Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸੇਬਾਂ ਨਾਲ ਭਰੇ ਟਰੱਕ ਅਤੇ ਟਰੈਕਟਰ ਟਰਾਲੀ ਵਿਚਾਲੇ ਟੱਕਰ ‘ਚ ਟਰੈਕਟਰ ਸਵਾਰ ਦੀ ਮੌ+ਤ

ਸੇਬਾਂ ਨਾਲ ਭਰੇ ਟਰੱਕ ਅਤੇ ਟਰੈਕਟਰ ਟਰਾਲੀ ਵਿਚਾਲੇ ਟੱਕਰ ‘ਚ ਟਰੈਕਟਰ ਸਵਾਰ ਦੀ ਮੌ+ਤ

ਭੂੰਗਾ / ਗੜ੍ਹਦੀਵਾਲਾ (YOGESH GUPTA)
ਅੱਜ ਤੜਕਸਾਰ ਦਸੂਹਾ ਹੁਸ਼ਿਆਰਪੁਰ ਹਾਈਵੇ ਤੇ ਕਬੀਰਪੁਰ ਨਜਦੀਕ(ਪਟਰੋਲ ਪੰਪ) ਸੇਬਾਂ ਨਾਲ ਭਰੇ ਟਰੱਕ ਅਤੇ ਟਰੈਕਟਰ ਟਰਾਲੀ ਵਿਚਾਲੇ ਜਬਰਦਸਤ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਸੁਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੇਬਾਂ ਦੇ ਨਾਲ ਭਰਿਆ ਟਰੱਕ ਨੰ ਪੀ ਬੀ 12 ਟੀ 9925 ਜੋ ਕਿ ਜੰਮੂ ਤੋਂ ਹੁਸ਼ਿਆਰਪੁਰ ਵਲੋਂ ਜਾ ਰਿਹਾ ਸੀ ਜਦੋਂ ਉਹ ਕਬੀਰਪੁਰ ਦੇ ਨਜਦੀਕ ਪਹੁੰਚਿਆ ਤਾਂ ਅੱਗੇ ਲੱਕੜ ਨਾਲ ਲੱਦਿਆ ਜਾ ਰਹੇ ਟਰੈਕਟਰ ਨੂੰ ਪੀ ਬੀ 08 ਈ ਜੇ 5246 ਮਾਰਕਾ ਫਾਰਮਟਰੈਕ ਦੇ ਪਿੱਛੇ ਟੱਕਰ ਮਾਰ ਦਿੱਤੀ ।ਹਾਦਸਾ ਇੰਨਾ ਜਬਰਦਸਤ ਸੀ ਕਿ ਸੇਬਾਂ ਨਾਲ ਭਰਿਆ ਟਰੱਕ ਪਲਟ ਗਿਆ ਅਤੇ ਟਰੈਕਟਰ ਦੇ ਪਰਖੱਚੇ ਉੱਡ ਗਏ। ਇਹ ਹਾਦਸਾ ਸਵੇਰੇ 7 ਵਜੇ ਦੇ ਕਰੀਬ ਵਾਪਰਿਆ। ਸੂਤਰਾਂ ਮੁਤਾਬਕ ਇਸ ਹਾਦਸੇ ਵਿਚ ਟਰੈਕਟਰ ਸਵਾਰ ਇੱਕ ਵਿਅਕਤੀ ਦੀ ਟਰੱਕ ਥੱਲੇ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦਿਆਲ ਸਿੰਘ ਬੂਟਾ ਪੁੱਤਰ ਜੋਗਿੰਦਰ ਸਿੰਘ ਵਾਸੀ ਸੋਤਲਾ ਵਜੋਂ ਦੱਸੀ ਜਾ ਰਹੀ ਹੈ। ਇਸ ਹਾਦਸੇ ਦੇ ਚਲਦਿਆਂ ਦਸੂਹਾ ਹੁਸ਼ਿਆਰਪੁਰ ਹਾਈਵੇ ਤੇ ਭਾਰੀ ਜਾਮ ਲੱਗ ਗਿਆ।
ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਲੱਗ ਸਕਿਆ ਹੈ। ਸੂਚਨਾ ਮਿਲਦੇ ਹੀ ਭੂੰਗਾ ਚੌਂਕੀ ਤੇ ਥਾਣਾ ਹਰਿਆਣਾ ਦੇ ਪੁਲਿਸ ਕਰਮਚਾਰੀਆਂ ਨੇ ਮੌਕੇ ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਥਾਨਕ ਲੋਕਾਂ ਦੀ ਮਦਦ ਨਾਲ ਸੜਕ ਤੇ ਖਿਲਰੀਆਂ ਸੇਬਾਂ ਦੀਆਂ ਪੇਟੀਆਂ ਨੂੰ ਇੱਕ ਪਾਸੇ ਇੱਕਠਾ ਕੀਤਾ ਗਿਆ ਅਤੇ ਜੇਸੀਬੀ ਦੀ ਮੱਦਦ ਨਾਲ ਟਰੱਕ ਨੂੰ ਇੱਕ ਪਾਸੇ ਕੀਤਾ ਗਿਆ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਇਆ ਗਿਆ। ਬਾਕੀ ਹੋਰ ਜਾਣਕਾਰੀ ਮਿਲਣ ਤੋਂ ਬਾਅਦ ਆਪ  ਸਭ ਨਾਲ ਸਾਂਝੀ ਕੀਤੀ ਜਾਵੇਗੀ।