Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਚੋਰੀ ਦੇ ਮੋਟਰਸਾਇਕਲ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ

ਚੋਰੀ ਦੇ ਮੋਟਰਸਾਇਕਲ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ

ਟਾਂਡਾ / ਦਸੂਹਾ (ਚੌਧਰੀ) 

25 ਜੁਲਾਈ : ਚੋਰੀ ਦੇ ਮੋਟਰਸਾਇਕਲ ਸਮੇਤ ਦੋ ਨੌਜਵਾਨਾਂ ਨੂੰ ਟਾਂਡਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮਾਂ ਦੀ ਪਛਾਣ ਸੰਨੀ ਉਰਫ ਲੋਲਾ ਪੁੱਤਰ ਕਰਮਜੀਤ ਉਰਫ ਗੋਗੀ ਵਾਸੀ ਘੋੜਾਵਾਹਾ ਥਾਣਾ ਟਾਂਡਾ ਤੇ ਰਾਹੁਲ ਉਰਫ ਬਿੱਲਾ ਪੁੱਤਰ ਮਾਗਾ ਵਾਸੀ ਵਾਰਡ ਨੰਬਰ 8 ਸੰਤਪੁਰਾ ਮੁਹੱਲਾ ਟਾਂਡਾ ਥਾਣਾ ਟਾਂਡਾ ਵਜੋਂ ਹੋਈ ਹੈ ।

ਇਸ ਸਬੰਧੀ ਸਬ ਇੰਸਪੈਕਟਰ ਪਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਨੇ ਦੱਸਿਆ ਕਿ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਨੇ ਜਿਲੇ ਅੰਦਰ ਖਾੜੇ ਅਨਸਰਾਂ ਉੱਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ ਕੁਲਵੰਤ ਸਿੰਘ ਡੀ.ਐਸ.ਪੀ. ਸਬ ਡਵੀਜਨ ਟਾਂਡਾ ਦੀ ਅਗਵਾਹੀ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਚੋਰੀ ਦੀਆਂ ਵਾਰਦਤਾਂ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਲਈ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ।ਜੋ ਮਿਤੀ 24.07.23 ਨੂੰ ਏ.ਐਸ.ਆਈ ਰਜੇਸ਼ ਕੁਮਾਰ ਚੋਕੀ ਸਰਾਂ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋ ਗਸ਼ਤ ਦੇ ਸਬੰਧ ਵਿਚ ਅੱਡਾ ਸਰਾਂ ਮੌਜੂਦ ਸੀ ਤਾਂ ਮੁੱਖਬਰ ਖਾਸ ਦੀ ਇਤਲਾਹ ਤੇ ਅੱਡਾ ਬੈਚ ਬਾਜਾ ਪਰ ਨਾਕਾ ਬੰਦੀ ਕਰਕੇ ਦੋ ਨੋਜਵਾਨਾ ਨੂੰ ਕਾਬੂ ਕਰਕੇ ਉਹਨਾ ਪਾਸੋਂ ਚੋਰੀ ਸ਼ੁਦਾ ਮੋਟਰ ਸਾਇਕਲ ਕਾਬੂ ਕੀਤਾ ਗਿਆ ।ਟਾਂਡਾ ਪੁਲਿਸ ਨੇ ਉਪਰੋਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।