Prime Punjab Times

Latest news
ਦਸੂਹਾ ਹੁਸ਼ਿਆਰਪੁਰ ਹਾਈਵੇ ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌ+ਤ ਐਚ.ਪੀ.ਵੀ.ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ : ਡਾ. ਸੁਦੇਸ਼ ਰਾਜਨ ਡਿਪਟੀ ਕਮਿਸ਼ਨਰ ਨੇ ਦਸੂਹਾ ਅਤੇ ਮੁਕੇਰੀਆਂ ਸਬ-ਡਵੀਜ਼ਨ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਵਿਸ਼ੇਸ਼ ਲੈਕਚਰ ਦਾ ਆਯੋਜਨ ਪੰਜਾਬ ‘ਚ ਚੱਲੀਆਂ ਤਾਬੜਤੋੜ ਗੋਲੀਆਂ: ਕਬੱਡੀ ਖਿਡਾਰੀ ਸਣੇ ਦੋ ਨੌਜਵਾਨਾਂ ਦੀ ਮੌਤ,ਇਕ ਗੰਭੀਰ ਜ਼ਖਮੀ शार्ट सर्किट होने कारण चलती कार में लगी आग,कार जलकर हुई राख ਲਵਦੀਪ ਸਿੰਘ ਧੂਤ ਸਮੇਤ 8 ਨਾਇਬ ਤਹਿਸੀਲਦਾਰ ਪਦਉੱਨਤ ਹੋਏ, ਬਣੇ ਤਹਿਸੀਲਦਾਰ ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ‘ਪੀਅਰ ਸਟਿੱਚ ਵਰਕਸ਼ਾਪ’ ਦਾ ਆਯੋਜਨ ਖ਼ਾਲਸਾ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ "ਭਾਰਤੀ ਗਿਆਨ ਪ੍ਰਣਾਲੀ" ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਆਈ.ਏ.ਐਸ.ਅਧਿਕਾਰੀ ਗੁਰਕੰਵਲ ਸਿੰਘ ਨੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ADVERTISEMENT
You are currently viewing ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਇੱਕ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ

ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਇੱਕ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ

ਦਸੂਹਾ (ਚੌਧਰੀ) 

11 ਜੁਲਾਈ : ਮੋਟਰਸਾਈਕਲ ਚੋਰੀ ਕਰਨ ਵਾਲੇ ਇੱਕ ਦੋਸ਼ੀ ਨੂੰ ਦਸੂਹਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਓਮ ਪ੍ਰਕਾਸ ਪੁੱਤਰ ਰਾਮੇਸ਼ ਚੰਦ ਵਾਸੀ ਸੇਖਾਂ ਮੁਹੱਲਾ ਦਸੂਹਾ ਵਜੋਂ ਹੋਈ ਹੈ ।

ਜਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਨੇ ਜਿਲ੍ਹੇ ਅੰਦਰ ਚੋਰੀ ਕਰਨ ਵਾਲੇ ਮਾੜੇ ਅੰਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਬੀਰ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ, ਇੰਸ.ਬਲਵਿੰਦਰ ਸਿੰਘ,ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ। ਜਦੋਂ ਏ.ਐਸ.ਆਈ ਭੁਪਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਨੇੜੇ ਮਿਲਕ ਪਲਾਂਟ ਜੀ.ਟੀ ਰੋਡ ਦਸੂਹਾ ਮੋਜੂਦ ਸੀ ਤਾਂ ਸ਼ਰਨਦੀਪ ਪੁੱਤਰ ਮਨਜੀਤ ਸਿੰਘ ਵਾਸੀ ਵਾਰਡ ਨੰਬਰ 11 ਹਾਊਸ ਨੰਬਰ 278 ਕੈਥਾਂ ਮੁਹੱਲਾ ਦਸੂਹਾ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਆਪਣੇ ਬਿਆਨ ਦਰਜ ਕਰਵਾਇਆ ਕਿ ਉਹ ਹਾਂਡਾ ਏਜੰਸੀ ਦਸੂਹਾ ਵਿਖੇ ਪ੍ਰਾਈਵੇਟ ਨੌਕਰੀ ਕਰਦਾ ਹੈ। ਮਿਤੀ 8-7-23 ਨੂੰ ਵਕਤ ਕਰੀਬ 8:30 ਪੀ:ਐਮ ਮੋਟਰ ਸਾਈਕਲ ਨੰਬਰ PB 07 AL 9939 ਮਾਰਕਾ ਹਾਂਡਾ ਰੰਗ ਕਾਲਾ ਕਮੇਟੀ ਘਰ ਖੜਾ ਕਰਕੇ ਆਪਣੇ ਨਿਜੀ ਕੰਮ ਗਿਆ ਸੀ ਜਦੋਂ ਕਰੀਬ ਅੱਧੇ ਘੰਟੇ ਬਾਅਦ ਵਾਪਸ ਆਇਆ ਤਾਂ ਮੋਟਰ ਸਾਈਕਲ ਕੋਈ ਨਾ-ਮਾਲੂਮ ਵਿਅਕਤੀ ਚੋਰੀ ਕਰਕੇ ਲੈ ਗਿਆ। ਭਾਲ ਕਰਨ ਤੇ ਪਤਾ ਲੱਗਾ ਕਿ ਓਮ ਪ੍ਰਕਾਸ ਪੁੱਤਰ ਰਾਮੇਸ਼ ਚੰਦ ਵਾਸੀ ਸੇਖਾਂ ਮੁਹੱਲਾ ਦਸੂਹਾ ਜੋ ਚੋਰੀ ਕਰਨ ਦਾ ਆਦੀ ਹੈ ਜੋ ਆਪਣੇ ਸਾਥੀਆਂ ਨਾਲ ਮਿਲ ਕੇ ਆਮ ਜਨਤਾ ਦੀ ਵਹੀਕਲ ਚੋਰੀ ਕਰਕੇ ਅੰਨਸਥਾਵੀ ਜਗਾ ਤੇ ਖੋਲ ਕੇ ਕਵਾੜ ਵਿੱਚ ਵੇਚ ਦਿੰਦਾ ਹੈ। ਜੋ ਮਿਲਕ ਪਲਾਟ ਨੇੜੇ ਜੀ ਟੀ ਰੋਡ ਹੇਠਾਂ ਵੇਖਿਆ ਤਾਂ ਇੱਕ ਵਿਅਕਤੀ ਮੋਟਰ ਸਾਈਕਲ ਨੂੰ ਖੋਲ ਰਿਹਾ ਸੀ ਜੋ ਉਹਨਾਂ ਵੇਖ ਕੇ ਦੋੜਨ ਲੱਗਾ। ਜਿਸ ਨੂੰ ਕਾਬੂ ਕਰਨ ਤੇ ਆਪਣਾ ਨਾਮ ਓਮ ਪ੍ਰਕਾਸ ਪੁੱਤਰ ਰਾਮੇਸ਼ ਚੰਦ ਵਾਸੀ ਸੇਖਾਂ ਮੁਹੱਲਾ ਦਸੂਹਾ ਦੱਸਿਆ। ਜਿਸ ਤੇ ਉਕਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ। ਜੋ ਦੌਰਾਨੇ ਤਫਤੀਸ਼ ਦੋਸ਼ੀ ਓਮ ਪ੍ਰਕਾਸ਼ ਕੋਲੋ 02 ਮੋਟਰਸਾਈਕਲ ਰਿਕਵਰ ਕੀਤੇ ਗਏ ਹਨ।

error: copy content is like crime its probhihated