Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਚੋਰਾਂ ਨੇ ਇੱਕ ਘਰ ਨੂੰ ਬਣਾਇਆ ਨਿਸ਼ਾਨਾ,ਸੋਨੇ ਦੇ ਗਹਿਣੇ, ਐਲ ਈ ਡੀ ਤੇ ਕੈਸ਼ ਲੈ ਉੱਡੇ

ਚੋਰਾਂ ਨੇ ਇੱਕ ਘਰ ਨੂੰ ਬਣਾਇਆ ਨਿਸ਼ਾਨਾ,ਸੋਨੇ ਦੇ ਗਹਿਣੇ, ਐਲ ਈ ਡੀ ਤੇ ਕੈਸ਼ ਲੈ ਉੱਡੇ

ਦੋਸੜਕਾ / ਗੜ੍ਹਦੀਵਾਲਾ (ਚੌਧਰੀ)

30 ਮਈ : ਅੱਜ ਕਸਬਾ ਹਰਿਆਣਾ ਦੇ ਪਿੰਡ ਧੂਤਕਲਾਂ ਵਿਖੇ ਚੋਰਾਂ ਨੇ ਇੱਕ ਘਰ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਵੱਡੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਉਰਫ ਭੋਲਾ ਪੁੱਤਰ ਹਰਨਾਮ ਸਿੰਘ ਵਾਸੀ ਧੂਤਕਲਾਂ ਦੀ ਪਤਨੀ ਨੇ ਦੱਸਿਆ ਮੇਰੇ ਪਤੀ ਰਣਜੀਤ ਸਿੰਘ ਟੂਰਿਸਟ ਬੱਸ ਚਲਾਉਂਦੇ ਹੈ। ਮੈਂ ਦੋ ਤਿੰਨ ਪਹਿਲੇ ਬੱਚਿਆਂ ਸਮੇਤ ਆਪਣੇ ਪੇਕੇ ਘਰ ਗਈ ਸੀ ਅਤੇ ਜਦੋਂ ਅੱਜ ਘਰ ਪਹੁੰਚੀ ਤਾਂ ਦੇਖਿਆ ਕਿ ਘਰ ਦੇ ਅੰਦਰ ਗੋਦਰੇਜ ਦੀ ਅਲਮਾਰੀਆਂ ਟੁਟੀਆਂ ਪਈਆਂ ਸੀ ਅਤੇ ਸਾਰਾ ਸਮਾਨ ਖਿੱਲਰਿਆ ਪਿਆ ਸੀ। ਉਨ੍ਹਾਂ ਦੱਸਿਆ ਕਿ ਚੋਰ ਉਨ੍ਹਾਂ ਦੇ ਘਰੋਂ ਇੱਕ ਸੋਨੇ ਦਾ ਸੈਟ, ਚਾਂਦੀ ਦੇ ਕੜੇ, ਐਲ ਸੀ ਡੀ ਅਤੇ 5 ਹਜਾਰ ਰੁਪਏ ਕੈਸ਼ ਲੈ ਉੱਡੇ ਹਨ। ਉਨਾਂ ਦੱਸਿਆ ਕਿ ਇਸ ਚੋਰੀ ਨਾਲ ਉਨ੍ਹਾਂ ਦਾ 3 ਲੱਖ ਰੁਪਏ ਦੇ ਕਰੀਬ ਨੁਕਸਾਨ ਹੋਇਆ ਹੈ।ਚੋਰੀ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਘਟਨਾ ਦਾ ਜਾਇਜ਼ਾ ਲਿਆ।

ਵਰਨਣਯੋਗ ਹੈ ਕਿ ਬੀਤੇ ਕੱਲ 29 ਮਈ ਨੂੰ ਗੜ੍ਹਦੀਵਾਲਾ ਦੇ ਪਿੰਡ ਰਮਦਾਸਪੁਰ ਅਤੇ ਚੋਹਕਾ ਵਿਖੇ ਦਿਨ ਦਿਹਾੜੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿਤਾ ਸੀ। ਜਿਸ ਦੇ ਨਾਲ ਦੋਵੇ ਪਰਿਵਾਰਾਂ ਦਾ ਕਾਫੀ ਨੁਕਸਾਨ ਹੋਇਆ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਦੋਵੇ ਥਾਣਿਆਂ ਦੀ ਪੁਲਿਸ ਚੋਰਾਂ ਤੱਕ ਪਹੁੰਚ ਪਾਉਂਦੀ ਹੈ ਕਿ ਨਹੀਂ।