Prime Punjab Times

Latest news
KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..  
ADVERTISEMENT
You are currently viewing ਚੋਰੀ ਦੇ ਮੋਟਰਸਾਈਲਾਂ ਅਤੇ ਨਸ਼ੀਲੇ ਪਦਾਰਥਾਂ ਸਮੇਤ 4 ਦੋਸ਼ੀ ਆਏ ਪੁਲਿਸ ਅੜਿੱਕੇ 

ਚੋਰੀ ਦੇ ਮੋਟਰਸਾਈਲਾਂ ਅਤੇ ਨਸ਼ੀਲੇ ਪਦਾਰਥਾਂ ਸਮੇਤ 4 ਦੋਸ਼ੀ ਆਏ ਪੁਲਿਸ ਅੜਿੱਕੇ 

ਦਸੂਹਾ (ਚੌਧਰੀ 4 ਦਸੰਬਰ 

: ਚੋਰੀ ਦੇ ਮੋਟਰਸਾਈਲ ਅਤੇ ਨਸ਼ੀਲੇ ਕੈਪਸੂਲਾਂ, ਨਸੀਲੇ ਪਦਾਰਥਾਂ ਸਮੇਤ 4 ਦੋਸ਼ੀਆਂ ਦਸੂਹਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮਾਂ ਦੀ ਪਛਾਣ ਅਭਿਨਭ ਰੱਲਣ ਪੁੱਤਰ ਮੁਨੀਸ਼ ਵਾਸੀ ਰੱਲਣਾ ਮੁੱਹਲਾ ਦਸੂਹਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ, ਪ੍ਰਿੰਸ ਪੁੱਤਰ ਸਤੀਸ਼ ਕੁਮਾਰ ਵਾਸੀ ਸਿਪਰੀਆ ਥਾਣਾ ਹਾਜੀਪੁਰ ਜਿਲਾ ਹੁਸ਼ਿਆਰਪੁਰ ਅਤੇ ਰਿਸ਼ਵ ਸਲਾਰੀਆ ਉਰਫ ਰਿਸ਼ੂ ਪੁੱਤਰ ਦਲਜੀਤ ਸਿੰਘ ਵਾਸੀ ਖਿੱਚੀਆ ਥਾਣਾ ਮੁਕੇਰੀਆ ਜਿਲਾ ਹੁਸ਼ਿਆਰਪੁਰ ਤੇ ਵਿਜੈ ਕੁਮਾਰ ਪੁੱਤਰ ਪਰਮਜੀਤ ਸਿੰਘ ਵਾਸੀ ਛਾਂਗਲਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਜਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ  ਸੁਰਿੰਦਰ ਲਾਂਬਾ ਆਈ ਪੀ ਐਸ ਨੇ ਜਿਲ੍ਹੇ ਅੰਦਰ ਨਸ਼ਾ ਵੇਚਣ ਵਾਲੇ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ।ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਸਰਬਜੀਤ ਸਿੰਘ ਬਾਹੀਆ ਪੀਪੀਐਸ , ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਜੀ ਦੀ ਸੁਪਰਵੀਜਨ ਅਧੀਨ ਹਰਕ੍ਰਿਸ਼ਨ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ ਦੀ ਨਿਗਰਾਨੀ ਹੇਠ, ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਹੈ ।ਜਦੋ ਏ ਐਸ ਆਈ ਮਹਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਪਿੰਡ ਗਾਲੋਵਾਲ ਪੁੱਲ ਬਈ ਪਾਸ ਪੁੱਜੀ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਐਕਟਿਵਾ ਨੰਬਰੀ PB 21-G- 5428 ਪਰ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਕੇ ਮੁੜਨ ਲੱਗਾ ਤੇ ਜਿਸਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸਨੇ ਆਪਣਾ ਨਾਮ ਅਭਿਨਭ ਰੱਲਣ ਪੁੱਤਰ ਮੁਨੀਸ਼ ਵਾਸੀ ਰੱਲਣਾ ਮੁੱਹਲਾ ਦਸੂਹਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦੱਸਿਆ ।ਅਭਿਨਭ ਰੱਲਣ ਉਕਤ ਦੀ ਤਲਾਸ਼ੀ ਕਰਨ ਤੇ ਉਸ ਵਲੋ ਸੁੱਟੇ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸ ਪਾਸੋ 45 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ । ਜਿਸਤੇ ਮੁਕੱਦਮਾ ਨੰਬਰ 237 ਮਿਤੀ 03-12-23 ਅ:ਧ 22-61- 85 NDPS ACT ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ।

ਦੋਸ਼ੀ ਅਭਿਨਭ ਰੱਲਣ ਪੁੱਤਰ ਮੁਨੀਸ਼ ਵਾਸੀ ਰਲੱਣਾ ਮੁੱਹਲਾ ਦਸੂਹਾ ਥਾਣਾ ਦਸੂਹਾ ਦੇ ਖਿਲਾਫ ਪਹਿਲਾਂ ਵੀ NDPS Act ਤਹਿਤ ਥਾਣਾ ਦਸੂਹਾ ਦਰਜ ਰਜਿਸਟਰ ਹੈ ।

ਇਸੇ ਤਰਾਂ ਏ ਐਸ ਆਈ ਜਸਵੀਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਹਾਜੀਪੁਰ ਚੋਂਕ ਦਸੂਹਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਪ੍ਰਿੰਸ ਪੁੱਤਰ ਸਤੀਸ਼ ਕੁਮਾਰ ਵਾਸੀ ਸਿਪਰੀਆਂ ਥਾਣਾ ਹਾਜੀਪੁਰ ਜਿਲਾ ਹੁਸ਼ਿਆਰਪੁਰ ਅਤੇ ਰਿਸ਼ਵ ਸਲਾਰੀਆ ਉਰਫ ਰਿਸ਼ੂ ਪੁੱਤਰ ਦਲਜੀਤ ਸਿੰਘ ਵਾਸੀ ਖਿੱਚੀਆਂ ਥਾਣਾ ਮੁਕੇਰੀਆ ਜਿਲਾ ਹੁਸ਼ਿਆਰਪੁਰ ਜੋ ਦੋਨੋ ਚੋਰੀ ਕਰਨ ਦੇ ਆਦਿ ਹਨ ਜੋ ਅੱਜ ਵੀ ਚੋਰੀ ਦਾ ਮੋਟਰਸਾਈਕਲ ਲੈ ਕੇ ਦਸੂਹਾ ਵਲੋਂ ਨੂੰ ਆ ਰਹੇ ਹਨ । ਜਿਸਤੇ ਏ ਐਸ ਆਈ ਜਸਵੀਰ ਸਿੰਘ ਵਲੋ ਸਿਨੇਮਾ ਚੌਂਕ ਵਿਖੇ ਨਾਕਾਬੰਦੀ ਕੀਤੀ ਗਈ ਤਾਂ ਉਕਤ ਦੋਨੋ ਪ੍ਰਿੰਸ ਅਤੇ ਰਿਸ਼ਵ ਸਲਾਰੀਆ ਉਰਫ ਰਿਸ਼ ਉਕਤਾਨ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ । ਦੌਰਾਨੇ ਤਫਤੀਸ਼ ਦੋਸ਼ੀਆਨ ਪਾਸੋਂ 01 ਹੋਰ ਮੋਟਰਸਾਈਕਲ ਅਤੇ 01 ਐਕਟਿਵਾ ਬ੍ਰਾਮਦ ਕੀਤੀ ਗਈ ਹੈ। 1 ਮੁਕੱਦਮਾ ਨੰਬਰ 238 ਮਿਤੀ 03-12-23 ਅ:ਧ 379,411 IPC ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ।

ਬ੍ਰਾਮਦਗੀ :- 02 ਮੋਟਰਸਾਈਕਲ, 01 ਐਕਟਿਵਾ
ਦੋਸ਼ੀ ਪ੍ਰਿੰਸ ਪੁੱਤਰ ਸਤੀਸ਼ ਕੁਮਾਰ ਉਕਤ ਦੇ ਖਿਲਾਫ ਪਹਿਲਾ ਵੀ ਮੁੱਕਦਮਾ ਨੰਬਰ 70 ਮਿਤੀ 09-09- 2023 ਅ/ਧ 379, 411 IPC ਥਾਣਾ ਹਾਜੀਪੁਰ ਜਿਲਾ ਹੁਸ਼ਿਆਰਪੁਰ ਦਰਜ ਰਜਿਸਟਰ ਹੈ ।

ਇਸੇ ਤਰਾਂ ਏ ਐਸ ਆਈ ਸਤਨਾਮ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਐਸ ਡੀ ਐਮ ਚੋਂਕ ਦਸੂਹਾ ਮੋਜੂਦ ਸੀ ਕਿ ਮੇਨ ਜੀ ਟੀ ਰੋਡ ਸਰਵਿਸ ਰੋਡ ਦਸੂਹਾ ਤੋਂ ਇਕ ਮੋਨਾ ਨੋਜਵਾਨ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਗਿਆ। ਜਿਸਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਵਿਜੈ ਕੁਮਾਰ ਪੁੱਤਰ ਪਰਮਜੀਤ ਸਿੰਘ ਵਾਸੀ ਛਾਂਗਲਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦੱਸਿਆ। ਵਿਜੈ ਕੁਮਾਰ ਉਕਤ ਦੀ ਤਲਾਸੀ ਕਰਨ ਤੇ ਉਸ ਦੀ ਜੈਕਟ ਦੀ ਜੇਬ ਵਿੱਚੋ 240 ਕੈਪਸੂਲ ਮਾਰਕਾ ਪ੍ਰੋਕਸੀਵੈਲ ਸਪਾਸ ਬ੍ਰਾਮਦ ਹੋਏ। ਮੁਕੱਦਮਾ ਨੰਬਰ 236 ਮਿਤੀ 03-12-23 ਅ: 22-61-85 NDPS ACT ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ।

ਬ੍ਰਾਮਦਗੀ :- 240 ਕੈਪਸੂਲ ਮਾਰਕਾ ਪ੍ਰੋਕਸੀਵੈਲ ਸਪਾਸ

ਦੋਸ਼ੀਆਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ ਤਾ ਜੋ ਇਹਨਾ ਦੇ Backward & Forward Link ਬਾਰੇ ਪਤਾ ਕੀਤਾ ਜਾ ਸਕੇ । ਮੁੱਕਦਮਾਤ ਦੀ ਤਫਤੀਸ਼ ਜਾਰੀ ਹੈ ।

error: copy content is like crime its probhihated