Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਚੋਰੀ ਦੇ 5 ਮੋਟਰਸਾਈਕਲ,2 ਐਕਟਿਵਾ ਤੇ ਬੈਟਰਾ ਸਣੇ 2 ਨੌਜਵਾਨ ਆਏ ਪੁਲਿਸ ਅੜਿੱਕੇ

ਚੋਰੀ ਦੇ 5 ਮੋਟਰਸਾਈਕਲ,2 ਐਕਟਿਵਾ ਤੇ ਬੈਟਰਾ ਸਣੇ 2 ਨੌਜਵਾਨ ਆਏ ਪੁਲਿਸ ਅੜਿੱਕੇ

ਦਸੂਹਾ 15 ਫਰਵਰੀ (ਚੌਧਰੀ) 

: ਚੋਰੀ ਦੇ 5 ਮੋਟਰਸਾਈਕਲ, 2 ਐਕਟਿਵਾ ਤੇ ਬੈਟਰਾ ਸਣੇ 2 ਨੌਜਵਾਨਾਂ ਨੂੰ ਦਸੂਹਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮਾਂ ਦੀ ਪਛਾਣ ਬਲਜੀਤ ਸਿੰਘ ਉਰਫ ਬੱਲੀ ਪੁੱਤਰ ਚੰਦਰ ਸ਼ੇਖਰ ਵਾਸੀ ਧਰਮਪੁਰਾ ਮੁੱਹਲਾ ਦਸੂਹਾ ਜਿਲਾ ਹੁਸ਼ਿਆਰਪੁਰ ਅਤੇ ਮੁਨੀਸ਼ ਕੁਮਾਰ ਪੁੱਤਰ ਨੰਦ ਲਾਲ ਵਾਸੀ ਵਾਰਡ ਨੰਬਰ 13 ਬਾਲਮੀਕ ਮੁੱਹਲਾ ਦਸੂਹਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ

ਜਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸੁਰਿੰਦਰ ਲਾਂਬਾ ਆਈ ਪੀ ਐਸ ਨੇ ਜਿਲ੍ਹੇ ਅੰਦਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬਜੀਤ ਸਿੰਘ ਬਾਹੀਆ ਪੀਪੀਐਸ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਸੁਪਰਵੀਜਨ ਅਧੀਨ ਜਗਦੀਸ਼ ਰਾਜ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ ਦੀ ਨਿਗਰਾਨੀ ਹੇਠ, ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਹੈ।

ਦੇਖੋ ਵੀਡੀਓ 👇

ਜਦੋ ਏ ਐਸ ਆਈ ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਦੇ ਸਬੰਧ ਵਿੱਚ ਬਲੱਗਣ ਚੌਂਕ ਮੌਜੂਦ ਸੀ ਤਾਂ ਦਰਸ਼ਨ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਵਾਰਡ ਨੰਬਰ 08 ਕ੍ਰਿਪਾਲ ਸਿੰਘ ਦਸੂਹਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੇ ਮਲਾਕੀ ਹੋ ਕੇ ਆਪਣਾ ਲਿਖਤੀ ਬਿਆਨ ਤਹਿਰੀਰ ਕਰਾਇਆ ਕਿ ਉਹ ਮਿਤੀ 13-02-2024 ਨੂੰ ਵਕਤ ਕਰੀਬ 10:00 ਵਜੇ ਉਹ ਆਪਣੇ ਕੰਮ ਕਾਰ ਲਈ ਬਾਹਰ ਗਿਆ ਹੋਇਆ ਸੀ ਅਤੇ ਉਸ ਦੀ ਪਤਨੀ ਕੁਲਵਿੰਦਰ ਕੌਰ ਦੁਕਾਨ ਪਰ ਬੈਠ ਗਈ ਸੀ ਅਤੇ ਉਹਨਾਂ ਦੇ ਘਰ ਵਿੱਚ ਕੋਈ ਹਾਜਰ ਨਹੀਂ ਸੀ । ਵਕਤ ਕਰੀਬ 11:00 ਵਜੇ ਉਸਦੀ ਘਰਵਾਲੀ ਨੇ ਉਸਨੂੰ ਟੈਲੀਫੋਨ ਕਰਕੇ ਦੱਸਿਆ ਕਿ ਨਾ ਮਾਲੂਮ ਵਿਅਕਤੀ ਘਰ ਖੜੀ ਐਕਟਿਵਾ ਨੰਬਰ PB 07 ਬੀ ਜੇ 9882 ਅਤੇ ਇਨਵਰਟਰ ਦਾ ਬੈਟਰਾ ਚੋਰੀ ਕਰਕੇ ਲੈ ਗਏ ਹਨ । ਜਿਹਨਾਂ ਦੀ ਉਹ ਆਪਣੇ ਤੋਰ ਪਰ ਭਾਲ ਕਰਦਾ ਰਿਹਾ ਸੀ । ਜੋ ਉਸਨੂੰ ਪੂਰਾ ਯਕੀਨ ਹੈ ਕਿ ਉਸ ਦੇ ਘਰ ਵਿੱਚ ਚੋਰੀ ਬਲਜੀਤ ਸਿੰਘ ਉਰਫ ਬੱਲੀ ਪੁੱਤਰ ਚੰਦਰ ਸ਼ੇਖਰ ਵਾਸੀ ਧਰਮਪੁਰਾ ਮੁੱਹਲਾ ਦਸੂਹਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਅਤੇ ਮੁਨੀਸ਼ ਕੁਮਾਰ ਪੁੱਤਰ ਨੰਦ ਲਾਲ ਵਾਸੀ ਵਾਰਡ ਨੰਬਰ 13 ਬਾਲਮੀਕ ਮੁੱਹਲਾ ਦਸੂਹਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੇ ਕੀਤੀ ਹੈ । ਜਿਸਤੇ ਬਲਜੀਤ ਸਿੰਘ ਉਰਫ ਬੱਲੀ ਅਤੇ ਮੁਨੀਸ਼ ਕੁਮਾਰ ਉਕਤਾਨ ਦੇ ਖਿਲਾਫ ਮੁੱਕਦਮਾ ਨੰਬਰ 33 ਮਿਤੀ 14-02-2024 ਅ/ਧ 380, 34 ਆਈ ਪੀ ਸੀ ਥਾਣਾ ਦਸੂਹਾ ਦਰਜ ਰਜਿਸਟਰ ਕੀਤਾ ਗਿਆ ਹੈ। ਦੋਰਾਨੇ ਤਫਤੀਸ਼ ਪੁਲਿਸ ਪਾਰਟੀ ਵਲੋਂ ਬਲਜੀਤ ਸਿੰਘ ਉਰਫ ਬੱਲੀ ਅਤੇ ਮੁਨੀਸ਼ ਕੁਮਾਰ ਉਕਤਾਨ ਨੂੰ ਹਸਬ ਜਾਬਤਾ ਗ੍ਰਿਫਤਾਰ ਕਰਕੇ ਇਹਨਾ ਪਾਸੋ 05 ਮੋਟਰਸਾਈਕਲ, 02 ਐਕਟਿਵਾ ( ਸਕੂਟਰੀ ) ਅਤੇ ਚੋਰੀਸ਼ੁਦਾ ਇਨਵਰਟਰ ਦਾ ਬੈਟਰਾ ਬ੍ਰਾਮਦ ਕੀਤਾ ਗਿਆ ਹੈ। ਜਿਹਨਾ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ । ਦੋਸ਼ੀਆਨ ਪਾਸੋ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ । ਮੁੱਕਦਮਾ ਦੀ ਤਫਤੀਸ਼ ਜਾਰੀ ਹੈ ।

ਦੋਸ਼ੀ ਮੁਨੀਸ਼ ਕੁਮਾਰ ਦੇ ਖਿਲਾਫ ਪਹਿਲਾ ਵੀ ਵੱਖ ਵੱਖ ਧਾਰਾਵਾਂ ਤਹਿਤ 08 ਮੁੱਕਦਮੇ ਦਰਜ ਰਜਿਸਟਰ ਹਨ ।

ਦੋਸ਼ੀ ਬਲਜੀਤ ਸਿੰਘ ਉਰਫ ਬੰਲੀ ਦੇ ਖਿਲਾਫ ਪਹਿਲਾ ਵੱਖ ਵੱਖ ਧਾਰਾਵਾ ਤਹਿਤ 03 ਮੁੱਕਦਮੇ ਦਰਜ ਰਜਿਸਟਰ ਹਨ ।

ਬ੍ਰਾਮਦਗੀ :-

ਮੋਟਰਸਾਈਕਲ ਮਾਰਕਾ ਡਿਸਕਵਰ ਬਿਨਾ ਨੰਬਰੀ

ਮੋਟਰਸਾਈਕਲ ਮਾਰਕਾ ਡਿਸਕਵਰ ਬਿਨਾ ਨੰਬਰੀ

ਮੋਟਰਸਾਈਕਲ ਮਾਰਕਾ ਸਪਲੈਂਡਰ ਨੰਬਰੀ PB 07 BD 2526

ਇੱਕ ਐਕਟਿਵਾ ਨੰਬਰੀ UP 15 AZ 9789

ਮੋਟਰਸਾਈਕਲ ਮਾਰਕਾ ਸਪਲੈਂਡਰ ਬਿਨਾ ਨੰਬਰੀ

ਮੋਟਰਸਾਈਕਲ ਮਾਰਕਾ ਸਪਲੈਂਡਰ ਬਿਨਾ ਨੰਬਰੀ

ਇੱਕ ਐਕਟਿਵਾ ਬਿਨਾ ਨੰਬਰੀ

ਇੱਕ ਇਨਵਰਟਰ ਦਾ ਬੈਟਰਾ