Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਚੋਰਾਂ ਨੇ ਦਿਨ ਦਿਹਾੜੇ ਮਜ਼ਦੂਰ ਦੇ ਘਰ ਨੂੰ ਬਣਾਇਆ ਨਿਸ਼ਾਨਾ, ਗਹਿਣੇ ਤੇ ਕੀਮਤੀ ਸਾਮਾਨ ਉਡਾਇਆ

ਚੋਰਾਂ ਨੇ ਦਿਨ ਦਿਹਾੜੇ ਮਜ਼ਦੂਰ ਦੇ ਘਰ ਨੂੰ ਬਣਾਇਆ ਨਿਸ਼ਾਨਾ, ਗਹਿਣੇ ਤੇ ਕੀਮਤੀ ਸਾਮਾਨ ਉਡਾਇਆ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

25 ਜੂਨ : ਗੜ੍ਹਦੀਵਾਲਾ ਦੇ ਪਿੰਡ ਸਹਿਜੋਵਾਲ ਵਿਖੇ ਦਿਨ-ਦਿਹਾੜੇ ਚੋਰਾਂ ਨੇ ਇੱਕ ਮਜ਼ਦੂਰ ਦੇ ਘਰ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਗਹਿਣੇ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਨਾਲ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰਸੇਮ ਲਾਲ  ਪੱਤਰ ਦਰਸ਼ਨ ਲਾਲ ਵਾਸੀ ਸਹਿਜੋਵਾਲ ਨੇ ਦੱਸਿਆ ਕੀ ਅਸੀਂ ਕੰਮ ਤੇ ਚਲੇ ਜਾਂਦੇ ਹਾਂ,ਤੇ ਸਾਡੇ ਜਾਣ ਤੋਂ ਬਾਅਦ ਚੋਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਹ ਵਾਰਦਾਤ ਤਕਰੀਬਨ ਦੁਪਿਹਰ 12 ਵਜੇ ਤੋਂ ਸ਼ਾਮ 4 ਵਜੇ ਦੇ ਵਿਚ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਅਸੀਂ ਕੰਮ ਤੋਂ ਪਰਤੇ ਤਾਂ ਆ ਕੇ ਦੇਖਿਆ ਕਿ ਘਰ ਦੀ ਅਲਮਾਰੀ ਦਾ ਤਾਲਾ ਟੁੱਟਿਆ ਪਿਆ ਹੈ ਤੇ ਸਾਰਾ ਸਾਮਾਨ ਖਿਲਰਿਆ ਪਿਆ ਹੈ। ਉਨ੍ਹਾਂ ਦੱਸਿਆ ਕਿ ਚੋਰ ਸੋਨੇ ਦੀਆਂ ਤਿੰਨ ਅੰਗੂਠਿਆਂ, ਦੋ ਕੀਮਤੀ ਘੜੀਆਂ ,ਦਸ ਹਜ਼ਾਰ ਰੁਪਏ ਦੀ ਨਕਦੀ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਰਫੂਚੱਕਰ ਹੋ ਹਨ। ।ਉਹਨਾਂ ਨੇ ਗੜ੍ਹਦੀਵਾਲਾ ਪੁਲਿਸ ਨੂੰ ਰਿਪੋਰਟ ਕੀਤੀ। ਪੁਲਸ ਨੇ ਆ ਕੇ ਮੌਕਾ ਦੇਖਿਆ ਤੇ ਜਲਦੀ ਹੀ ਚੋਰਾਂ ਨੂੰ ਕਾਬੂ ਕਰਨ ਦਾ ਭਰੋਸਾ ਦਿਵਾਇਆ ਹੈ ।