ਼ਾਈ ਵਿਵਸਥਾ ਬਰਕਰਾਰ ਰੱਖਣ ’ਚ ਪਾ ਰਹੇ ਨੇ ਯੋਗਦਾਨ

ਹੁਸ਼ਿਆਰਪੁਰ, 2 ਅਗਸਤ( ਬਿਊਰੋ) : ਮਾਤਾ ਚਿੰਤਪੁਰਨੀ ਮੇਲੇ ਦੌਰਾਨ ਸਫ਼ਾਈ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ, ਉਥੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੇ ਨਿਰਦੇਸ਼ਾਂ ’ਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਐਨ.ਐਸ.ਐਸ. ਵਲੰਟੀਅਰਾਂ ਰਾਹੀਂ ਮੇਲੇ ਦੌਰਾਨ ਵਾਤਾਵਰਣ ਦੀ ਸ਼ੁੱਧਤਾ ਦਾ ਬੀੜਾ ਉਠਾਇਆ ਗਿਆ ਹੈ।
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਪ੍ਰੀਤ ਕੋਹਲੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਵਿਭਾਗ ਵਲੋਂ ਇਸ ਦੀ ਪਹਿਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 4 ਅਗਸਤ ਤੱਕ ਚੱਲਣ ਵਾਲੇ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਲੋਕਾਂ ਨੂੰ ਸਾਫ਼-ਸਫਾਈ ਲਈ ਜਾਗਰੂਕ ਕਰਨ ਤੇ ਸਫ਼ਾਈ ਵਿਵਸਥਾ ਸੁਚਾਰੂ ਰੱਖਣ ਵਿਚ ਯੋਗਦਾਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ ਦੇ 60 ਐਨ.ਐਸ.ਐਸ. ਵਲੰਟੀਅਰ ਸਵੈ ਇੱਛਾ ਨਾਲ ਇਸ ਨੇਕ ਕਾਰਜ ਵਿਚ ਯੋਗਦਾਨ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਐਨ.ਐਸ.ਐਸ. ਵਲੰਟੀਅਰਾਂ ਨੂੰ ਟੀ ਸ਼ਰਟ, ਟੋਪੀ, ਮਾਸਕ ਤੇ ਦਸਤਾਨੇ ਉਪਲਬੱਧ ਕਰਵਾਏ ਗਏ ਹਨ।
ਸ੍ਰੀ ਪ੍ਰੀਤ ਕੋਹਲੀ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ ਦੇ ਐਨ.ਐਸ.ਐਸ. ਵਲੰਟੀਅਰਾਂ ਦੀ ਇਸ ਸਮਾਜ ਸੇਵਾ ਵਿਚ ਆਮ ਜਨਤਾ ’ਤੇ ਕਾਫ਼ੀ ਸਕਰਾਤਮਕ ਪ੍ਰਭਾਵ ਪਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਐਨ.ਐਸ.ਐਸ. ਵਲੰਟੀਅਰ ਲੰਗਰ ਕਮੇਟੀਆਂ ਤੇ ਸ਼ਰਧਾਲੂਆਂ ਨੂੰ ਸਫ਼ਾਈ ਰੱਖਣ ਦੇ ਨਾਲ-ਨਾਲ ਸਰਕਾਰ ਵਲੋਂ ਪਾਬੰਦੀਸ਼ੁਦਾ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਪ੍ਰਤੀ ਵੀ ਜਾਗਰੂਕ ਕਰ ਰਹੇ ਹਨ, ਜੋ ਕਿ ਵਰਤਮਾਨ ਸਮੇਂ ਦੇ ਹਿਸਾਬ ਨਾਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਵਲੰਟੀਅਰ ਜਾਗਰੂਕਤਾ ਬੈਨਰ ਰਾਹੀਂ ਜਿਥੇ ਸ਼ਰਧਾਲੂਆਂ ਤੇ ਲੰਗਰ ਕਮੇਟੀਆਂ ਨੂੰ ਸਫ਼ਾਈ ਵਿਵਸਥਾ ਬਣਾਏ ਰੱਖਣ ਲਈ ਜਾਗਰੂਕ ਕਰ ਰਹੇ ਹਨ, ਉਥੇ ਨਗਰ ਨਿਗਮ ਦੇ ਸਹਿਯੋਗ ਨਾਲ ਰਸਤੇ ਵਿਚ ਪਏ ਕੂੜੇ ਕਰਕਟ ਨੂੰ ਵੀ ਚੁੱਕ ਰਹੇ ਹਨ।