Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਚੋਰਾਂ ਨੇ ਹਵੇਲੀ ਨੂੰ ਬਣਾਇਆ ਨਿਸ਼ਾਨਾ, ਮੱਝ,ਝੋਟੀ ਅਤੇ ਇੱਕ ਕੱਟੀ ਚੋਰੀ ਕਰਕੇ ਹੋਏ ਰਫੂਚੱਕਰ 

ਚੋਰਾਂ ਨੇ ਹਵੇਲੀ ਨੂੰ ਬਣਾਇਆ ਨਿਸ਼ਾਨਾ, ਮੱਝ,ਝੋਟੀ ਅਤੇ ਇੱਕ ਕੱਟੀ ਚੋਰੀ ਕਰਕੇ ਹੋਏ ਰਫੂਚੱਕਰ 

ਗੜ੍ਹਦੀਵਾਲਾ 8 ਅਪ੍ਰੈਲ (ਚੌਧਰੀ) 

: ਚੋਰਾਂ ਨੇ ਬੀਤੀ ਰਾਤ ਪਿੰਡ ਚੱਕ ਲਾਦੀਆਂ ਵਿਖੇ ਇੱਕ ਹਵੇਲੀ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਮੱਝ,ਝੋਟੀ ਅਤੇ ਇੱਕ ਕੱਟੀ ਚੋਰੀ ਕਰਕੇ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਸਬੰਧੀ ਪਸ਼ੂ ਮਾਲਕ ਬਘੇਲ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਚੱਕ ਲਾਦੀਆਂ ਤਹਿਸੀਲ ਤੇ ਜ਼ਿਲਾ ਹੁਸ਼ਿਆਰਪੁਰ ਨੇ ਪ੍ਰੈਸ ਨੂੰ ਇਸ ਚੋਰੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਰਾਂ ਵਲੋਂ ਬੀਤੀ ਰਾਤ ਮਿਤੀ 07-04-2026 ਨੂੰ ਮੇਰੀ ਹਵੇਲੀ ਵਿੱਚੋਂ ਮੱਝ,ਝੋਟੀ ਅਤੇ ਇੱਕ ਕੱਟੀ ਚੋਰੀ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਜਦੋਂ ਅੱਜ ਸਵੇਰੇ ਪੰਜ ਵਜੇ ਮੈਂ ਆਪਣੀ ਹਵੇਲੀ ਵਿੱਚ ਗਿਆ ਤੇ ਦੇਖਿਆਂ ਕਿ ਮੇਰੇ ਪਸ਼ੂ ਹਵੇਲੀ ਵਿੱਚ ਨਹੀਂ ਹਨ । ਮੈਂ ਹਵੇਲੀ ਦੇ ਆਲੇ ਦੁਆਲੇ ਸਾਰੇ ਦੇਖਿਆ ਤੇ ਸਾਨੂੰ ਪਸ਼ੂਆਂ ਦੇ ਪੈੜਾਂ ਦੇ ਨਿਸ਼ਾਨ ਅਤੇ ਤਿੰਨ ਬੰਦਿਆਂ ਦੇ ਪੈਰਾਂ ਦੇ ਨਿਸ਼ਾਨ ਦੇਖੇ ਗਏ ਸਨ । ਜਦੋਂ ਅਸੀ ਪੈੜਾਂ ਦੇ ਨਿਸ਼ਾਨਾਂ ਦਾ ਪਿੱਛਾ ਕੀਤਾ ਤੇ ਨਿਸ਼ਾਨ ਨਹਿਰ ਤੱਕ ਗਏ ਤੇ ਉਥੇ ਸਾਨੂੰ ਛੱਕ ਹੋਇਆ ਕਿ ਪਸ਼ੂ ਗੱਡੀ ਤੇ ਲੋਡ ਕਰਕੇ ਚੋਰ ਲੈ ਕੇ ਗਏ ਸਨ ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੇਰੇ ਵਲੋਂ ਪੁਲਿਸ ਚੌਂਕੀ ਇੰਚਾਰਜ ਭੂੰਗਾ ਨੂੰ ਵੀ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਚੋਰੀ ਨਾਲ ਮੇਰਾ ਲੱਖਾਂ ਚ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਮੈਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਚੋਰਾਂ ਨੂੰ ਜਲਦੀ ਲੱਭ ਕੇ ਮੇਰੇ ਨੁਕਸਾਨ ਦੀ ਭਰਪਾਈ ਕਰਵਾਈ ਜਾਵੇ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਪ੍ਰਸ਼ਾਸਨ ਚੋਰਾਂ ਨੂੰ ਲੱਭਣ ਵਿਚ ਕਾਮਯਾਬ ਹੁੰਦਾ ਹੈ ਜਾਂ ਫਿਰ ਮਾਮਲਾ ਸਿਰਫ ਐਫ ਆਈ ਆਰ ਦਰਜ ਤੱਕ ਹੀ ਸੀਮਤ ਰਹਿੰਦਾ ਹੈ।

ਫੋਟੋ ਕੈਪਸ਼ਨ : ਚੋਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਪਸ਼ੂ ਮਾਲਕ ਬਘੇਲ ਸਿੰਘ।