Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚੋਰ ਪੁਲਿਸ ਦੇ ਹੱਥੇ ਚੜ੍ਹੇ

ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚੋਰ ਪੁਲਿਸ ਦੇ ਹੱਥੇ ਚੜ੍ਹੇ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ )

: ਗੜਦੀਵਾਲਾ ਦੇ ਇਲਾਕੇ ਦੇ ਪਿੰਡ ਸਕਰਾਲਾ ਵਿੱਚ ਚੋਰਾਂ ਵੱਲੋਂ ਇੱਕ ਘਰ ਵਿੱਚ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ ਜਿਸ ਦੇ ਸਬੰਧ ਵਿੱਚ ਪੁਲਿਸ ਨੇ ਦੋ ਚੋਰਾਂ ਨੂੰ ਕਾਬੂ ਕੀਤਾ ਹੈ। ਚੋਰਾਂ ਦੀ ਪਛਾਣ ਬੱਬਲੂ ਪੁੱਤਰ ਪ੍ਰੇਮ ਵਾਸੀ ਛੱਜੂ ਕਲੋਨੀ ਫਗਵਾੜਾ ਸਿਟੀ ਫਗਵਾੜਾ ਜਿਲ੍ਹਾ ਕਪੂਰਥਲਾ ਤੇ ਰਾਮ ਉਰਫ ਟੀਟਾ ਪੁੱਤਰ ਗੈਬੀ ਵਾਸੀ ਛੱਜੂ ਕਲੋਨੀ ਫਗਵਾੜਾ ਸਿਟੀ ਫਗਵਾੜਾ ਜਲ੍ਹਾ ਕਪੂਰਥਲਾ ਵਜੋਂ ਹੋਈ ਹੈ।

ਇਸ ਸਬੰਧੀ ਐਸ.ਆਈ ਸਤਪਾਲ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਗੜਦੀਵਾਲਾ ਦੇ ਇਲਾਕੇ ਦੇ ਪਿੰਡ ਸਕਰਾਲਾ ਵਿੱਚ ਪਿਛਲੇ ਦਿਨੀਂ ਚੋਰਾਂ ਵੱਲੋ ਇੱਕ ਘਰ ਵਿੱਚ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ ਜਿਸਤੇ ਥਾਣਾ ਗੜਦੀਵਾਲਾ ਵਿੱਚ ਅਣਪਛਾਤੇ ਚੋਰਾਂ ਖਿਲਾਫ ਮੁਕੱਦਮਾ ਨੰਬਰ 21 ਮਿਤੀ 15.03.2025 ਅ:ਧ 331(3),305 BNS ਦਰਜ ਕੀਤਾ ਸੀ ਜੋ ਦੌਰਾਨੇ ਤਫਦੀਸ਼ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਏ.ਐਸ.ਆਈ ਸੁਖਜਿੰਦਰ ਸਿੰਘ ਵੱਲੋ ਸਮੇਤ ਪੁਲਿਸ ਪਾਰਟੀ ਉਕਤ ਮੁਕੱਦਮਾ ਦੇ ਦੋਸ਼ੀਆਨ ਬੱਬਲੂ ਪੁੱਤਰ ਪ੍ਰੇਮ ਅਤੇ ਰਾਮ ਉਰਫ ਟੀਟਾ ਪੁੱਤਰ ਗੈਬੀ ਵਾਸੀਆਨ ਛੱਜੂ ਕਲੋਨੀ ਫਗਵਾੜਾ ਸਿਟੀ ਫਗਵਾੜਾ ਜਿਲ੍ਹਾ ਕਪੂਰਥਲਾ ਨੂੰ ਗ੍ਰਿਫਤਾਰ ਕਰਕੇ ਚੋਰੀ ਦੀ ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ ਅਤੇ ਚੋਰੀ ਸ਼ੁਦਾ ਸਮਾਨ ਬ੍ਰਾਮਦ ਕੀਤਾ ਗਿਆ। ਜਿਹਨ੍ਹਾ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।