Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਮਰਨ ਉਪਰੰਤ ਅੱਖਾਂ ਦਾਨ ਕਰਨ ਦੇ ਪੈਦਾ ਹੋਏ ਰੁਝਾਨ ਲਈ ਲੋਕਾਂ ਨੂੰ ਹੋਰ ਜਾਗਰੂਕ ਕਰਨ ਦੀ ਲੋੜ : ਬਾਬਾ ਗੁਰਦਿਆਲ ਸਿੰਘ / ਮਸੀਤੀ

ਮਰਨ ਉਪਰੰਤ ਅੱਖਾਂ ਦਾਨ ਕਰਨ ਦੇ ਪੈਦਾ ਹੋਏ ਰੁਝਾਨ ਲਈ ਲੋਕਾਂ ਨੂੰ ਹੋਰ ਜਾਗਰੂਕ ਕਰਨ ਦੀ ਲੋੜ : ਬਾਬਾ ਗੁਰਦਿਆਲ ਸਿੰਘ / ਮਸੀਤੀ

ਟਾਂਡਾ / ਦਸੂਹਾ (ਚੌਧਰੀ) 
ਮਰਨ ਉਪਰੰਤ ਅੱਖਾਂ ਦਾਨ ਕਰਨ ਦੇ ਪੈਦਾ ਹੋਏ ਰੁਝਾਨ ਲਈ ਲੋਕਾਂ ਨੂੰ ਹੋਰ ਜਾਗਰੂਕ ਕਰਨ ਦੀ ਲੋੜ : ਬਾਬਾ ਗੁਰਦਿਆਲ ਸਿੰਘ / ਮਸੀਤੀ
25 ਅਕਤੂਬਰ : ਜੀਵਨ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਨੇਤਰਹੀਣ ਵਿਅਕਤੀ ਦੀ ਜਿੰਦਗੀ ਨੂੰ ਅਸੀਂ ਰੋਸ਼ਨ ਕਰ ਸਕਦੇ ਹਾਂ। ਅੱਖਾਂ ਦਾਨ ਸਿਰਫ ਮੌਤ ਤੋਂ ਬਾਅਦ ਹੀ ਦਾਨ ਕੀਤਾ ਜਾ ਸਕਦੀਆਂ ਹਨ। ਕਿਸੇ ਵੀ ਉਮਰ ਅਤੇ ਚਾਹੇ ਐਨਕਾਂ ਲੱਗੀਆਂ ਹੋਣ ਅੱਖਾਂ ਦਾਨ ਹੋ ਸਕਦੀਆਂ ਹਨ। ਅੱਖਾਂ ਦਾਨ ਕਰਨ ਨਾਲ ਇੱਕ ਇਨਸਾਨ ਤੋਂ ਦੋ ਇਨਸਾਨਾਂ ਨੂੰ ਅੱਖਾਂ ਦੀ ਰੋਸ਼ਨੀ ਮਿਲ ਸਕਦੀ ਹੈ। ਮੌਤ ਤੋਂ ਬਾਅਦ 4 ਤੋਂ 6 ਘੰਟਿਆਂ ਦੇ ਅੰਦਰ ਆਈ ਬੈਂਕ ਨਾਲ ਰਾਬਤਾ ਕਾਇਮ ਕਿਤਾ ਜਾ ਸਕਦਾ ਹੈ। ਆਓ ਆਪਣੀਆਂ ਅੱਖਾਂ ਨੂੰ ਜੀਵਨ ਤੋਂ ਬਾਅਦ ਵੀ ਸੁਰੱਖਿਅਤ ਰਹਿਣ ਦਈਏ। ਅੱਜ ਪੂਰੀ ਦੁਨੀਆਂ ਵਿੱਚ ਲੱਖਾਂ ਲੋਕ ਅੱਖਾਂ ਦੀ ਰੋਸ਼ਨੀ ਨਾ ਹੋਣ ਕਰਕੇ ਹਨੇਰੀ ਦੁਨੀਆ ਵਿਚ ਜੀਅ ਰਹੇ ਹਨ। ਇਸ ਲਈ ਅੱਜ ਇਹ ਸਮੇਂ ਦੀ ਵੱਡੀ ਲੋੜ ਹੈ। ਇਹ ਵਿਚਾਰਾਂ ਬਾਬਾ ਗੁਰਦਿਆਲ ਸਿੰਘ ਟਾਂਡਾ ਤੇ ਭਾਈ ਬਰਿੰਦਰ ਸਿੰਘ ਮਸੀਤੀ ਆਈ ਡੋਨਰ ਇੰਚਾਰਜ ਟਾਂਡਾ ਨੇ ਲੋਕਾਂ ਨੂੰ ਜਾਗਰੂਕ ਕਰਦੇ ਸਮੇਂ ਲੋਕਾਂ ਨਾਲ ਕੀਤੀਆਂ। ਉਨ੍ਹਾਂ ਕਿਹਾ ਕਿ ਜਦੋਂ ਕੋਈ ਇਨਸਾਨ ਇਸ ਦੁਨੀਆਂ ਨੂੰ ਛੱਡ ਕੇ ਸੰਸਾਰ ਨੂੰ ਅਲਵਿਦਾ ਕਹਿ ਜਾਂਦਾ ਹੈ ਤੇ ਸਰੀਰ ਦੇ ਕੁਝ ਅੰਗ ਅੱਖਾਂ ਦਾਨ ਕਰਕੇ ਇਸ ਨਾਲ ਕਿਸੇ ਹੋਰ ਦੀ ਜਿੰਦਗੀ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨੇਤਰਦਾਨ ਵਰਗਾ ਨਹੀਂ ਹੈ ਕੋਈ ਦਾਨ, ਲੋੜਵੰਦ ਦੀ ਮਦਦ ਕਰਨਾ ਸਾਡਾ ਫਰਜ ਬਣਦਾ ਹੈ। ਮਨੁੱਖਤਾ ਦੇ ਭਲੇ ਲਈ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਵਲੋਂ ਆਪਣਾ ਅਹਿਮ ਰੋਲ ਅਦਾ ਕੀਤਾ ਜਾ ਰਿਹਾ ਹੈ। ਸਨ 2000 ਤੋਂ ਲੋਕਾਂ ਨੂੰ ਅੱਖਾਂ ਦਾਨ, ਸ਼ਰੀਰ ਦਾਨ ਅਤੇ ਅੰਗ ਦਾਨ ਕਰਨ ਸਬੰਧੀ ਸੇਵਾ ਕਰਦੀ ਆ ਰਹੀ ਹੈ ਹੁਣ ਤੱਕ ਨੇਤਰਦਾਨ ਸੰਸਥਾ ਵਲੋਂ 1056 ਅੱਖਾਂ ਦਾਨ ਕਰਵਾਕੇ ਨੇਤਰਹੀਣ ਵਿਅਕਤੀਆਂ ਨੂੰ ਹਨੇਰੀ ਜਿੰਦਗੀ ਨੂੰ ਰੋਸ਼ਨ ਕੀਤਾ ਜਾ ਚੁੱਕਾ ਹੈ।
ਫੋਟੋ : ਅੱਖਾਂ ਦਾਨ ਕਰਨ ਸਬੰਧੀ ਜਾਗਰੂਕ ਕਰਦੇ ਹੋਏ ਬਾਬਾ ਗੁਰਦਿਆਲ ਸਿੰਘ ਅਤੇ ਭਾਈ ਬਰਿੰਦਰ ਸਿੰਘ ਮਸੀਤੀ।