Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸਰਕਾਰੀ ਸਕੂਲਾਂ ਦੇ ਬੱਚਿਆਂ ਵਿੱਚ ਕੁਛਲਤਾ ਦੀ ਘਾਟ ਨਹੀਂ,ਸਿਰਫ਼ ਹੱਲਾਸ਼ੇਰੀ ਦੀ ਲੋੜ ਹੁੰਦੀ ਹੈ : ਸੰਘਾ

ਸਰਕਾਰੀ ਸਕੂਲਾਂ ਦੇ ਬੱਚਿਆਂ ਵਿੱਚ ਕੁਛਲਤਾ ਦੀ ਘਾਟ ਨਹੀਂ,ਸਿਰਫ਼ ਹੱਲਾਸ਼ੇਰੀ ਦੀ ਲੋੜ ਹੁੰਦੀ ਹੈ : ਸੰਘਾ

ਸਰਕਾਰੀ ਸਕੂਲਾਂ ਦੇ ਬੱਚਿਆਂ ਵਿੱਚ ਕੁਛਲਤਾ ਦੀ ਘਾਟ ਨਹੀਂ,ਸਿਰਫ਼ ਹੱਲਾਸ਼ੇਰੀ ਦੀ ਲੋੜ ਹੁੰਦੀ ਹੈ : ਸੰਘਾ

ਨਵਾਂ ਸ਼ਹਿਰ,15 ਮਈ (ਜਤਿੰਦਰ ਪਾਲ ਸਿੰਘ ਕਲੇਰ ): ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚੇ ਕਿਸੇ ਪੱਖੋ ਵੀ ਕਮਜੋਰ ਨਹੀਂ ਹੁੰਦੇ।ਉਨ੍ਹਾਂ ਵਿੱਚ ਆਤਮ ਵਿਸ਼ਵਾਸ਼ ਅਤੇ ਹੁਨਰ ਕੁੱਟ-ਕੁੱਟ ਕੇ ਭਰਿਆਂ ਹੁੰਦਾ ਹੈ ।ਉਨ੍ਹਾਂ ਨੂੰ ਸਿਰਫ਼ ਹੱਲਾਸ਼ੇਰੀ ਦੀ ਲੋੜ ਹੁੰਦੀ,ਇਹ ਵਿਚਾਰ ਹਰਿੰਦਰ ਸਿੰਘ ਸੰਘਾ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸਾਹਿਬਪੁਰ ਵਿਖੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਮੌਕੇ ਆਖੇ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਸਰਵ ਪੱਖੀ ਵਿਕਾਸ ਅਤੇ ਉਸ ਅੰਦਰ ਛੁੱਪੀ ਪ੍ਰਤੀਭਾ ਨੂੰ ਇੱਕ ਯੋਗ ਅਤੇ ਤਜ਼ਰਬੇਕਾਰ ਅਧਿਆਪਕ ਹੀ ਉਜਾਗਰ ਕਰ ਸਕਦਾ ਹੈ। ਇਸ ਲਈ ਸਾਨੂੰ ਹੁਣ ਆਪਣੀ ਸੋਚ ਨੂੰ ਬਦਲਣ ਦੀ ਲੋੜ ਹੈ ਕਿਉਂਕਿ ਸਰਕਾਰੀ ਸਕੂਲਾਂ ਵਿੱਚ ਹੁਣ ਪੜ੍ਹਾਈ ਦਾ ਪੱਧਰ ਬਹੁਤ ਉੱਚਾ ਹੋ ਚੁੱਕਿਆ ਹੈ। ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਇੰਟਰਨੈੰਟ ਰਾਂਹੀ ਆਨ ਲਾਈਨ ਪੜ੍ਹਾਈ ਕਰਵਾਈ ਜਾਂਦੀ ਹੈ। ਇਸ ਦਾ ਫਾਇਦਾ ਲੈਣ ਲਈ ਸਾਨੂੰ ਆਪਣੇ ਬੱਚੇ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣੇ ਚਾਹੀਦੇ ਹਨ। ਇਸ ਮੌਕੇ ਸਕੂਲ ਮੁੱਖੀ ਹਰਜਿੰਦਰ ਕੌਰ ਵਲੋਂ ਆਏ ਹੋਏ ਪਤਵੰਤੇ ਅਤੇ ਦਾਨੀ ਸੱਜਣਾ ਦਾ ਧੰਨਵਾਦ ਵੀ ਕੀਤਾ ਗਿਆ। ਸਕੂਲ ਸਟਾਫ਼ ਵਲੋਂ ਹੋਣਹਾਰ ਬੱਚਿਆਂ ਅਤੇ ਦਾਨੀ ਸੱਜਣਾ ਦਾ ਸਨਮਾਨ ਵੀ ਕੀਤਾ ਗਿਆ। ਇਸ ਮੇਕੇ ਹੋਰਨਾਂ ਤੋਂ ਇਲਾਵਾ ਸੁਮਨ ਸੰਘਾ ਬਲਾਕ ਸੰਮਤੀ ਮੈਂਬਰ,ਗੁਰਦਿਆਲ ਮਾਨ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ,ਨਿਰਮਲ ਦਾਸ ਸਾਬਕਾ ਹੈੱਡ ਟੀਚਰ,ਜੁਝਾਰ ਸਿੰਘ ਪ੍ਰਵਾਸੀ ਭਾਰਤੀ,ਜਸਵੀਰ ਸਿੰਘ,ਅਮਰੀਕ ਸਿੰਘ,ਅਨਿਲ ਕੁਮਾਰ,ਤਿਲਕ ਰਾਜ,ਹਰਦੀਪ ਸਿੰਘ,ਵਰਿੰਦਰ ਕੁਮਾਰ,ਭੁਪਿੰਦਰ ਸਿੰਘ,ਸੁਰਿੰਦਰ ਪਾਲ ਸਿੰਘ ਦਾਨੀ ਪ੍ਰੀਵਾਰ,ਮੋਨਿਕਾ,ਮਨਪ੍ਰੀਤ ਕੌਰ,ਕਿਰਨ ਰਾਣੀ,ਕਸ਼ਮੀਰ ਕੌਰ,ਪਰਮਿੰਦਰ ਸਿੰਘ ਅਤੇ ਇੰਦਰਜੀਤ ਕੌਰ ਵੀ ਹਾਜਿਰ ਸਨ।
ਕੈਪਸ਼ਨ: ਸਕੂਲ ਸਟਾਫ਼ ਅਤੇ ਪੰਚਾਇਤ ਮੈਂਬਰ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ।